Punjab Assembly Session: ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੇ ਆਖਰੀ ਦਿਨ 4 ਬਿਲਾਂ ਨੂੰ ਪ੍ਰਵਾਨਗੀ ਲਈ ਸਦਨ ਵਿੱਚ ਰੱਖਿਆ ਜਾਵੇਗਾ। ਇਸ ਵਿੱਚ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸਿਜ਼ ਬਿੱਲ 2024, ਪੰਜਾਬ ਪੰਚਾਇਤੀ ਰਾਜ ਸੋਧ ਬਿੱਲ 2024, ਪੰਜਾਬ ਐਗਰੀਕਲਚਰਲ ਪ੍ਰੋਡਕਟਸ ਮਾਰਕੀਟ ਸੋਧ ਬਿੱਲ 2024 ਅਤੇ ਪੰਜਾਬ ਗੁੱਡਜ਼ ਐਂਡ ਸਰਵਿਸਿਜ਼ ਟੈਕਸ ਸੋਧ ਬਿੱਲ 2024 ਸ਼ਾਮਲ ਹਨ।


COMMERCIAL BREAK
SCROLL TO CONTINUE READING

ਵਿਧਾਨ ਸਭਾ ਵਿੱਚ ਵਿਰੋਧੀ ਪਾਰਟੀਆਂ ਵੀ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰਨਗੀਆਂ। ਇਸ ਦੇ ਨਾਲ ਹੀ ਸਦਨ ਦਾ ਸਮਾਂ ਵਧਾਉਣ ਦੀ ਮੰਗ ਕਰ ਸਕਦੇ ਹਨ। ਵਿਰੋਧੀ ਪਹਿਲੇ ਦਿਨ ਤੋਂ ਹੀ ਕਹਿ ਰਹੇ ਹਨ ਕਿ ਸਦਨ ਦਾ ਸਮਾਂ ਘੱਟ ਹੈ। ਇਸ ਵਿੱਚ ਸਾਰੇ ਵਿਧਾਇਕਾਂ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਦਾ ਉਚਿਤ ਸਮਾਂ ਨਹੀਂ ਮਿਲਿਆ।


ਇਜਲਾਸ ਵਿੱਚ ਧਿਆਨ ਦੇਣ ਦੇ ਮਤੇ ਦੌਰਾਨ ਵਿਧਾਇਕ ਜਸਵਿੰਦਰ ਸਿੰਘ ਵੱਲੋਂ ਪੋਸਟ ਗ੍ਰੈਜੂਏਟ ਇੰਸਟੀਚਿਊਟ ਫਾਰ ਹਾਰਟੀਕਲਚਰ ਰਿਸਰਚ ਐਂਡ ਐਜੂਕੇਸ਼ਨ ਲਈ ਜ਼ਮੀਨ ਪ੍ਰਾਪਤ ਕਰਨ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ ਜਾਵੇਗਾ। ਇਸ ਤੋਂ ਇਲਾਵਾ ਵਿਧਾਇਕ ਜਗਰੂਪ ਸਿੰਘ ਗਿੱਲ ਨਗਰ ਨਿਗਮ ਬਠਿੰਡਾ ਦੇ ਅਧਿਕਾਰ ਖੇਤਰ ਵਿੱਚ ਸਥਿਤ ਸਰਹਿੰਦ ਨਹਿਰ ਦੇ ਆਲੇ-ਦੁਆਲੇ ਕੰਡਿਆਲੀ ਤਾਰ ਲਗਾਉਣ ਦੀ ਲੋੜ ਦਾ ਮੁੱਦਾ ਉਠਾਉਣਗੇ। ਇਸ ਤੋਂ ਇਲਾਵਾ ਭਾਰਤ ਦੇ ਕੰਪਟਰੋਲਰ ਅਤੇ ਆਡੀਟਰ ਜਨਰਲ ਦੀ ਰਿਪੋਰਟ ਪੇਸ਼ ਕੀਤੀ ਜਾਵੇਗੀ।


ਅੱਜ ਸੈਸ਼ਨ ਹੋਵੇਗਾ ਮੁਲਤਵੀ


ਮਾਨਸੂਨ ਸੈਸ਼ਨ ਅੱਜ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਜਾਵੇਗਾ। ਹਾਲਾਂਕਿ ਬੀਤੇ ਦਿਨੀ ਸੈਸ਼ਨ 'ਚ ਕਾਨੂੰਨ ਵਿਵਸਥਾ ਅਤੇ ਬਿਸ਼ਨੋਈ ਗੈਂਗ ਦਾ ਮੁੱਦਾ ਹਾਵੀ ਰਿਹਾ। ਇਸ ਦੇ ਨਾਲ ਹੀ 'ਆਪ' ਵਿਧਾਇਕਾਂ ਨੇ ਆਪਣੀ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਹੈ। ਸਦਨ ਵਿੱਚ ਵੀ ਆਮ ਆਮਦੀ ਪਾਰਟੀ ਦੇ ਵਿਧਾਇਕ ਨੇ ਕਈ ਮੁੱਦੇ ਚੁੱਕੇ ਸਨ।