Bhakra Dam News: ਭਾਖੜਾ ਡੈਮ ਦੇ ਫਲਡ ਗੇਟ ਖੋਲਣ ਦੀ ਸੰਭਾਵਨਾ, ਜਾਰੀ ਕੀਤਾ ਗਿਆ ਪੱਤਰ
Punjab`s Bhakra Dam Water Level News: ਫਿਲਹਾਲ ਮੌਸਮ ਨੇ ਮੁੜ ਆਪਣੇ ਰੰਗ ਬਦਲੇ ਹਨ ਅਤੇ ਇਸ ਦੌਰਾਨ ਕਈ ਥਾਵਾਂ `ਤੇ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ।
Punjab Bhakra Dam Water Level News Today: ਪੰਜਾਬ ਤੋਂ ਇੱਕ ਵੱਡੀ ਖ਼ਬਰ ਸਾਮਣੇ ਆ ਰਹੀ ਹੈ ਕਿ ਸੂਬੇ 'ਚ ਜਿੱਥੇ ਕਈ ਇਲਾਕਿਆਂ 'ਚ ਭਾਰੀ ਮੀਂਹ ਪੈ ਰਿਹਾ ਹੈ ਉੱਥੇ ਭਾਖੜਾ ਡੈਮ ਦੇ ਫਲਡ ਗੇਟ ਖੋਲਣ ਦੀ ਸੰਭਾਵਨਾ ਵੀ ਜਤਾਈ ਗਈ ਹੈ। ਇਸ ਸੰਬੰਧੀ ਇੱਕ ਪੱਤਰ ਵੀ ਜਾਰੀ ਕੀਤਾ ਗਿਆ ਹੈ।
ਦੱਸ ਦਈਏ ਕਿ ਐਸ ਡੀ ਐਮ ਵਲੋਂ BDPO ਨੂੰ ਪੱਤਰ ਜਾਰੀ ਕੀਤਾ ਗਿਆ ਹੈ ਜਿਸਦੇ ਮੁਤਾਬਿਕ ਸਤਲੁਜ ਦਰਿਆ ਦੇ ਨਿਆਣੇ ਵਸੇ ਪਿੰਡਾਂ ਨਾਲ ਰਾਬਤਾ ਕਾਇਮ ਕਰ ਸਥਿਤੀ ਮੁਤਾਬਕ ਖਾਲੀ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ। ਦੱਸਣਯੋਗ ਹੈ ਕਿ ਲਗਾਤਾਰ ਭਾਖੜਾ ਡੈਮ ਦਾ ਪੱਧਰ ਵਧ ਰਿਹਾ ਤੇ ਸਤਲੁਜ ਦਰਿਆ ਵਿੱਚ ਪਾਣੀ ਛੱਡਿਆ ਜਾ ਰਿਹਾ ਹੈ।
ਇਸ ਦੌਰਾਨ ਐਸਡੀਐਮ ਦਫ਼ਤਰ ਨੰਗਲ ਤੇ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਬੀਡੀਪੀਓ ਨੂਰਪੁਰ ਬੇਦੀ ਅਤੇ ਆਨੰਦਪੁਰ ਸਾਹਿਬ ਨੂੰ ਇੱਕ ਪੱਤਰ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਭਾਖੜਾ ਡੈਮ ਦਾ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ ਤੇ ਪਿਛਲੇ ਸਾਲਾਂ ਦੇ ਮੁਕਾਬਲੇ 10 ਦਿਨ ਪਹਿਲਾਂ ਹੀ ਪਾਣੀ ਦਾ ਪੱਧਰ ਹੋ ਚੁੱਕਾ ਹੈ, ਜਿਸਨੂੰ ਦੇਖਦੇ ਹੋਏ ਭਾਖੜਾ ਡੈਮ ਦੇ ਫਲੱਡ ਗੇਟ ਕਦੇ ਵੀ ਖੋਲ੍ਹੇ ਜਾ ਸਕਦੇ ਹਨ ਤੇ ਸਤਲੁਜ ਦਰਿਆ ਵਿੱਚ ਪਾਣੀ ਛੱਡਿਆ ਜਾ ਸਕਦਾ ਹੈ।
ਜ਼ਿਕਰਯੋਗ ਹੈ ਕਿ ਇਸਦੇ ਨਾਲ ਸਤਲੁਜ ਦਰਿਆ ਦੇ ਕਿਨਾਰੇ ਵੱਸੇ ਪਿੰਡਾਂ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਸਕਦੀ ਹੈ ਅਤੇ ਇਸ ਲਈ ਇਸ ਨੂੰ ਦੇਖਦੇ ਹੋਏ ਤੁਰੰਤ ਇਹਨਾਂ ਪਿੰਡਾਂ ਦੇ ਸਰਪੰਚਾਂ ਨਾਲ ਸੰਪਰਕ ਕਰਕੇ ਸਥਿਤੀ ਮੁਤਾਬਕ ਪਿੰਡਾਂ ਨੂੰ ਖਾਲੀ ਕਰਵਾਉਣ ਦੀ ਕੋਸ਼ਿਸ਼ਾਂ ਵੀ ਜਾਰੀ ਹਨ।
ਦੱਸ ਦਈਏ ਕਿ ਫਿਲਹਾਲ ਮੌਸਮ ਨੇ ਮੁੜ ਆਪਣੇ ਰੰਗ ਬਦਲੇ ਹਨ ਅਤੇ ਇਸ ਦੌਰਾਨ ਕਈ ਥਾਵਾਂ 'ਤੇ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ।
- ਸ਼੍ਰੀ ਅਨੰਦਪੁਰ ਸਾਹਿਬ ਤੋਂ ਬਿਮਲ ਸ਼ਰਮਾ ਦੀ ਰਿਪੋਰਟ
ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਮੁੜ ਮੀਂਹ ਨੇ ਦਿੱਤੀ ਦਸਤੱਕ, ਕਈ ਥਾਵਾਂ 'ਤੇ ਖੜ੍ਹਿਆ ਪਾਣੀ
ਇਹ ਵੀ ਪੜ੍ਹੋ: Ludhiana Gas Leak: ਲੁਧਿਆਣਾ ਦੇ ਗਿਆਸਪੁਰਾ 'ਚ ਹੋਈਆਂ 11 ਮੌਤਾਂ ਲਈ 'ਕੋਈ ਵਿਭਾਗ ਜ਼ਿੰਮੇਵਾਰ ਨਹੀਂ'!
(For more news apart from Punjab Bhakra Dam Water Level News Today, stay tuned to Zee PHH)