Punjab's Batala News: ਪੰਜਾਬ ਦੇ ਬਟਾਲਾ ਜ਼ਿਲ੍ਹੇ ਤੋਂ ਇੱਕ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਇੱਕ ਪੰਜ ਸਾਲ ਦੇ ਬੱਚੇ ਦੀ ਸਕੂਲੀ ਬੱਸ ਹੇਠਾਂ ਆਉਣ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਮ੍ਰਿਤਕ ਬੱਚੇ ਦੀ ਪਛਾਣ ਹਰਜੀਤ ਸਿੰਘ ਵਜੋਂ ਹੋਈ ਹੈ ਜਿਸ ਦੀ ਉਮਰ 5 ਸਾਲ ਦੀ ਹੈ। 


COMMERCIAL BREAK
SCROLL TO CONTINUE READING

ਦੱਸਿਆ ਜਾ ਰਿਹਾ ਹੈ ਕਿ ਉਹ ਸੈਂਟਰਲ ਪਬਲਿਕ ਸਕੂਲ ਵਿੱਚ ਨਰਸਰੀ ਕਲਾਸ 'ਚ ਪੜ੍ਹ ਰਿਹਾ ਸੀ ਅਤੇ ਅੱਜ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੱਚਿਆਂ ਨੂੰ ਘਰ ਵਿੱਚ ਛੱਡਣ ਲਈ ਸਕੂਲੀ ਬੱਸ ਚੀਮਾ ਖੁੱਡੀ ਵਿੱਚ ਪੁੱਜੀ ਤਾਂ ਬਦਕਿਸਮਤੀ ਨਾਲ ਪੰਜ ਸਾਲਾਂ ਹਰਜੀਤ ਸਿੰਘ ਪੁੱਤਰ ਦਵਿੰਦਰ ਸਿੰਘ ਦੀ ਬੱਸ ਹੇਠਾਂ ਆਉਣ ਕਾਰਨ ਮੌਤ ਹੋ ਗਈ। 


ਇਸ ਘਟਨਾ ਦੀ ਸੂਚਨਾ ਮਿਲਦੇ ਹੀ ਐਸ ਪੀ ਰਜੇਸ਼ ਕੱਟੜ ਅਤੇ ਸ੍ਰੀ ਹਰਗੋਬਿੰਦਪੁਰ ਦੇ ਐਸ ਐਚ ਓ ਮੈਡਮ ਬਲਜੀਤ ਕੌਰ ਸਰਾਂ ਆਪਣੇ ਪੁਲਿਸ ਕਰਮਚਾਰੀਆਂ ਸਮੇਤ ਘਟਨਾ ਵਾਲੀ ਥਾਂ 'ਤੇ ਪਿੰਡ ਚੀਮਾ ਖੁੱਡੀ ਵਿਖੇ ਪੁੱਜੇ। 


ਇੱਥੇ ਉਨ੍ਹਾਂ ਨੇ ਮ੍ਰਿਤਕ ਬੱਚੇ ਦੀ ਦੇਹ ਅਤੇ ਬੱਸ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਇਸ ਦੌਰਾਨ ਮਾਮਲੇ 'ਚ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। 


ਇਹ ਵੀ ਪੜ੍ਹੋ: Ambala News: ਅੰਬਾਲਾ 'ਚ ਮਿਲੀ ਫੌਜੀ ਦੀ ਲਾਸ਼, ਪਤਨੀ ਨੂੰ ਵਟਸਐਪ 'ਤੇ ਆਇਆ ਮੈਸੇਜ, "ਪਾਕਿਸਤਾਨ ਜ਼ਿੰਦਾਬਾਦ"


ਇਹ ਵੀ ਪੜ੍ਹੋ: Nangal Flyover News: ਹਰਜੋਤ ਬੈਂਸ ਦਾ ਬਿਆਨ, 'ਲਗਭਗ 12 ਦਿਨਾਂ 'ਚ ਨੰਗਲ ਫਲਾਈਓਵਰ ਦੇ ਇੱਕ ਪਾਸੇ ਤੋਂ ਸ਼ੁਰੂ ਹੋਵੇਗੀ ਆਵਾਜਾਈ'