Batala News: ਘਰੋਂ ਸਕੂਟਰੀ `ਤੇ ਨਿਕਲੇ 28 ਸਾਲਾਂ ਨੌਜਵਾਨ ਦੀ ਸ਼ੱਕੀ ਹਲਾਤਾਂ `ਚ ਮਿਲੀ ਲਾਸ਼, ਪੁਲਿਸ ਕਰ ਰਹੀ ਜਾਂਚ
Batala News: ਉੱਥੇ ਹੀ ਮੌਕੇ ਉੱਤੇ ਪਹੁੰਚੇ ਮ੍ਰਿਤਕ ਦੇ ਪਰਿਵਾਰਕ ਮੈਂਬਰ ਸੰਨੀ ਅਤੇ ਲਵਲੀ ਨੇ ਦੱਸਿਆ ਕਿ ਮ੍ਰਿਤਕ ਸਲੀਮ ਮਸੀਹ ਉਮਰ 28 ਸਾਲ ਵਿਆਹਿਆ ਹੋਇਆ ਹੈ ਅਤੇ ਉਸਦੀ ਦੋ ਸਾਲ ਦੀ ਇਕ ਬੱਚੀ ਵੀ ਹੈ।
Batala News: ਬਟਾਲਾ ਨਜਦੀਕ ਨੈਸ਼ਨਲ ਹਾਈਵੇ ਦੇ ਕੋਲ ਪਿੰਡ ਬਹਾਦੁਰਪੁਰ ਦੇ ਖੇਤਾਂ ਵਿਚੋਂ ਸਵੇਰ ਸਾਰ 28 ਸਾਲਾਂ ਨੌਜਵਾਨ ਸਲੀਮ ਮਸੀਹ ਦੀ ਲਾਸ਼ ਮਿਲਣ ਤੇ ਦਹਿਸ਼ਤ ਭਰਿਆ ਮਾਹੌਲ ਬਣ ਗਿਆ। ਇਤਲਾਹ ਮਿਲਦੇ ਹੀ ਮੌਕੇ ਉੱਤੇ ਪਹੁੰਚੀ ਬਟਾਲਾ ਪੁਲਿਸ ਟੀਮ ਦੇ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈਂਦੇ ਹੋਏ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜਦੇ ਹੋਏ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਉੱਥੇ ਹੀ ਮੌਕੇ ਉੱਤੇ ਪਹੁੰਚੇ ਮ੍ਰਿਤਕ ਦੇ ਪਰਿਵਾਰਕ ਮੈਂਬਰ ਸੰਨੀ ਅਤੇ ਲਵਲੀ ਨੇ ਦੱਸਿਆ ਕਿ ਮ੍ਰਿਤਕ ਸਲੀਮ ਮਸੀਹ ਉਮਰ 28 ਸਾਲ ਵਿਆਹਿਆ ਹੋਇਆ ਹੈ ਅਤੇ ਉਸਦੀ ਦੋ ਸਾਲ ਦੀ ਇਕ ਬੱਚੀ ਵੀ ਹੈ ਅਤੇ ਪਿੰਡ ਕੰਗ ਦਾ ਰਹਿਣ ਵਾਲਾ ਹੈ। ਉਹਨਾਂ ਦੱਸਿਆ ਕਿ ਸਲੀਮ ਮਸੀਹ ਕੱਲ੍ਹ ਸ਼ਾਮ ਦਾ ਹੀ ਆਪਣੀ ਸਕੂਟਰੀ ਉੱਤੇ ਘਰੋਂ ਨਿਕਲਿਆ ਸੀ ਪਰ ਸਾਰੀ ਰਾਤ ਘਰ ਵਾਪਸ ਨਹੀਂ ਆਇਆ ਅਤੇ ਸਵੇਰੇ ਘਟਨਾ ਦਾ ਪਤਾ ਚਲਿਆ ਕਿ ਉਸਦੀ ਲਾਸ਼ ਪਿੰਡ ਬਹਾਦੁਰ ਪੁਰ ਦੇ ਖੇਤਾਂ ਵਿੱਚ ਪਈ ਹੋਈ ਹੈ।
ਇਹ ਵੀ ਪੜ੍ਹੋ: Punjab News: ਗੁਰਦਾਸਪੁਰ ਦੇ ਨੌਜਵਾਨ ਦੀ ਬਹਿਰੀਨ ਵਿੱਚ ਮੌਤ, ਪਰਿਵਾਰ ਵੱਲੋਂ ਸਰਕਾਰ ਤੋਂ ਮ੍ਰਿਤਕ ਦੇਹ ਵਤਨ ਲਿਆਉਣ ਦੀ ਮੰਗ
ਉਹਨਾਂ ਨੇ ਦੱਸਿਆ ਕਿ ਕੀਤੇ ਵੀ ਕੋਈ ਸੱਟ ਦਾ ਨਿਸ਼ਾਨ ਨਹੀਂ ਹੈ ਬਾਕੀ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਚੱਲ ਪਾਏਗਾ। ਉੱਥੇ ਹੀ ਚਸ਼ਮਦੀਦ ਰਣਜੀਤ ਸਿੰਘ ਨੇ ਦੱਸਿਆ ਕਿ ਸਵੇਰੇ ਜਦੋਂ ਉਹ ਆਪਣੇ ਖੇਤਾਂ ਵਿੱਚ ਆਏ ਤਾਂ ਦੇਖਿਆ ਕਿ ਇੱਕ ਸਕੂਟਰੀ ਦੇ ਕੋਲ ਇੱਕ ਨੌਜਵਾਨ ਦੀ ਲਾਸ਼ ਪਈ ਹੋਈ ਹੈ। ਉਸਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ।
ਉੱਥੇ ਹੀ ਪੁਲਿਸ ਦੇ ਸਬ ਇੰਸਪੈਕਟਰ ਸੁਖਜਿੰਦਰ ਸਿੰਘ ਨੇ ਘਟਨਾ ਬਾਰੇ ਦੱਸਦੇ ਹੋਏ ਕਿਹਾ ਕਿ ਮ੍ਰਿਤਕ ਦੀ ਪਹਿਚਾਣ ਸਕੂਟਰੀ ਦੇ ਕਾਗਜ਼ਾਤ ਤੋਂ ਹੋਈ ਹੈ। ਪਰਿਵਾਰ ਨੂੰ ਬੁਲਾਇਆ ਗਿਆ ਹੈ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਰਿਪੋਰਟ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਚੱਲ ਪਾਏਗਾ ਬਾਕੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਜਲਦ ਹੀ ਪੂਰਾ ਮਸਲਾ ਪਤਾ ਲੱਗ ਜਾਵੇਗਾ। 28 ਸਾਲਾਂ ਨੌਜਵਾਨ ਸਲੀਮ ਮਸੀਹ ਦੀ ਲਾਸ਼ ਮਿਲਣ ਕਰਕੇ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਹੈ।
(ਬਟਾਲਾ ਤੋਂ ਭੋਪਾਲ਼ ਸਿੰਘ ਦੀ ਰਿਪੋਰਟ)