Punjab News: ਜ਼ਿਲ੍ਹਾ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਧਰਨੇ ਅਤੇ ਰੈਲੀਆਂ ਕਰਨ ਉਤੇ ਪੂਰਨ ਤੌਰ ਉਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ।


COMMERCIAL BREAK
SCROLL TO CONTINUE READING

ਇਨ੍ਹਾਂ ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੈਲੀਆਂ, ਧਰਨੇ ਲਾਉਣ ਅਤੇ ਮੁਜ਼ਾਹਰੇ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਹੋਵੇਗੀ। ਇਹ ਹੁਕਮ ਅੱਜ ਤੋ ਲੈ ਕੇ 19.11.2023 ਤੱਕ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਲਾਗੂ ਰਹਿਣਗੇ।


ਇਹ ਵੀ ਪੜ੍ਹੋ: Punjab News: ਪੰਜਾਬ 'ਚ 3 ਸਾਲਾਂ 'ਚ ਨਸ਼ੇ ਕਾਰਨ 266 ਮੌਤਾਂ, ਹਰ 4 ਦਿਨਾਂ 'ਚ ਇਕ ਦੀ ਮੌਤ

ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਧਿਆਨ ਵਿੱਚ ਆਇਆ ਹੈ ਕਿ ਆਮ ਤੌਰ ਤੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵੱਖ-ਵੱਖ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਧਰਨੇ ਪ੍ਰਦਰਸ਼ਨ ਕਰਨ ਸਮੇਂ ਆਮ ਲੋਕਾਂ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ।


ਇਸ ਤੋਂ ਇਲਾਵਾ ਅਜਿਹਾ ਕਰਨ ਨਾਲ ਸਰਕਾਰੀ ਜਾਇਦਾਦਾਂ ਨੂੰ ਨੁਕਸਾਨ ਵੀ ਪਹੁੰਚ ਸਕਦਾ ਹੈ, ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਵੀ ਭੰਗ ਹੋ ਸਕਦੀ ਹੈ। ਇਸ ਸਥਿਤੀ ਦੇ ਮੱਦੇਨਜ਼ਰ ਇਨ੍ਹਾਂ ਕਾਰਵਾਈਆਂ ਨੂੰ ਰੋਕਣ ਲਈ ਇਹ ਹੁਕਮ ਲਾਗੂ ਕੀਤੇ ਗਏ ਹਨ।