Barnala Murder News:  ਬਰਨਾਲਾ ਦੇ ਪਿੰਡ ਸੇਖਾ ਵਿੱਚ ਦੋਹਰੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਵਿਚ ਇਕ ਬਜ਼ੁਰਗ ਔਰਤ ਅਤੇ ਉਸ ਦੀ ਵਿਆਹੁਤਾ ਲੜਕੀ ਪਰਮਜੀਤ ਕੌਰ ਜਿਸ ਦੀ ਉਮਰ ਕਰੀਬ 30 ਸਾਲ ਹੈ, ਜਿਸ ਦੀ ਲੜਕੀ ਦਾ ਦੇਰ ਰਾਤ ਘਰ ਵਿਚ ਹੀ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ।  ਦੋਵਾਂ ਦੀਆਂ ਖੂਨ ਨਾਲ ਲੱਥਪੱਥ ਲਾਸ਼ਾਂ ਘਰ ਵਿੱਚੋਂ ਹੀ ਮਿਲੀਆਂ।


COMMERCIAL BREAK
SCROLL TO CONTINUE READING

ਜਾਣਕਾਰੀ ਰਾਜਦੀਪ ਸਿੰਘ ਆਪਣੇ ਸਹੁਰੇ ਪਿੰਡ ਸੇਖਾ ਵਿਖੇ ਜਵਾਈ ਵਜੋਂ ਰਹਿ ਰਿਹਾ ਸੀ, ਉਹ ਵੀ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ, ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। 


ਇਹ ਵੀ ਪੜ੍ਹੋ: Sultanpur Lodhi News: ਅਜਿਹੇ ਥਾਂ 'ਤੇ ਮਿਲੀ ਨਵਜੰਮੇ ਬੱਚੇ ਦੀ ਲਾਸ਼, ਦੇਖ ਕੇ ਕੰਬ ਗਈ ਰੂਹ


ਡਾਕਟਰਾਂ ਨੇ ਮਾਂ-ਧੀ ਨੂੰ ਮ੍ਰਿਤਕ ਐਲਾਨ ਦਿੱਤਾ। ਜਦੋਂਕਿ ਰਾਜਦੀਪ ਸਿੰਘ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਦੋਵਾਂ ਵਿਚਾਲੇ ਜ਼ਮੀਨੀ ਵਿਵਾਦ ਚੱਲ ਰਿਹਾ ਸੀ, ਜਿਸ ਕਾਰਨ ਇਹ ਕਤਲ ਹੋ ਸਕਦਾ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।


ਪੁਲਿਸ ਇਸ ਘਟਨਾ ਦੀ ਪੂਰੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ, ਫਿਲਹਾਲ ਇਨ੍ਹਾਂ ਕਤਲਾਂ ਦੇ ਪਿੱਛੇ ਕੀ ਕਾਰਨ ਹੈ, ਇਹ ਪਤਾ ਨਹੀਂ ਲੱਗ ਸਕਿਆ ਹੈ। ਕਾਤਲ ਘਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਡੀਵੀਆਰ ਵੀ ਲੈ ਗਏ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀ ਗੁਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਘਟਨਾ 'ਚ ਜ਼ਖਮੀ ਹੋਏ ਰਾਜਦੀਪ ਸਿੰਘ ਦੀ ਮਾਤਾ ਦਾ ਸਵੇਰੇ ਫੋਨ ਆਇਆ ਸੀ ਕਿ ਕੁਝ ਵਿਅਕਤੀਆਂ ਨੇ ਰਾਜਦੀਪ ਨੂੰ ਜ਼ਖਮੀ ਕਰ ਦਿੱਤਾ ਹੈ ਜਿਸ ਤੋਂ ਬਾਅਦ ਅਸੀਂ ਘਰ ਪਹੁੰਚੇ ਤਾਂ ਦੇਖਿਆ ਕਿ ਘਰ ਦੇ ਸਾਰੇ ਦਰਵਾਜ਼ੇ ਬੰਦ ਸਨ। ਜਦੋਂ ਉਹ ਘਰ ਦੀ ਕੰਧ ਟੱਪ ਕੇ ਅੰਦਰ ਦਾਖ਼ਲ ਹੋਏ ਤਾਂ ਪਰਿਵਾਰ ਦੇ ਤਿੰਨ ਮੈਂਬਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ।


ਉਸ ਨੇ ਦੱਸਿਆ ਕਿ ਇਸ ਘਰ ਵਿੱਚ ਰਾਜਦੀਪ ਸਿੰਘ ਜਵਾਈ ਵਜੋਂ ਰਹਿ ਰਿਹਾ ਸੀ। ਇਸ ਹਮਲੇ ਵਿੱਚ ਉਸਦੀ ਸੱਸ ਹਰਬੰਸ ਕੌਰ ਅਤੇ ਪਤਨੀ ਪਰਮਜੀਤ ਕੌਰ ਦੀ ਮੌਤ ਹੋ ਗਈ ਸੀ। ਜਦਕਿ ਰਾਜਦੀਪ ਦੇ ਵੀ ਗੰਭੀਰ ਸੱਟਾਂ ਲੱਗੀਆਂ ਹਨ। ਉਸ ਨੂੰ ਤੁਰੰਤ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।


(ਦਵਿੰਦਰ ਸ਼ਰਮਾ ਦੀ ਰਿਪੋਰਟ)