Punjab Accident News: ਨਕੋਦਰ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਦੀ ਕਾਰ ਹਾਦਸੇ ਦਾ ਹੋਈ ਸ਼ਿਕਾਰ, 4 ਦੀ ਮੌਤ
Punjab Barnala Accident News: ਬਰਨਾਲਾ ਜ਼ਿਲ੍ਹੇ ਦੇ ਥਾਣਾ ਠੁੱਲੀਵਾਲ ਦੇ ਐਸਐਚਓ ਬਲਦੇਵ ਸਿੰਘ ਨੇ ਦੱਸਿਆ ਕਿ ਸਵੇਰੇ 5 ਵਜੇ ਬਰਨਾਲਾ ਤੋਂ ਲੁਧਿਆਣਾ ਵੱਲ ਜਾ ਰਹੀ ਇੱਕ ਚਿੱਟੇ ਰੰਗ ਦੀ ਕਾਰ (ਐਚਆਰ-86-3358) ਹਾਈਵੇਅ ’ਤੇ ਜਾ ਰਹੀ ਇੱਟਾਂ ਨਾਲ ਭਰੀ ਟਰਾਲੀ ਨਾਲ ਟਕਰਾ ਗਈ।
Punjab Barnala Accident News: ਪੰਜਾਬ ਦੇ ਬਰਨਾਲਾ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਸੜਕ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਲੁਧਿਆਣਾ-ਬਰਨਾਲਾ ਰਾਜ ਮਾਰਗ 'ਤੇ ਵਾਪਰਿਆ। ਮਾਰੇ ਗਏ ਚਾਰੇ ਲੋਕ ਹਰਿਆਣਾ ਦੇ ਹਿਸਾਰ ਸ਼ਹਿਰ ਦੇ ਰਹਿਣ ਵਾਲੇ ਸਨ ਅਤੇ ਨਕੋਦਰ ਸਥਿਤ ਡੇਰਾ ਬਾਬਾ ਮੁਰਾਦ ਸ਼ਾਹ ਦੀ ਦਰਗਾਹ 'ਤੇ ਮੱਥਾ ਟੇਕਣ ਜਾ ਰਹੇ ਸਨ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਹਸਪਤਾਲ ਪਹੁੰਚਾਇਆ।
ਬਰਨਾਲਾ ਜ਼ਿਲ੍ਹੇ ਦੇ ਥਾਣਾ ਠੁੱਲੀਵਾਲ ਦੇ ਐਸਐਚਓ ਬਲਦੇਵ ਸਿੰਘ ਨੇ ਦੱਸਿਆ ਕਿ ਸਵੇਰੇ 5 ਵਜੇ ਬਰਨਾਲਾ ਤੋਂ ਲੁਧਿਆਣਾ ਵੱਲ ਜਾ ਰਹੀ ਇੱਕ ਚਿੱਟੇ ਰੰਗ ਦੀ ਕਾਰ (ਐਚਆਰ-86-3358) ਹਾਈਵੇਅ ’ਤੇ ਜਾ ਰਹੀ ਇੱਟਾਂ ਨਾਲ ਭਰੀ ਟਰਾਲੀ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਕਾਮਾ ਵਿੱਚ ਸਵਾਰ ਚਾਰ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਨ੍ਹਾਂ ਦੀ ਪਛਾਣ ਵਿਕਾਸ ਸੋਨੀ, ਅੰਮ੍ਰਿਤਪਾਲ, ਸੋਨੂੰ ਅਤੇ 14 ਸਾਲਾ ਅੰਕਿਤ ਵਜੋਂ ਹੋਈ ਹੈ।
ਇਹ ਵੀ ਪੜ੍ਹੋ: Sunam Accident News: ਭਿਆਨਕ ਹਾਦਸੇ 'ਚ 3 ਮੋਟਰਸਾਈਕਲ ਸਵਾਰਾਂ ਦੀ ਮੌਤ, ਪਿੰਡ 'ਚ ਸੋਗ ਦੀ ਲਹਿਰ
ਮਾਰੇ ਗਏ ਚਾਰੇ ਹਰਿਆਣਾ ਦੇ ਹਿਸਾਰ ਸ਼ਹਿਰ ਦੇ 12 ਕੁਆਰਟਰ ਰੋਡ ਅਤੇ ਪਟੇਲ ਨਗਰ ਦੇ ਰਹਿਣ ਵਾਲੇ ਸਨ। ਮਰਨ ਵਾਲਿਆਂ ਵਿੱਚ ਵਿਕਾਸ ਸੋਨੀ ਅਤੇ ਅੰਮ੍ਰਿਤਪਾਲ ਜੀਜਾ ਸਨ ਜਦਕਿ ਬਾਕੀ ਦੋ ਉਨ੍ਹਾਂ ਦੇ ਗੁਆਂਢੀ ਸਨ। ਦੱਸਿਆ ਜਾ ਰਿਹਾ ਹੈ ਕਿ ਅੰਕਿਤ ਅਤੇ ਸੋਨੂੰ ਆਪਣੇ ਪਰਿਵਾਰ 'ਚ ਇਕੱਲੇ ਸਨ।
ਬਲਦੇਵ ਸਿੰਘ ਨੇ ਦੱਸਿਆ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ। ਸੂਚਨਾ ਮਿਲਣ ਦੇ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਚਾਰੇ ਲਾਸ਼ਾਂ ਨੂੰ ਸਿਵਲ ਹਸਪਤਾਲ ਬਰਨਾਲਾ ਦੇ ਮੁਰਦਾਘਰ 'ਚ ਰਖਵਾਇਆ। ਪੁਲਿਸ ਨੇ ਹਿਸਾਰ ਵਿੱਚ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰ ਦਿੱਤਾ ਹੈ। ਪਰਿਵਾਰਕ ਮੈਂਬਰਾਂ ਦੇ ਬਰਨਾਲਾ ਪੁੱਜਣ ਤੋਂ ਬਾਅਦ ਪੋਸਟਮਾਰਟਮ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ।
ਹਾਦਸੇ 'ਚ ਜਾਨ ਗਵਾਉਣ ਵਾਲਾ ਵਿਕਾਸ ਸੋਨੀ ਹਿਸਾਰ 'ਚ ਡੇਅਰੀ ਚਲਾਉਂਦਾ ਸੀ। ਪੰਜਾਬ ਵਿੱਚ ਜਲੰਧਰ ਜ਼ਿਲ੍ਹੇ ਦੇ ਨਕੋਦਰ ਵਿਖੇ ਸਥਿਤ ਡੇਰਾ ਬਾਬਾ ਮੁਰਾਦ ਸ਼ਾਹ ਦੀ ਦਰਗਾਹ ਵਿੱਚ ਉਨ੍ਹਾਂ ਦੀ ਬਹੁਤ ਆਸਥਾ ਸੀ। ਉਹ ਹਰ ਮਹੀਨੇ ਮੱਥਾ ਟੇਕਣ ਲਈ ਉੱਥੇ ਜਾਂਦਾ ਸੀ। ਦੋ ਦਿਨ ਪਹਿਲਾਂ ਵੀ ਵਿਕਾਸ ਆਪਣੇ ਦੋ ਬੱਚਿਆਂ ਅਤੇ ਪਤਨੀ ਨਾਲ ਨਕੋਦਰ ਗਿਆ ਸੀ।
ਇਹ ਵੀ ਪੜ੍ਹੋ: Batala Accident News: ਤੇਜ਼ ਰਫਤਾਰ ਸਵਿਫਟ ਗੱਡੀ ਤੇ ਐਕਟਿਵਾ ਦੀ ਹੋਈ ਭਿਆਨਕ ਟੱਕਰ, ਔਰਤ ਦੀ ਮੌਕੇ 'ਤੇ ਮੌਤ