Weather Update: ਕੜਾਕੇ ਦੀ ਠੰਢ ਤੋਂ ਬਾਅਦ ਹੁਣ ਮੀਂਹ ਤੇ ਗੜੇਮਾਰੀ ਦੇ ਅਸਾਰ
Advertisement
Article Detail0/zeephh/zeephh1532605

Weather Update: ਕੜਾਕੇ ਦੀ ਠੰਢ ਤੋਂ ਬਾਅਦ ਹੁਣ ਮੀਂਹ ਤੇ ਗੜੇਮਾਰੀ ਦੇ ਅਸਾਰ

ਮੌਸਮ ਵਿਭਾਗ ਵੱਲੋਂ ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਉਤਰਾਖੰਡ, ਦਿੱਲੀ, ਪੰਜਾਬ ਅਤੇ ਰਾਜਸਥਾਨ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।

Weather Update: ਕੜਾਕੇ ਦੀ ਠੰਢ ਤੋਂ ਬਾਅਦ ਹੁਣ ਮੀਂਹ ਤੇ ਗੜੇਮਾਰੀ ਦੇ ਅਸਾਰ

Punjab and Himachal Pradesh Weather Update news: ਇੰਨ੍ਹੀ ਦਿਨੀ ਪੰਜਾਬ ਵਿੱਚ ਮੌਸਮ 'ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਹਾਲਾਂਕਿ ਕਈ ਇਲਾਕਿਆਂ ਵਿੱਚ ਸੀਤ ਲਹਿਰ ਜਾਰੀ ਹੈ ਅਤੇ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। 

ਦੱਸ ਦਈਏ ਕਿ ਮੌਸਮ ਵਿਭਾਗ ਵੱਲੋਂ ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਉਤਰਾਖੰਡ, ਦਿੱਲੀ, ਪੰਜਾਬ ਅਤੇ ਰਾਜਸਥਾਨ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।

ਇਸਦੇ ਨਾਲ ਹੀ ਤੇਜ਼ ਹਵਾਵਾਂ ਅਤੇ ਗੜੇ ਪੈਣ ਦੀ ਸੰਭਾਵਨਾ ਵੀ ਜਤਾਈ ਗਈ ਹੈ ਤੇ ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਬਾਅਦ ਮੁੜ ਠੰਢ ਵੱਧ ਸਕਦੀ ਹੈ। 

Punjab Weather Update news: 

ਮੌਸਮ ਵਿਭਾਗ ਵੱਲੋਂ ਪੰਜਾਬ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ ਕਿ ਇੱਥੇ 22, 23, 24 ਅਤੇ 25 ਜਨਵਰੀ ਨੂੰ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਅਤੇ ਬਿਜਲੀ ਡਿੱਗਣ ਦੀ ਭਵਿੱਖਬਾਣੀ ਕੀਤੀ ਗਈ ਹੈ। ਦੂਜੇ ਪਾਸੇ ਹਰਿਆਣਾ, ਚੰਡੀਗੜ੍ਹ ਤੇ ਦਿੱਲੀ ਵਿੱਚ ਵੀ 22, 23, 24 ਅਤੇ 25 ਜਨਵਰੀ ਨੂੰ ਬਿਜਲੀ ਦੇ ਨਾਲ-ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। 

Himachal Pradesh, and Jammu & Kashmir Weather Update news: 

ਦੱਸਣਯੋਗ ਹੈ ਕਿ ਇਸ ਦੌਰਾਨ ਹਿਮਾਚਲ ਪ੍ਰਦੇਸ਼ ਵਿੱਚ ਵੀ 23, 24 ਅਤੇ 25 ਜਨਵਰੀ ਨੂੰ ਸੂਬੇ ਵਿੱਚ ਲੋਕਾਂ ਨੂੰ ਮੀਂਹ, ਬਰਫ਼ਬਾਰੀ ਅਤੇ ਤੇਜ਼ ਹਵਾਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਅਤੇ ਇਸ ਕਰਕੇ ਤਾਪਮਾਨ ਵਿੱਚ ਵੀ ਗਿਰਾਵਟ ਦੇਖੀ ਜਾ ਸਕਦੀ ਹੈ। 

ਇਹ ਵੀ ਪੜ੍ਹੋ: Zira Liquor factory news: CM ਭਗਵੰਤ ਮਾਨ ਦਾ ਵੱਡਾ ਐਲਾਨ, ਜ਼ੀਰਾ ਸ਼ਰਾਬ ਫੈਕਟਰੀ ਹੋਵੇਗੀ ਬੰਦ

ਇਸਦੇ ਨਾਲ ਹੀ ਜੰਮੂ-ਕਸ਼ਮੀਰ 'ਚ 21 ਜਨਵਰੀ ਨੂੰ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਅਤੇ 22, 23 ਅਤੇ 24 ਜਨਵਰੀ ਨੂੰ ਕਈ ਇਲਾਕਿਆਂ ਵਿੱਚ ਮੀਂਹ ਦੇ ਨਾਲ-ਨਾਲ ਬਰਫ਼ਬਾਰੀ ਵੀ ਹੋ ਸਕਦੀ ਹੈ।

ਇਹ ਵੀ ਪੜ੍ਹੋ: Chandigarh Mayor Election Result 2023: ਭਾਜਪਾ ਦੇ ਅਨੂਪ ਗੁਪਤਾ ਬਣੇ ਚੰਡੀਗੜ੍ਹ ਨੇ ਨਵੇਂ ਮੇਅਰ

Trending news