Bathinda Central Jail News: ਬਠਿੰਡਾ ਸੈਂਟਰਲ ਵਿੱਚ (Bathinda Central Jail) ਬੰਦ ਇੱਕ ਸੁਣਵਾਈ ਅਧੀਨ ਕੈਦੀ ਦੀ ਸਿਹਤ ਵਿਗੜਨ ਕਾਰਨ ਮੌਤ ਹੋ ਗਈ। 7 ਦਿਨ ਪਹਿਲਾਂ ਜੇਲ੍ਹ ਪ੍ਰਸ਼ਾਸਨ ਨੇ ਉਸ ਨੂੰ ਏਮਜ਼ ਵਿੱਚ ਦਾਖ਼ਲ ਕਰਵਾਇਆ ਸੀ। ਮ੍ਰਿਤਕ ਦੀ ਪਛਾਣ ਬੇਅੰਤ ਨਗਰ ਦੇ ਰਹਿਣ ਵਾਲੇ ਰਵੀ ਵਜੋਂ ਹੋਈ ਹੈ।


COMMERCIAL BREAK
SCROLL TO CONTINUE READING

ਪਰ ਇਸ ਮਾਮਲੇ ਵਿੱਚ ਮ੍ਰਿਤਕ ਦੀ ਭੈਣ ਭਾਵਨਾ ਨੇ ਦੋਸ਼ ਲਾਇਆ ਹੈ ਕਿ ਉਸ ਦੇ ਭਰਾ ਨੂੰ ਕੋਈ ਬੀਮਾਰੀ ਨਹੀਂ ਸੀ। ਉਸ ਨੂੰ ਹਮਲੇ ਦੇ ਦੋਸ਼ ਵਿੱਚ ਜੇਲ੍ਹ ਭੇਜ ਦਿੱਤਾ ਗਿਆ ਸੀ। ਉਸ ਨੂੰ ਜੇਲ੍ਹ ਭੇਜਣ ਤੋਂ ਪਹਿਲਾਂ ਉਸ ਦੇ ਭਰਾ ਦੀ ਕੁੱਟਮਾਰ ਕੀਤੀ ਗਈ ਅਤੇ ਉਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਪਾ ਦਿੱਤੀ ਗਈ ਜਿਸ ਕਾਰਨ ਉਸ ਦਾ ਭਰਾ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿਣ ਲੱਗਾ। ਇਸ ਕਾਰਨ ਹੋ ਰਹੇ ਤਸ਼ੱਦਦ ਕਾਰਨ ਉਸ ਦੇ ਭਰਾ ਦੀ ਮੌਤ ਹੋ ਗਈ ਹੈ।


ਇਹ ਵੀ ਪੜ੍ਹੋ: Gangster Lawrence Bishnoi News: ਰੁਟੀਨ ਮੈਡੀਕਲ ਚੈਕਅੱਪ ਤੋਂ ਬਾਅਦ ਵਾਪਿਸ ਬਠਿੰਡਾ ਜੇਲ੍ਹ ਭੇਜਿਆ ਗਿਆ ਲਾਰੈਂਸ ਬਿਸ਼ਨੋਈ

ਉਹੀਂ ਜੇਲ੍ਹ ਚੌਕੀ ਇੰਚਾਰਜ ਬੇਅੰਤ ਸਿੰਘ ਨੇ ਕਿਹਾ ਕਿ ਹਵਾ ਲਾਤੀ ਇੱਕ ਮਾਮਲੇ ਵਿੱਚ ਕੇਂਦਰੀ ਜੇਲ੍ਹ ਵਿੱਚ ਬੰਦ ਸੀ ਜਿਸਦੀ ਪਿਛਲੇ ਦਿਨ ਹਾਲਤ ਵਿਗੜਣ ਕਰਕੇ ਉਸ ਨੂੰ ਐਮਐਸ ਵਿੱਚ ਦਾਖਿਲ ਕਰਵਾਇਆ ਗਿਆ ਸੀ। ਜੇਲ੍ਹ ਦੇ ਪ੍ਰਸ਼ਾਸਕ ਨੂੰ ਰਾਤ ਦੀ ਸੂਚਨਾ ਮਿਲੀ ਸੀ ਕਿ ਰਵੀ ਕੁਮਾਰ ਦੀ ਮੌਤ ਹੋ ਗਈ ਹੈ। ਇਸ ਸਬੰਧ ਵਿਚ ਪਰਿਵਾਰਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ: Punjab News: ਖੰਨਾ ਬੱਸ ਸਟੈਂਡ 'ਤੇ ਪਾਣੀ ਪਿਲਾਂਉਣ ਵਾਲੇ ਦਾ ਹੁਣ ਖਾਲਿਸਤਾਨ ਲਿਬਰੇਸ਼ਨ ਫੋਰਸ ਨਾਲ ਨਿਕਲਿਆ ਕਨੈਕਸ਼ਨ, ਹੋਇਆ ਗ੍ਰਿਫ਼ਤਾਰ


ਗੌਰਤਲਬ ਹੈ ਕਿ ਇਸ ਤੋਂ ਕੁਝ ਦਿਨ ਪਹਿਲਾਂ ਫਿਰੋਜ਼ਪੁਰ ਦੀ ਜੇਲ੍ਹ ਤੋਂ ਇਲਾਜ ਲਈ ਲਿਆਂਦੇ ਗਏ ਕੈਦੀ ਦੀ ਫਰੀਦਕੋਟ 'ਚ ਮੌਤ ਹੋ ਗਈ ਸੀ। ਪਰਿਵਾਰ ਨੇ ਜੇਲ੍ਹ ਪ੍ਰਸ਼ਾਸਨ ਉੱਤੇ ਇਲਜ਼ਾਮ ਲਾਏ ਸਨ। ਕਤਲ ਕੇਸ ਵਿੱਚ ਫਿਰੋਜ਼ਪੁਰ ਦੀ ਜੇਲ੍ਹ ਅੰਦਰ ਬੰਦ ਨੌਜਵਾਨ ਕੈਦੀ ਦੀ ਫਿਰੋਜ਼ਪੁਰ ਦੇ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਸੀ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜੇਲ੍ਹ ਪ੍ਰਸ਼ਾਸਨ ਦੀ ਅਣਗਹਿਲੀ ਕਾਰਣ ਉਨ੍ਹਾਂ ਦੇ ਪੁੱਤਰ ਦੀ ਮੌਤ ਹੋਈ ਹੈ।

(ਬਠਿੰਡਾ ਤੋਂ ਕੁਲਬੀਰ ਵੀਰਾ ਦੀ ਰਿਪੋਰਟ )