Amritsar MC election: ਭਾਜਪਾ ਨੇ ਅੰਮ੍ਰਿਤਸਰ ਨਗਰ ਨਿਗਮ ਚੋਣਾਂ ਲਈ ਭਾਜਪਾ ਨੇ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
Amritsar MC election: ਪੰਜਾਬ ਵਿੱਚ 21 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਦਾ ਅੱਜ ਦੂਜਾ ਦਿਨ ਹੈ। ਪੰਜਾਬ ਚੋਣ ਕਮਿਸ਼ਨ ਵੱਲੋਂ ਜਾਰੀ ਮਿਤੀਆਂ ਅਨੁਸਾਰ 12 ਦਸੰਬਰ ਤੱਕ ਨਾਮਜ਼ਦਗੀਆਂ ਦਾਖਲ ਕੀਤੀਆਂ ਜਾਣੀਆਂ ਹਨ।
Amritsar MC election: ਪੰਜਾਬ ਵਿੱਚ 21 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਦਾ ਅੱਜ ਦੂਜਾ ਦਿਨ ਹੈ। ਪੰਜਾਬ ਚੋਣ ਕਮਿਸ਼ਨ ਵੱਲੋਂ ਜਾਰੀ ਮਿਤੀਆਂ ਅਨੁਸਾਰ 12 ਦਸੰਬਰ ਤੱਕ ਨਾਮਜ਼ਦਗੀਆਂ ਦਾਖਲ ਕੀਤੀਆਂ ਜਾਣੀਆਂ ਹਨ। ਭਾਜਪਾ ਨੇ ਅੰਮ੍ਰਿਤਸਰ ਨਗਰ ਨਿਗਮ ਚੋਣ ਲਈ ਆਪਣੀ ਪਹਿਲੀ ਸੂਚੀ ਵਿੱਚ ਹੀ ਸਾਰੇ 85 ਵਾਰਡਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਸ਼ਡਿਊਲ ਜਾਰੀ ਹੋਣ ਤੋਂ ਬਾਅਦ ਜ਼ਿਲ੍ਹਾ ਚੋਣ ਅਫ਼ਸਰ ਕਮ ਡੀਸੀ ਨੇ ਅੰਮ੍ਰਿਤਸਰ ਵਿੱਚ ਨਾਮਜ਼ਦਗੀ ਫਾਰਮ ਇਕੱਤਰ ਕਰਨ ਲਈ ਵਾਰਡ ਵਾਰ ਜ਼ਿੰਮੇਵਾਰੀ ਆਰ.ਓ ਨੂੰ ਸੌਂਪ ਦਿੱਤੀ ਹੈ। ਨਗਰ ਨਿਗਮ ਅੰਮ੍ਰਿਤਸਰ, ਨਗਰ ਪੰਚਾਇਤ ਰਾਜਾਸਾਂਸੀ ਅਤੇ ਬਾਬਾ ਬਕਾਲਾ ਦੀਆਂ ਚੋਣਾਂ ਹੋਣੀਆਂ ਹਨ।
ਜਦੋਂਕਿ ਨਗਰ ਕੌਂਸਲ ਮਜੀਠਾ ਦੇ ਵਾਰਡ ਨੰਬਰ 4, ਨਗਰ ਪੰਚਾਇਤ ਅਜਨਾਲਾ ਦੇ ਵਾਰਡ ਨੰਬਰ 5 ਅਤੇ 7 ਅਤੇ ਨਗਰ ਪੰਚਾਇਤ ਰਈਆ ਦੇ ਵਾਰਡ ਨੰਬਰ 13 ਲਈ ਉਪ ਚੋਣਾਂ ਹੋਣੀਆਂ ਹਨ। ਜਾਰੀ ਸ਼ਡਿਊਲ ਅਨੁਸਾਰ 21 ਦਸੰਬਰ ਨੂੰ ਵੋਟਾਂ ਪੈਣਗੀਆਂ ਅਤੇ ਉਸੇ ਦਿਨ ਨਤੀਜੇ ਵੀ ਐਲਾਨੇ ਜਾਣਗੇ। ਨਾਮਜ਼ਦਗੀਆਂ 9 ਤੋਂ 12 ਦਸੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਲਈਆਂ ਜਾਣਗੀਆਂ।
ਇਨ੍ਹਾਂ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਜ਼ੋਰ-ਸ਼ੋਰ ਨਾਲ ਜੁਟੀਆਂ ਹੋਈਆਂ ਹਨ। ਭਾਜਪਾ ਵੱਲੋਂ ਚੋਣਾਂ ਲਈ ਇੰਚਾਰਜ ਤੇ ਹੋਰ ਕਮੇਟੀਆਂ ਪਹਿਲਾਂ ਹੀ ਬਣਾਈਆਂ ਜਾ ਚੁੱਕੀਆਂ ਹਨ। ਇਨ੍ਹਾਂ ਵਿੱਚ ਸਾਬਕਾ ਵਿਧਾਇਕਾਂ, ਮੰਤਰੀਆਂ ਅਤੇ ਸੀਨੀਅਰ ਆਗੂਆਂ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸੇ ਤਰ੍ਹਾਂ ਕਾਂਗਰਸ ਨੇ ਪੰਜ ਨਗਰ ਨਿਗਮਾਂ ਅਤੇ ਸੂਬਾ ਪੱਧਰ 'ਤੇ ਸਕਰੀਨਿੰਗ ਕਮੇਟੀਆਂ ਬਣਾਈਆਂ ਹਨ।
ਇਸ ਤੋਂ ਇਲਾਵਾ ਨਗਰ ਕੌਂਸਲ ਲਈ ਇੰਚਾਰਜ ਅਤੇ ਤਿੰਨ ਮੈਂਬਰਾਂ ਵਾਲੀ ਕਮੇਟੀਆਂ ਬਣਾਈਆਂ ਗਈਆਂ ਹਨ। ਜਦੋਂਕਿ ਸ਼੍ਰੋਮਣੀ ਅਕਾਲੀ ਦਲ ਨੇ ਨਗਰ ਨਿਗਮਾਂ ਲਈ ਅਬਜ਼ਰਵਰ ਤਾਇਨਾਤ ਕੀਤੇ ਹਨ। ਇਸ ਵਿੱਚ ਦਿੱਗਜ ਆਗੂਆਂ ਨੂੰ ਕਮਾਨ ਸੌਂਪੀ ਗਈ ਹੈ। ਪਾਰਟੀ ਨੇ ਲੁਧਿਆਣਾ ਵਿੱਚ ਵੀ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 9 ਦਸੰਬਰ ਤੋਂ ਸ਼ੁਰੂ ਹੋ ਚੁੱਕੀ ਹੈ। 12 ਦਸੰਬਰ ਨਾਮਜ਼ਦਗੀ (Municipal Corporation elections) ਭਰਨ ਦੀ ਆਖ਼ਰੀ ਮਿਤੀ ਹੋਵੇਗੀ। 13 ਦਸੰਬਰ ਨੂੰ ਨਾਮਜ਼ਦਗੀਆਂ ਦੀ ਪੜਤਾਲ ਹੋਵੇਗੀ। 14 ਦਸੰਬਰ ਨੂੰ ਨਾਮਜ਼ਦਗੀਆਂ ਵਾਪਸ ਲੈਣ ਦਾ ਆਖਰੀ ਦਿਨ ਹੋਵੇਗਾ।
ਇਹ ਵੀ ਪੜ੍ਹੋ : Farmer Protest Update: ਦਿੱਲੀ ਕੂਚ ਨੂੰ ਲੈ ਕੇ ਫੈਸਲਾ ਅੱਜ! ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਜਾਰੀ