Shiromani Akali Dal: ਵੱਡੀ ਖਬਰ; ਸ਼੍ਰੋਮਣੀ ਅਕਾਲੀ ਦਲ ਨਹੀਂ ਲੜੇਗਾ ਜ਼ਿਮਨੀ ਚੋਣਾਂ, ਵਰਕਿੰਗ ਕਮੇਟੀ ਦੀ ਮੀਟਿੰਗ `ਚ ਲਿਆ ਫ਼ੈਸਲਾ
Shiromani Akali Dal: ਪੰਜਾਬ ਦੀ ਰਵਾਇਤੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਜ਼ਿਮਨੀ ਚੋਣਾਂ ਨਹੀਂ ਲੜੇਗੀ।
Shiromani Akali Dal: ਪੰਜਾਬ ਦੀ ਸਿਆਸਤ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਦੀ ਰਵਾਇਤੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਜ਼ਿਮਨੀ ਚੋਣਾਂ ਨਹੀਂ ਲੜੇਗਾ। ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿੱਚ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਸੀਨੀਅਰ ਨੇਤਾ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਵਰਕਿੰਗ ਕਮੇਟੀ, ਹਲਕਾ ਇੰਚਾਰਜਾਂ ਅਤੇ ਜ਼ਿਲ੍ਹਾਂ ਪ੍ਰਧਾਨ ਦੀ ਅਹਿਮ ਮੀਟਿੰਗ ਹੋਈ।
ਪਾਰਟੀ ਨੇ ਫੈਸਲਾ ਕੀਤਾ ਹੈ ਕਿ ਇਸ ਵਾਰ 4 ਸੀਟਾਂ ਉਤੇ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰ ਨਹੀਂ ਉਤਾਰੇ ਜਾਣਗੇ। ਮੀਟਿੰਗ ਵਿੱਚ ਚਾਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤੇ ਐਸਜੀਪੀਸੀ ਪ੍ਰਧਾਨ ਦੀ ਚੋਣ ਨੂੰ ਲੈ ਕੇ ਚਰਚਾ ਹੋਈ ਹੈ। ਦੇਸ਼ ਵਿੱਚ ਪਿਛਲੇ ਕਾਫੀ ਸਮੇਂ ਤੋਂ ਘੱਟ ਗਿਣਤੀਆਂ ਦੇ ਖਿਲਾਫ ਸਾਜ਼ਿਸ਼ਾਂ ਚੱਲ ਰਹੀਆਂ ਹਨ। ਅਕਾਲੀ ਦਲ ਨੂੰ ਲੀਡਰ ਰਹਿਤ ਕਰਨ ਲਈ ਵੀ ਸਾਜ਼ਿਸ਼ਾਂ ਚੱਲ ਰਹੀਆਂ ਹਨ। ਪੰਜਾਬ ਤੋਂ ਬਾਹਰ ਜੋ ਤਖ਼ਤ ਸਨ ਉਨ੍ਹਾਂ ਵਿੱਚ ਬਦਲਾਅ ਕੀਤੇ ਜਾ ਰਹੇ ਹਨ। ਦਿੱਲੀ ਕਮੇਟੀ ਉਤੇ ਕਬਜ਼ਾ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : Manpreet Badal: ਗਿੱਦੜਬਾਹਾ ਵਿਧਾਨ ਸਭਾ ਸੀਟ ਤੋਂ ਭਾਜਪਾ ਵੱਲੋਂ ਮਨਪ੍ਰੀਤ ਸਿੰਘ ਬਾਦਲ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ
ਹਰਿਆਣਾ ਵਿੱਚ ਵੱਖਰੀ ਕਮੇਟੀ ਬਣਾ ਦਿੱਤੀ ਗਈ ਹੈ। ਹੁਣ ਪੰਜਾਬ ਵਿੱਚ ਬਹੁਤ ਕੋਸ਼ਿਸ਼ ਹੋ ਰਹੀਆਂ ਹਨ। ਪਾਰਟੀ ਦਾ ਹਿੱਸਾ ਰਹੇ ਲੋਕਾਂ ਵੱਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਖਿਲਾਫ ਪਿਛਲੇ ਸਮੇਂ ਸ਼ਿਕਾਇਤ ਦਿੱਤੀ ਗਈ। ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਦਾ ਮੀਡੀਆ ਵਿੱਚ ਬਿਆਨ ਆਇਆ ਸੀ ਕਿ ਸੁਖਬੀਰ ਸਿੰਘ ਬਾਦਲ ਚੋਣ ਪ੍ਰਚਾਰ ਨਹੀਂ ਕਰ ਸਕਦੇ। ਜਿਸ ਤੋਂ ਬਾਅਦ ਅੱਜ ਉਨ੍ਹਾਂ ਨੇ ਚਰਚਾ ਕੀਤੀ।
ਇਹ ਵੀ ਪੜ੍ਹੋ : Sohan Singh Thandal: ਅਕਾਲੀ ਦਲ ਦੇ ਸੀਨੀਅਰ ਆਗੂ ਸੋਹਣ ਸਿੰਘ ਠੰਡਲ ਨੇ ਬੀਜੇਪੀ ਦਾ ਪੱਲਾ ਫੜ੍ਹਿਆ