Punjab News: ਅਸਮਾਨੀ ਬਿਜਲੀ ਡਿੱਗਣ ਨਾਲ ਗਰੀਬ ਪਰਿਵਾਰ ਦਾ ਹੋਇਆ ਭਾਰੀ ਨੁਕਸਾਨ, ਪਰਿਵਾਰ ਨੇ ਸਰਕਾਰ ਤੋਂ ਲਾਈ ਮਦਦ ਦੀ ਗੁਹਾਰ
ਉਹਨਾਂ ਦਾ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪਰ ਮਾਲੀ ਨੁਕਸਾਨ ਬਹੁਤ ਹੋਇਆ ਹੈ ਤੇ ਇਸਦੇ ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਅਸੀਂ ਗਰੀਬ ਪਰਿਵਾਰ ਹਾਂ ਤੇ ਸਾਡੀ ਮੱਦਦ ਕੀਤੀ ਜਾਵੇ।
Punjab's Batala weather, Dera Baba Nanak lightning news: ਪੰਜਾਬ ਦੇ ਬਟਾਲਾ ਦੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਇੱਕ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਇੱਕ ਗਰੀਬ ਪਰਿਵਾਰ ਦੇ ਘਰ 'ਤੇ ਅਸਮਾਨੀ ਬਿਜਲੀ ਡਿੱਗਣ ਨਾਲ ਉਨ੍ਹਾਂ ਦਾ ਭਾਰੀ ਨੁਕਸਾਨ ਹੋ ਗਿਆ।
ਮਿਲੀ ਜਾਣਕਾਰੀ ਦੇ ਮੁਤਾਬਕ ਡੇਰਾ ਬਾਬਾ ਨਾਨਕ ਦੇ ਅਧੀਨ ਆਉਂਦੇ ਪਿੰਡ ਸ਼ਾਹਪੁਰ ਜਾਜਨ ਵਿੱਚ ਇੱਕ ਗਰੀਬ ਪਰਿਵਾਰ ਦੇ ਘਰ ਉੱਪਰ ਅਸਮਾਨੀ ਬਿਜਲੀ ਡਿੱਗਣ ਨਾਲ ਭਾਰੀ ਨੁਕਸਾਨ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਘਰ ਦੀ ਮਾਲਕਣ ਡੋਰਸ ਨੇ ਦੱਸਿਆ ਇੱਕ ਦਮ ਅਸਮਾਨ 'ਚੋਂ ਬਿਜਲੀ ਚਮਕੀ ਤੇ ਉਹਨਾਂ ਦੇ ਘਰ ਵਿੱਚ ਬਣੇ ਤੂੜੀ ਵਾਲੇ ਸ਼ੈੱਡ ਉਪਰ ਡਿੱਗ ਪਈ ਜਿਸ ਕਰਕੇ ਤੂੜੀ ਵਿੱਚੋਂ ਵੱਡੀਆਂ-ਵੱਡੀਆਂ ਅੱਗ ਦੀਆਂ ਲਪਟਾਂ ਨਿਕਲਣੀਆਂ ਸ਼ੁਰੂ ਹੋਣ ਲੱਗੀਆਂ।
ਅੱਗ ਇੰਨੀ ਭਿਆਨਕ ਸੀ ਕਿ ਉਸ ਦੇ ਕਰਕੇ ਘਰ ਵਿੱਚ ਖੜ੍ਹੇ ਮੋਟਰਸਾਇਕਲ ਤੇ ਮੰਜੇ ਸੜ ਕੇ ਸਵਾਹ ਹੋ ਗਏ। ਉਨ੍ਹਾਂ ਆਖਿਆ ਕਿ ਅੱਗ 'ਤੇ ਕਾਬੂ ਪਾਉਣ ਲਈ ਪਿੰਡ ਵਾਸੀਆਂ ਵੱਲੋਂ ਭਾਰੀ ਮੁਸ਼ਕਤ ਕੀਤੀ ਗਈ ਪਰ ਅੱਗ ਤੇ ਕਾਬੂ ਨਾ ਪੈਂਦਾ ਵੇਖ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ ਜਿਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ।
ਇਹ ਵੀ ਪੜ੍ਹੋ: California News: ਕੈਲੀਫੋਰਨੀਆ ਦੀ ਸਟੇਟ ਸੇਨੈਟ ਨੇ ਸਿੱਖਾਂ ਲਈ ਹੈਲਮੈਟ ਪਾਉਣ ਬਾਰੇ ਲਿਆ ਵੱਡਾ ਫੈਸਲਾ
ਉਨ੍ਹਾਂ ਹੋਰ ਦੱਸਿਆ ਕਿ ਇਸ ਅੱਗ ਨਾਲ ਉਹਨਾਂ ਦਾ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪਰ ਮਾਲੀ ਨੁਕਸਾਨ ਬਹੁਤ ਹੋਇਆ ਹੈ ਤੇ ਇਸਦੇ ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਅਸੀਂ ਗਰੀਬ ਪਰਿਵਾਰ ਹਾਂ ਤੇ ਸਾਡੀ ਮੱਦਦ ਕੀਤੀ ਜਾਵੇ।
ਦੂਜੇ ਪਾਸੇ ਅੱਗ ਬੁਝਾਉਣ ਪਹੁੰਚੇ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਸ਼ਾਹਪੁਰ ਜਾਜਨ ਵਿੱਚ ਅਸਮਾਨੀ ਬਿਜਲੀ ਪੈਣ ਨਾਲ ਘਰ ਦੇ ਤੂੜੀ ਵਾਲੇ ਸ਼ੈੱਡ ਨੂੰ ਅੱਗ ਲੱਗੀ ਹੈ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ਗਿਆ ਤੇ ਇਸ ਅੱਗ ਨਾਲ ਇਨ੍ਹਾਂ ਦੇ ਪਸ਼ੂਆਂ ਦੀ ਤੂੜੀ, ਮੰਜੇ ਅਤੇ ਮੋਟਰਸਾਈਕਲ ਸੜ ਕੇ ਸੁਆਹ ਹੋ ਗਏ ਹਨ।
ਇਹ ਵੀ ਪੜ੍ਹੋ: Sidhu Moosewala News: ਬਰਨਾ ਬੁਆਏ ਨੇ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ; ਲਾਈਵ ਸ਼ੋਅ 'ਚ ਬਲਕੌਰ ਸਿੰਘ ਵੀ ਹੋਏ ਸ਼ਾਮਿਲ