Punjab Assembly Session- ਪੰਜਾਬ ਸਰਕਾਰ 22 ਸਤੰਬਰ ਨੂੰ ਬੁਲਾਵੇਗੀ ਵਿਸ਼ੇਸ਼ ਵਿਧਾਨ ਸਭਾ ਇਜਲਾਸ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 22 ਸਤੰਬਰ ਨੂੰ ਹੋਣ ਜਾ ਰਿਹਾ ਹੈ।ਜਿਸ ਵਿਚ ਵਿਧਾਇਕਾਂ ਦਾ ਭਰੋਸਾ ਲਿਆ ਜਾਵੇਗਾ। ਪੰਜਾਬ ਸਰਕਾਰ ਵੱਲੋਂ ਆਪ੍ਰੇਸ਼ਨ ਲੋਟਸ ਨੂੰ ਵਿਧਾਨ ਸਭਾ ਇਜਲਾਸ ਦੌਰਾਨ ਮੋੜਵਾਂ ਜਵਾਬ ਦੇਣ ਜਾ ਰਹੀ ਹੈ।
ਚੰਡੀਗੜ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਸੂਬੇ 22 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਹੈ। ਦਰਅਸਲ ਸੂਬਾ ਸਰਕਾਰ ਵੱਲੋਂ ਭਰੋਸੇ ਦਾ ਮਤਾ ਲਿਆਉਣ ਲਈ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਫ਼ੈਸਲਾ ਕੀਤਾ ਹੈ। 'ਆਪ੍ਰੇਸ਼ਨ ਲੋਟਸ' ਦੇ ਰੌਲੇ ਕਾਰਨ ਪੰਜਾਬ ਸਰਕਾਰ ਆਪਣੇ ਵਿਧਾਇਕਾਂ ਦਾ ਭਰੋਸਾ ਜਿੱਤਣਾ ਚਾਹੁੰਦੀ ਹੈ।
ਦਰਅਸਲ ਆਮ ਆਦਮੀ ਪਾਰਟੀ ਵੱਲੋਂ ਇਲਜ਼ਾਮ ਲਗਾਏ ਗਏ ਸਨ ਕਿ ਪੰਜਾਬ ਵਿਚ ਭਾਜਪਾ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨਾਲ ਸੰਪਰਕ ਕਰਕੇ ਉਹਨਾਂ ਨੂੰ ਕਰੋੜਾਂ ਦੇ ਆਫ਼ਰ ਦੇ ਰਹੀ ਹੈ ਅਤੇ ਭਾਜਪਾ ਵਿਚ ਸ਼ਾਮਿਲ ਕਰਨਾ ਚਾਹੁੰਦੀ ਹੈ। ਜਿਸਤੋਂ ਬਾਅਦ ਸਿਆਸਤ ਕਾਫ਼ੀ ਗਰਮਾਈ ਰਹੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਨੂੰ ਅਸਥਿਰ ਕਰਨ ਦੇ ਨਾਪਾਕ ਮਨਸੂਬੇ ਬੁਰੀ ਤਰ੍ਹਾਂ ਫੇਲ੍ਹ ਹੋ ਗਏ ਹਨ ਕਿਉਂਕਿ ਸਾਡੀ ਪਾਰਟੀ ਦੇ ਵਿਧਾਇਕ ਸੂਬੇ ਦੇ ਲੋਕਾਂ ਪ੍ਰਤੀ ਵਫ਼ਾਦਾਰ ਹਨ। ਇਸ ਵਿਸ਼ੇਸ਼ ਇਜਲਾਸ ਵਿਚ ਪੰਜਾਬ ਵਿਚ ਲੋਕਤੰਤਰੀ ਢੰਗ ਨਾਲ ਚੁਣੀ ਗਈ ਸਰਕਾਰ ਨੂੰ ਡੇਗਣ ਦੀਆਂ ਕੋਸ਼ਿਸ਼ਾਂ ਦਾ ਪਰਦਾਫਾਸ਼ ਕੀਤਾ ਜਾਵੇਗਾ।
ਵਿਧਾਇਕਾਂ ਨੂੰ ਦਿੱਤਾ ਗਿਆ ਲਾਲਚ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਵਿਧਾਇਕਾਂ ਨੂੰ ਲਾਲਚ ਅਤੇ ਲਾਲਚ ਨਾਲ ਲੁਭਾਉਣ ਦੀਆਂ ਘਟੀਆ ਚਾਲਾਂ ਨਹੀਂ ਖੇਡੀਆਂ ਗਈਆਂ ਕਿਉਂਕਿ ਇਹ ਵਿਧਾਇਕਾਂ ਨੇ ਹੀ ਉਨ੍ਹਾਂ ਦੀ ਸਰਕਾਰ ਨੂੰ ਪਟੜੀ ਤੋਂ ਉਤਾਰਨ ਦੀਆਂ ਯੋਜਨਾਵਾਂ ਨੂੰ ਨਾਕਾਮ ਕਰ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਭਾਵੇਂ ਸਾਰੀਆਂ ਪਾਰਟੀਆਂ ਨੇ ਪੈਸੇ ਦੇ ਕੇ ਵੋਟਰਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਅਤੇ ਇਸ ਦੇ ਉਮੀਦਵਾਰਾਂ ਨਾਲ ਚਟਾਨ ਵਾਂਗ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਹੁਣ ਇਹ ਵਿਧਾਇਕ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀਆਂ ਖੁਸ਼ੀਆਂ ਵਿਚ ਯੋਗਦਾਨ ਪਾਉਣਗੇ।
WATCH LIVE TV