Sunil Jakhar: ਸੁਨੀਲ ਜਾਖੜ ਦੇ ਅਸਤੀਫ਼ੇ ਦੀ ਖ਼ਬਰ 'ਤੇ BJP ਦਾ ਪ੍ਰਤੀਕਰਮ-'ਨਹੀਂ ਦਿੱਤਾ ਕੋਈ ਅਸਤੀਫਾ'
Advertisement
Article Detail0/zeephh/zeephh2448649

Sunil Jakhar: ਸੁਨੀਲ ਜਾਖੜ ਦੇ ਅਸਤੀਫ਼ੇ ਦੀ ਖ਼ਬਰ 'ਤੇ BJP ਦਾ ਪ੍ਰਤੀਕਰਮ-'ਨਹੀਂ ਦਿੱਤਾ ਕੋਈ ਅਸਤੀਫਾ'

Sunil Jakhar Resign:  ਸੂਤਰਾਂ ਅਨੁਸਾਰ  ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਵਿੱਚ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਦਰਅਸਲ ਹਰ ਪਾਸੇ ਖ਼ਬਰਾਂ ਵਾਇਰਲ ਹੋ ਰਹੀਆਂ ਹਨ ਕਿ ਸੁਨੀਲ ਜਾਖੜ ਨੇ ਪ੍ਰਦੇਸ਼ ਭਾਜਪਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। 

Sunil Jakhar: ਸੁਨੀਲ ਜਾਖੜ ਦੇ ਅਸਤੀਫ਼ੇ ਦੀ ਖ਼ਬਰ 'ਤੇ BJP ਦਾ ਪ੍ਰਤੀਕਰਮ-'ਨਹੀਂ ਦਿੱਤਾ ਕੋਈ ਅਸਤੀਫਾ'

Sunil Kumar Jakhar News: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਹਾਈਕਮਾਂਡ ਨੂੰ ਕੋਈ ਅਸਤੀਫਾ ਨਹੀਂ ਦਿੱਤਾ ਹੈ। ਪਾਰਟੀ ਦੇ ਜਨਰਲ ਸਕੱਤਰ ਅਨਿਲ ਸਰੀਨ ਨੇ ਕਿਹਾ ਕਿ ਇਹ ਸਾਰੀਆਂ ਖਬਰਾਂ ਬੇਬੁਨਿਆਦ ਹਨ, ਜਾਖੜ ਸਾਹਿਬ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਹਨ। ਦਰਅਸਲ ਹਾਲ ਹੀ ਵਿੱਚ ਹਰ ਪਾਸੇ ਖ਼ਬਰਾਂ ਵਾਇਰਲ ਹੋ ਰਹੀਆਂ ਹਨ ਕਿ ਸੁਨੀਲ ਜਾਖੜ ਨੇ ਪ੍ਰਦੇਸ਼ ਭਾਜਪਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। 

ਅਸਤੀਫ਼ੇ ਸਬੰਧੀ ਸੁਨੀਲ ਜਾਖੜ ਨਾਲ ਸੰਪਰਕ ਕੀਤਾ ਗਿਆ ਪਰ ਉਨ੍ਹਾਂ ਫ਼ੋਨ ਨਹੀਂ ਚੁੱਕਿਆ। ਦੂਜੇ ਪਾਸੇ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ ਦਾ ਕਹਿਣਾ ਹੈ ਕਿ ਸੁਨੀਲ ਜਾਖੜ ਨੇ ਅਸਤੀਫਾ ਨਹੀਂ ਦਿੱਤਾ ਹੈ। ਅਫਵਾਹਾਂ ਫੈਲਾਈਆਂ ਗਈਆਂ ਹਨ।

ਸੂਤਰਾਂ ਦੇ ਮੁਤਾਬਿਕ ਜਾਣਕਾਰੀ ਮਿਲੀ ਹੈ ਕਿ ਉਹ ਰਵਨੀਤ ਸਿੰਘ ਬਿੱਟੂ ਨੂੰ ਕੇਂਦਰੀ ਰਾਜ ਮੰਤਰੀ ਬਣਾਏ ਜਾਣ ਤੋਂ ਨਾਰਾਜ਼ ਸਨ। ਬਿੱਟੂ ਲੋਕ ਸਭਾ ਚੋਣਾਂ ਹਾਰ ਗਏ ਸਨ। ਹਾਲਾਂਕਿ ਬਾਅਦ 'ਚ ਉਨ੍ਹਾਂ ਨੂੰ ਰਾਜਸਥਾਨ ਤੋਂ ਰਾਜ ਸਭਾ ਭੇਜ ਦਿੱਤਾ ਗਿਆ।

ਸੂਤਰਾਂ ਦੇ ਮੁਤਾਬਿਕ ਉਹ ਪਿਛਲੇ ਕਈ ਦਿਨਾਂ ਤੋਂ ਪਾਰਟੀ ਤੋਂ ਦੂਰੀ ਬਣਾ ਕੇ ਰੱਖ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਉਹ ਪਾਰਟੀ ਤੋਂ ਨਾਰਾਜ਼ ਸਨ। ਇਹੀ ਕਾਰਨ ਹੈ ਕਿ ਉਹ ਵੀਰਵਾਰ ਨੂੰ ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਸਬੰਧੀ ਰੱਖੀ ਮੀਟਿੰਗ ਵਿੱਚ ਵੀ ਸ਼ਾਮਲ ਨਹੀਂ ਹੋਏ। ਇਸ ਸਬੰਧੀ ਜਦੋਂ ਭਾਜਪਾ ਦੇ ਇੱਕ ਆਗੂ ਨੇ ਉਨ੍ਹਾਂ ਨੂੰ ਫ਼ੋਨ ਕੀਤਾ ਤਾਂ ਉਨ੍ਹਾਂ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ।

ਇਹ ਵੀ ਪੜ੍ਹੋ: Panchayat Elections: ਪੰਚਾਇਤੀ ਚੋਣਾਂ ਲਈ ਅੱਜ ਤੋਂ ਭੱਖਿਆ ਮਾਹੌਲ, ਨਾਮਜ਼ਦਗੀ ਪ੍ਰਕਿਰਿਆ ਸ਼ੁਰੂ
 

ਗੌਰਤਲਬ ਹੈ ਕਿ ਲੋਕ ਸਭਾ ਚੋਣਾਂ 2024 ਨੂੰ ਧਿਆਨ ਵਿੱਚ ਰੱਖਦਿਆਂ ਭਾਰਤੀ ਜਨਤਾ ਪਾਰਟੀ ਨੇ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਦਿੱਤੀ ਗਈ ਸੀ। ਭਾਜਪਾ ਨੇ ਉਨ੍ਹਾਂ ਨੂੰ 4 ਜੁਲਾਈ 2023 ਨੂੰ ਪੰਜਾਬ ਭਾਜਪਾ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਸੀ ਪਰ 14 ਮਹੀਨਿਆਂ ਬਾਅਦ ਸੁਨੀਲ  ਦੇ ਇਸ ਅਹੁਦੇ ਤੋਂ ਅਸਤੀਫਾ ਦੇਣ ਦੀ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਸੁਨੀਲ ਜਾਖੜ ਸੂਬਾ ਕਾਰਜਕਾਰਨੀ ਦੀਆਂ ਅਹਿਮ ਮੀਟਿੰਗਾਂ ਤੋਂ ਦੂਰੀ ਬਣਾ ਕੇ ਰੱਖ ਰਹੇ ਹਨ।

ਇਹ ਵੀ ਪੜ੍ਹੋ: Muktsar News: ਸ੍ਰੀ ਮੁਕਤਸਰ ਸਾਹਿਬ 'ਚ ਗੱਡਾ ਬਣਿਆ ਲੋਕਾਂ ਦੀ ਖਿੱਚ ਦਾ ਕੇਂਦਰ 

Trending news