Bharat Inder Chahal News: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਭਰਤ ਇੰਦਰ ਸਿੰਘ ਚਾਹਲ ਦੇ ਖਿਲਾਫ਼ ਚੱਲ ਰਹੇ ਕੇਸ ਦੀ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਇਸ ਸੁਣਵਾਈ ਦੌਰਾਨ ਭਰਤ ਇੰਦਰ ਸਿੰਘ ਚਾਹਲ ਨੂੰ 17 ਅਕਤੂਬਰ 2023 ਤੱਕ ਅੰਤ੍ਰਿਮ ਜ਼ਮਾਨਤ ਮਿਲ ਗਈ ਹੈ।


COMMERCIAL BREAK
SCROLL TO CONTINUE READING

ਭਰਤ ਇੰਦਰ ਚਾਹਲ ਦੇ ਵਕੀਲ ਕਰਮਵੀਰ ਸਿੰਘ ਨਲਵਾ ਨੇ ਦੱਸਿਆ ਕਿ ਪਿਛਲੀ ਤਰੀਕ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਨੇ ਸਾਨੂੰ ਭਰਤ ਇੰਦਰ ਚਾਹਲ ਦੀ ਆਮਦਨ ਅਤੇ ਜਾਇਦਾਦ ਬਾਰੇ ਹਲਫਨਾਮਾ ਦਾਇਰ ਕਰਨ ਲਈ ਕਿਹਾ ਸੀ ਜਿਸ ਵਿੱਚ ਉਸ ਦੀ ਸਾਰੀ ਜਾਇਦਾਦ ਦੀ ਜਾਣਕਾਰੀ ਹੋਵੇਗੀ। ਦਰਅਸਲ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਸਨ।


ਇਹ ਵੀ ਪੜ੍ਹੋ: Punjab News: PGI ਇਲਾਜ ਲਈ ਜਾ ਰਹੇ ਪਰਿਵਾਰ ਨਾਲ ਨੰਗਲ ਫਲਾਈ ਓਵਰ 'ਤੇ ਵਾਪਰਿਆ ਵੱਡਾ ਹਾਦਸਾ

ਅੱਜ ਹਲਫਨਾਮਾ ਦਾਇਰ ਕੀਤਾ ਹੈ, ਜਿਸ ਤੋਂ ਬਾਅਦ ਪੰਜਾਬ ਹਰਿਆਣਾ ਹਾਈ ਕੋਰਟ ਨੇ ਸਾਨੂੰ 17 ਤਰੀਕ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ ਅਤੇ ਅਗਲੀ ਸੁਣਵਾਈ ਮੰਗਲਵਾਰ, 17 ਅਕਤੂਬਰ 2023 'ਤੇ ਰੱਖੀ ਹੈ।