Punjab Bandi Sikh protest news: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਮੋਹਾਲੀ-ਚੰਡੀਗੜ੍ਹ ਸਰਹੱਦ 'ਤੇ ਲਗਭਗ ਇੱਕ ਮਹੀਨੇ ਤੋਂ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਸਿੱਖ ਜਥੇਬੰਦੀਆਂ ਵੱਲੋਂ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab CM Bhagwant Mann news) ਦੀ ਰਿਹਾਇਸ਼ ਵੱਲ ਰੁੱਖ ਕੀਤਾ ਗਿਆ। 


COMMERCIAL BREAK
SCROLL TO CONTINUE READING

ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਹੋਈ ਅਤੇ ਪ੍ਰਸ਼ਾਸਨ ਵੱਲੋਂ ਵੱਡੀ ਗਿਣਤੀ 'ਚ ਪੁਲਿਸ ਬਲ ਤਾਇਨਾਤ ਕੀਤੀ ਗਈ ਸੀ। ਬੰਦੀ ਸਿੰਘਾਂ ਦੀ ਰਿਹਾਈ ਲਈ ਬਣਾਈ ਗਈ ਕਮੇਟੀ ਦੇ 31 ਮੈਂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab CM Bhagwant Mann news) ਦੀ ਰਿਹਾਇਸ਼ ਵੱਲ ਕੂਚ ਕਰ ਰਹੇ ਸਨ।


ਇਸ ਦੌਰਾਨ ਪੁਲਿਸ ਵੱਲੋਂ ਖਿੱਚ-ਧੂਹ ਕਰਦਿਆਂ ਬੱਚਿਆਂ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਗੌਰਤਲਬ ਹੈ ਕਿ ਇਹ ਮੋਰਚਾ ਜਗਤਾਰ ਸਿੰਘ ਹਵਾਰਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼ੁਰੂ ਕੀਤਾ ਗਿਆ ਹੈ।


ਦੱਸ ਦਈਏ ਕਿ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸਿੱਖ ਜਥੇਬੰਦੀਆਂ ਅਤੇ ਧਾਰਮਿਕ ਜਥੇਬੰਦੀਆਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ।


ਇਹ ਵੀ ਪੜ੍ਹੋ: ਵਿਵਾਦਾਂ 'ਚ ਫਰੀਦਕੋਟ ਜੇਲ੍ਹ! ਮੂਸੇਵਾਲਾ ਕਤਲ ਕੇਸ 'ਚ ਬੰਦ ਖ਼ੌਫ਼ਨਾਕ ਗੈਂਗਸਟਰ ਕੋਲੋਂ ਮਿਲੀ ਇਹ ਚੀਜ਼


ਹਾਲ ਹੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਜਾਣਕਾਰੀ ਦਿੱਤੀ ਗਈ ਸੀ ਕਿ ਤਕਰੀਬਨ ਤਿੰਨ ਦਹਾਕਿਆਂ ਤੋਂ ਜੇਲ੍ਹਾਂ ’ਚ ਬੰਦ 9 ਸਿੱਖਾਂ ਦੀ ਰਿਹਾਈ ਦਾ ਮੁੱਦਾ ਸੰਯੁਕਤ ਰਾਸ਼ਟਰ ’ਚ ਚੁੱਕਿਆ ਜਾਵੇਗਾ। 


ਉਨ੍ਹਾਂ ਇਹ ਵੀ ਕਿਹਾ ਸੀ ਕਿ ਸ਼੍ਰੋਮਣੀ ਕਮੇਟੀ ਦੀ ਕਾਰਜਕਾਰੀ ਕਮੇਟੀ ਵੱਲੋਂ ਅੰਤਰ-ਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦਾ ਗਠਨ ਕੀਤਾ ਗਿਆ ਹੈ, ਜਿਸ ’ਚ 13 ਮੈਂਬਰ ਸ਼ਾਮਲ ਹਨ। ਇਹ ਸਲਾਹਾਕਾਰ ਮੈਬਰਾਂ ਦਾ ਬੋਰਡ ਵਿਸ਼ਵ ਪੱਧਰ ’ਤੇ ਸਿੱਖ ਮਸਲਿਆਂ ਨੂੰ ਉਠਾਉਣ ਲਈ ਕੰਮ ਕਰੇਗਾ।


ਇਹ ਵੀ ਪੜ੍ਹੋ: ਕੈਬਨਿਟ ਮੰਤਰੀ ਨੇ ਅਧਿਆਪਕ ਦਾ ਕੁਮੈਂਟ ਪੜ੍ਹ ਸੋਸ਼ਲ ਮੀਡੀਆ 'ਤੇ ਕਿਵੇਂ ਲਗਾਈ 'ਕਲਾਸ'?


(For more news apart from Bandi Sikh protest in Punjab, stay tuned to Zee PHH)