ਦੱਸ ਦਈਏ ਕਿ ਬਠਿੰਡਾ ਦੀ ਆਰਮੀ ਛਾਉਣੀ 'ਚ ਗੋਲੀਬਾਰੀ ਦੀ ਘਟਨਾ 'ਚ 4 ਜਵਾਨ ਸ਼ਹੀਦ ਹੋ ਗਏ ਅਤੇ ਵਾਰਦਾਤ 'ਚ ਵਰਤਿਆ ਗਿਆ ਹਥਿਆਰ ਬਰਾਮਦ ਕਰ ਲਿਆ ਗਿਆ ਹੈ।
Trending Photos
Punjab's Bathinda Military Station Latest News: ਪੰਜਾਬ ਦੇ ਬਠਿੰਡਾ ਜ਼ਿਲ੍ਹੇ ਤੋਂ ਇੱਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮਿਲਟਰੀ ਸਟੇਸ਼ਨ 'ਚ ਇੱਕ ਹੋਰ ਫ਼ੌਜੀ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਬਠਿੰਡਾ ਫੌਜ ਦੇ ਇੱਕ ਸਿਪਾਹੀ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਫੌਜ ਦਾ ਸਿਪਾਹੀ ਲੱਘੂ ਰਾਜ ਸ਼ੰਕਰ ਆਪਣੀ ਡਿਊਟੀ 'ਤੇ ਜਾ ਰਿਹਾ ਸੀ ਕਿ ਉਸ ਨੇ ਅਚਾਨਕ ਆਪਣੀ ਰਾਈਫਲ ਤੋਂ ਗੋਲੀ ਚਲਾ ਦਿੱਤੀ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਘਟਨਾ ਰਾਤ ਦੀ ਦੱਸੀ ਜਾ ਰਹੀ ਹੈ ਅਤੇ ਫਿਲਹਾਲ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਸ ਦੌਰਾਨ ਗੁਰਦੀਪ ਸਿੰਘ, ਥਾਣਾ ਕੈਂਟ ਬਠਿੰਡਾ ਦੇ ਐਸ.ਐਚ.ਓ., ਨੇ ਦੱਸਿਆ ਕਿ ਪੰਜਾਬ ਦੇ ਬਠਿੰਡਾ ਵਿੱਚ ਬੀਤੀ ਰਾਤ ਇੱਕ ਫੌਜੀ ਜਵਾਨ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਜਦੋਂ ਉਸ ਦਾ ਸਰਵਿਸ ਹਥਿਆਰ ਅਚਾਨਕ ਚੱਲ ਗਿਆ। ਮ੍ਰਿਤਕ ਜਵਾਨ ਦੀ ਪਛਾਣ ਲਘੂ ਰਾਜ ਸ਼ੰਕਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ: Jalandhar Lok Sabha bypoll election 2023: ਭਾਜਪਾ ਨੇ ਜਲੰਧਰ ਜਿਮਨੀ ਚੋਣਾਂ ਲਈ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਐਲਾਨਿਆ ਉਮੀਦਵਾਰ
ਦੱਸ ਦਈਏ ਕਿ ਬਠਿੰਡਾ ਦੀ ਆਰਮੀ ਛਾਉਣੀ 'ਚ ਗੋਲੀਬਾਰੀ ਦੀ ਘਟਨਾ 'ਚ 4 ਜਵਾਨ ਸ਼ਹੀਦ ਹੋ ਗਏ ਅਤੇ ਵਾਰਦਾਤ 'ਚ ਵਰਤਿਆ ਗਿਆ ਹਥਿਆਰ ਬਰਾਮਦ ਕਰ ਲਿਆ ਗਿਆ ਹੈ। ਇਹ ਵੀ ਪਤਾ ਲੱਗਿਆ ਹੈ ਕਿ ਇਹ ਉਹੀ ਹਥਿਆਰ ਹੈ ਜਿਹੜਾ ਲਾਪਤਾ ਹੋਇਆ ਸੀ ਅਤੇ ਇਸੇ ਹਥਿਆਰ ਤੋਂ 4 ਲੋਕਾਂ ਦੀ ਮੌਤ ਹੋ ਗਈ ਸੀ।
ਬਠਿੰਡਾ ਵਿੱਚ ਬੁਧਵਾਰ ਸਵੇਰੇ ਕੈਂਟ ਇਲਾਕੇ ਵਿਖੇ ਫਾਇਰਿੰਗ ਹੋਈ ਸੀ ਜਿਸ ਵਿੱਚ 4 ਫੌਜ਼ੀਆਂ ਦੀ ਮੌਤ ਹੋ ਗਈ ਸੀ। ਹਾਦਸੇ ਤੋਂ ਬਾਅਦ ਸੁਰੱਖਿਆ ਬਲਾਂ ਵੱਲੋਂ ਇਲਾਕੇ ਨੂੰ ਪੂਰੀ ਤਰ੍ਹਾਂ ਘੇਰ ਲਿਆ ਗਿਆ ਸੀ। ਦੱਸ ਦਈਏ ਕਿ Bathinda Firing Incident ਨੂੰ ਲੈ ਕੇ ਐਸਐਸਪੀ ਨੇ ਇਹ ਸਪਸ਼ਟ ਕੀਤਾ ਸੀ ਕਿ ਇਹ ਆਤੰਕੀ ਹਮਲਾ ਨਹੀਂ ਸੀ।
(For more news apart from Punjab's Bathinda Military Station Latest News, stay tuned to Zee PHH)