Bathinda News: ਚੋਰਾਂ ਨੇ ਗੁਰਦੁਆਰਾ ਸਾਹਿਬ ਨੂੰ ਬਣਾਇਆ ਨਿਸ਼ਾਨਾ! CCTV `ਚ ਕੈਦ ਹੋਈ ਵਾਰਦਾਤ
Bathinda Gurdwara Sahib robbery news: ਰਾਤ ਬਠਿੰਡਾ ਦੇ ਬੀੜ ਬਸਤੀ ਵਿੱਚ ਤਿੰਨ ਨੌਜਵਾਨਾਂ ਵੱਲੋਂ ਗੁਰਦੁਆਰਾ ਸਾਹਿਬ ਨੂੰ ਨਿਸ਼ਾਨਾ ਬਣਾਇਆ ਗਿਆ। ਇਨ੍ਹਾਂ ਵਿੱਚੋਂ ਦੋ ਨੌਜਵਾਨਾਂ ਵਲੋਂ ਗੁਰਦੁਆਰਾ ਸਾਹਿਬ ਦੇ ਦਰਬਾਰ ਅੰਦਰ ਜਾ ਕੇ ਗੋਲਕ ਨੂੰ ਤੋੜਿਆ ਗਿਆ ਅਤੇ ਹਜ਼ਾਰਾਂ ਰੁਪਏ ਦੀ ਨਗਦੀ ਚੋਰੀ ਕਰ ਲਈ ਗਈ।
Bathinda Gurdwara Sahib robbery news: ਪੰਜਾਬ ਵਿੱਚ ਚੋਰੀ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਅੱਜ ਤਾਜਾ ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ ਜਿੱਥੇ ਚੋਰਾਂ ਨੇ ਗੁਰਦੁਆਰਾ ਸਾਹਿਬ ਨੂੰ ਨਿਸ਼ਾਨਾ ਬਣਾਇਆ ਹੈ। ਗੁਰਦੁਆਰਾ ਵਿੱਚ ਚੋਰੀ ਹੋਣ ਦੀ ਖ਼ਬਰ ਮਿਲੀ ਹੈ। ਗੁਰਦੁਆਰਾ ਵਿੱਚ ਚੋਰੀ ਕਰਨ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਗੁਰਦੁਆਰਾ ਸਾਹਿਬ ਦੀ ਗੋਲਕ ਤੋੜ ਕੇ ਹਜ਼ਾਰਾਂ ਰੁਪਏ ਚੋਰੀ ਕੀਤੀ ਗਈ ਹੈ।
ਬਸਤੀ ਵਾਸੀਆਂ ਦਾ ਕਹਿਣਾ ਕਿ ਨਸ਼ੇੜੀਆਂ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਇਸ ਘਟਨਾ ਸੀ ਟੀ ਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਨਸ਼ੇ ਦੀ ਪੂਰਤੀ ਲਈ ਨਸ਼ੇੜੀਆਂ ਵੱਲੋਂ ਹੁਣ ਧਾਰਮਿਕ ਸਥਾਨਾਂ ਨੂੰ ਵੀ ਬਖਸ਼ਿਆ ਨਹੀਂ ਜਾ ਰਿਹਾ। ਰਾਤ ਬਠਿੰਡਾ ਦੇ ਬੀੜ ਬਸਤੀ ਤਿੰਨ ਨੌਜਵਾਨਾਂ ਵੱਲੋਂ ਗੁਰਦੁਆਰਾ ਸਾਹਿਬ ਨੂੰ ਨਿਸ਼ਾਨਾ ਬਣਾਇਆ ਗਿਆ। ਇਨ੍ਹਾਂ ਵਿੱਚੋਂ ਦੋ ਨੌਜਵਾਨਾਂ ਵਲੋਂ ਗੁਰਦੁਆਰਾ ਸਾਹਿਬ ਦੇ ਦਰਬਾਰ ਅੰਦਰ ਜਾ ਕੇ ਗੋਲਕ ਨੂੰ ਤੋੜਿਆ ਗਿਆ ਅਤੇ ਹਜ਼ਾਰਾਂ ਰੁਪਏ ਦੀ ਨਗਦੀ ਚੋਰੀ ਕਰ ਲਈ ਨੌਜਵਾਨਾਂ ਵੱਲੋਂ ਜਦੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ ਤਾਂ ਇਹ ਸਾਰੀ ਘਟਨਾ ਸੀਸੀ ਟੀਵੀ ਕੈਮਰੇ ਵਿੱਚ ਕੈਦ ਹੋ ਗਈ।
ਇਹ ਵੀ ਪੜ੍ਹੋ: Punjab Amritsar News: ਨਾਨੇ ਨੇ ਆਪਣੇ 8 ਸਾਲਾ ਦੋਹਤੇ ਨੂੰ ਨਹਿਰ 'ਚ ਮਾਰਿਆ ਧੱਕਾ, ਜਾਣੋ ਵਜ੍ਹਾ
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ ਨੇ ਦੱਸਿਆ ਕਿ ਇਸ ਘਟਨਾ ਦਾ ਪਤਾ ਉਨ੍ਹਾਂ ਨੂੰ ਸਵੇਰੇ ਉਸ ਸਮੇਂ ਲੱਗਿਆ ਜਦੋਂ ਗੁਰਦੁਆਰਾ ਸਾਹਿਬ ਵਿੱਚ ਪਾਠ ਕਰਨ ਪਹੁੰਚੇ ਉਨ੍ਹਾਂ ਦੀ ਬਸਤੀ ਵਿੱਚ ਨਸ਼ੇ ਨੇ ਬੁਰੀ ਤਰ੍ਹਾਂ ਪੈਰ ਪਸਾਰ ਲਏ ਹਨ। ਨੌਜਵਾਨਾਂ ਵੱਲੋਂ ਨਸ਼ੇ ਦੀ ਪੂਰਤੀ ਲਈ ਹੁਣ ਧਾਰਮਿਕ ਅਸਥਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸੇ ਕੜੀ ਤਹਿਤ ਗੁਰਦੁਆਰਾ ਸਾਹਿਬ ਵਿੱਚ ਬੀਤੀ ਰਾਤ ਗੋਲਕ ਤੋੜ ਕੇ ਹਜ਼ਾਰਾਂ ਰੁਪਏ ਦੀ ਨਗਰੀ ਚੋਰੀ ਕੀਤੀ ਗਈ ਹੈ। ਉੱਧਰ ਇਸ ਘਟਨਾ ਦਾ ਪਤਾ ਚੱਲਦੇ ਹੀ ਮੌਕੇ ਤੇ ਪੁਲਿਸ ਅਧਿਕਾਰੀ ਪਹੁੰਚੇ ਅਤੇ ਉਨ੍ਹਾਂ ਵੱਲੋਂ ਸੀਸੀਟੀਵੀ ਫੁਟੇਜ ਦੇ ਆਧਾਰ ਤੇ ਦੋਸ਼ੀਆਂ ਦੀ ਪਹਿਚਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਡੀਐਸਪੀ ਦਿਹਾਤੀ ਹਿਨਾ ਗੁਪਤਾ ਨੇ ਕਿਹਾ ਪੁਲਿਸ ਨੂੰ ਇਸ ਘਟਨਾ ਦੀ ਸੂਚਨਾ ਗੁਰਦੁਵਾਰਾ ਪ੍ਰਬੰਧਕ ਕਮੇਟੀ ਨੂੰ ਸਵੇਰੇ ਦਿੱਤੀ ਗਈ ਸੀ। ਇਸ ਘਟਨਾ ਤੋਂ ਬਾਅਦ ਪੁਲਿਸ ਵੱਲੋਂ ਸੀਸੀਟੀਵੀ ਕੈਮਰਿਆਂ ਦੇ ਅਧਾਰ ਤੇ ਦੋਸ਼ੀਆਂ ਦੀ ਪਹਿਚਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਤੇ ਜਲਦ ਹੀ ਪਹਿਚਾਣ ਕਰਕੇ ਦੋਸ਼ੀਆਂ ਨੂੰ ਗਿਰਫ਼ਤਾਰ ਕਰ ਲਿਆ ਜਾਵੇਗਾ। ਫਿਲਹਾਲ ਚੋਰੀ ਹੋਈ ਰਕਮ ਬਾਰੇ ਪੂਰਨ ਜਾਣਕਾਰੀ ਨਹੀ ਹੈ ਕਿ ਰਕਮ ਕਿੰਨੀ ਚੋਰੀ ਹੋਈ ਹੈ।
ਇਹ ਵੀ ਪੜ੍ਹੋ: Khanna News: ਨੈਸ਼ਨਲ ਹਾਈਵੇ 'ਤੇ ਬਾਈਕ ਦਾ ਟਾਇਰ ਫਟਣ ਨਾਲ ਵਾਪਰਿਆ ਵੱਡਾ ਹਾਦਸਾ, ਇੱਕ ਨੌਜਵਾਨ ਦੀ ਮੌਤ
(ਕੁਲਬੀਰ ਬੀਰਾ ਦੀ ਰਿਪੋਰਟ)