ਪੰਜਾਬ ‘ਚ ਠੰਢ ਕਰਕੇ ਆਂਗਣਵਾੜੀ ਸੈਂਟਰਾਂ ਵਿੱਚ ਛੁੱਟੀਆਂ ਦਾ ਐਲਾਨ, ਸਕੂਲ ਵੀ ਰਹਿਣਗੇ ਬੰਦ
ਪੰਜਾਬ ਸਰਕਾਰ ਵੱਲੋਂ ਇਹ ਫ਼ੈਸਲਾ ਮੌਸਮ `ਚ ਹੋ ਰਹੇ ਬਦਲਾਅ ਨੂੰ ਦੇਖਦਿਆਂ ਲਿਆ ਜਾ ਰਿਹਾ ਹੈ।
Punjab Anganwadi centre winter holidays 2023: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕੜਾਕੇ ਦੀ ਠੰਡ ਪੈਣ ਕਰਕੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਕਿਹਾ ਕਿ 8 ਜਨਵਰੀ, 2023 ਤੱਕ ਆਂਗਣਵਾੜੀ ਸੈਂਟਰਾਂ ਵਿੱਚ ਛੁੱਟੀਆਂ ਰਹਿਣਗੀਆਂ।
ਡਾ.ਬਲਜੀਤ ਕੌਰ ਨੇ ਆਂਗਣਵਾੜੀ ਸੈਂਟਰਾਂ ਵਿੱਚ 8 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਛੋਟੇ ਬੱਚਿਆਂ ਨੂੰ ਸਰਦੀ ਤੋਂ ਬਚਾਉਣ ਲਈ ਲਿਆ ਗਿਆ ਹੈ। ਦੱਸ ਦਈਏ ਕਿ ਪੰਜਾਬ ਦੇ ਸਾਰੇ ਆਂਗਣਵਾੜੀ ਸੈਂਟਰ ਹੁਣ 9 ਜਨਵਰੀ 2023 ਤੋਂ ਖੁੱਲ੍ਹਣਗੇ (Punjab Anganwadi centre winter holidays 2023)।
ਪੰਜਾਬ ਸਰਕਾਰ ਵੱਲੋਂ ਇਹ ਫ਼ੈਸਲਾ ਮੌਸਮ 'ਚ ਹੋ ਰਹੇ ਬਦਲਾਅ ਨੂੰ ਦੇਖਦਿਆਂ ਲਿਆ ਜਾ ਰਿਹਾ ਹੈ ਤਾਂ ਜੋ ਬੱਚਿਆਂ ਦੀ ਸਿਹਤ ਦਾ ਧਿਆਨ ਰੱਖਿਆ ਜਾ ਸਕੇ।
ਪੰਜਾਬ ਦੇ ਸਕੂਲ ਵੀ 8 ਜਨਵਰੀ ਤੱਕ ਬੰਦ
ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਨੂੰ 8 ਜਨਵਰੀ, 2023 ਤੱਕ ਵਧਾ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਟਵੀਟ ਕੀਤਾ ਸੀ ਅਤੇ ਕਿਹਾ ਸੀ ਕਿ ਸੂਬੇ ਦੇ ਸਾਰੇ ਸਕੂਲ ਹੁਣ 2 ਜਨਵਰੀ ਨੂੰ ਨਹੀਂ ਸਗੋਂ 9 ਜਨਵਰੀ 2023 ਨੂੰ ਖੁੱਲ੍ਹਣਗੇ।
ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਸੂਬੇ ਦੇ ਸਾਰੇ ਸਕੂਲਾਂ ਵਿੱਚ 25 ਦਸੰਬਰ ਤੋਂ 1 ਜਨਵਰੀ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਸੀ। ਹੁਣ ਸੂਬੇ 'ਚ ਪੈ ਰਹੀ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਡ ਨੂੰ ਦੇਖਦਿਆਂ ਇਹ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ: Terrorist attack: ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਵੱਡਾ ਅੱਤਵਾਦੀ ਹਮਲਾ, 3 ਦੀ ਮੌਤ, 7 ਜ਼ਖਮੀ
ਇਸ ਦੌਰਾਨ ਪੰਜਾਬ ਵਿੱਚ ਅਗਲੇ 2-3 ਦਿਨਾਂ ਤੱਕ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਡ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ 'ਚ ਅਗਲੇ 2 ਦਿਨਾਂ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਮੁੜ ਸੰਘਣੀ ਧੁੰਦ, ਠੰਡ ਨੇ ਠਾਰੇ ਲੋਕ, ਆਰੇਂਜ ਅਲਰਟ ਜਾਰੀ