Bharat Inder Chahal News: ਅੱਜ ਹਲਫਨਾਮਾ ਦਾਇਰ ਕੀਤਾ ਹੈ, ਜਿਸ ਤੋਂ ਬਾਅਦ ਪੰਜਾਬ ਹਰਿਆਣਾ ਹਾਈ ਕੋਰਟ ਨੇ ਸਾਨੂੰ 17 ਤਰੀਕ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ ਅਤੇ ਅਗਲੀ ਸੁਣਵਾਈ ਮੰਗਲਵਾਰ, 17 ਅਕਤੂਬਰ 2023 'ਤੇ ਰੱਖੀ ਹੈ।
Trending Photos
Bharat Inder Chahal News: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਭਰਤ ਇੰਦਰ ਸਿੰਘ ਚਾਹਲ ਦੇ ਖਿਲਾਫ਼ ਚੱਲ ਰਹੇ ਕੇਸ ਦੀ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਇਸ ਸੁਣਵਾਈ ਦੌਰਾਨ ਭਰਤ ਇੰਦਰ ਸਿੰਘ ਚਾਹਲ ਨੂੰ 17 ਅਕਤੂਬਰ 2023 ਤੱਕ ਅੰਤ੍ਰਿਮ ਜ਼ਮਾਨਤ ਮਿਲ ਗਈ ਹੈ।
ਭਰਤ ਇੰਦਰ ਚਾਹਲ ਦੇ ਵਕੀਲ ਕਰਮਵੀਰ ਸਿੰਘ ਨਲਵਾ ਨੇ ਦੱਸਿਆ ਕਿ ਪਿਛਲੀ ਤਰੀਕ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਨੇ ਸਾਨੂੰ ਭਰਤ ਇੰਦਰ ਚਾਹਲ ਦੀ ਆਮਦਨ ਅਤੇ ਜਾਇਦਾਦ ਬਾਰੇ ਹਲਫਨਾਮਾ ਦਾਇਰ ਕਰਨ ਲਈ ਕਿਹਾ ਸੀ ਜਿਸ ਵਿੱਚ ਉਸ ਦੀ ਸਾਰੀ ਜਾਇਦਾਦ ਦੀ ਜਾਣਕਾਰੀ ਹੋਵੇਗੀ। ਦਰਅਸਲ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਸਨ।
ਇਹ ਵੀ ਪੜ੍ਹੋ: Punjab News: PGI ਇਲਾਜ ਲਈ ਜਾ ਰਹੇ ਪਰਿਵਾਰ ਨਾਲ ਨੰਗਲ ਫਲਾਈ ਓਵਰ 'ਤੇ ਵਾਪਰਿਆ ਵੱਡਾ ਹਾਦਸਾ
ਅੱਜ ਹਲਫਨਾਮਾ ਦਾਇਰ ਕੀਤਾ ਹੈ, ਜਿਸ ਤੋਂ ਬਾਅਦ ਪੰਜਾਬ ਹਰਿਆਣਾ ਹਾਈ ਕੋਰਟ ਨੇ ਸਾਨੂੰ 17 ਤਰੀਕ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ ਅਤੇ ਅਗਲੀ ਸੁਣਵਾਈ ਮੰਗਲਵਾਰ, 17 ਅਕਤੂਬਰ 2023 'ਤੇ ਰੱਖੀ ਹੈ।