Sushil Rinku And Sheetal Angural Security: ਸੁਸ਼ੀਲ ਕੁਮਾਰ ਰਿੰਕੂ ਤੇ ਸ਼ੀਤਲ ਅੰਗੁਰਾਲ ਨੂੰ Y ਸੁਰੱਖਿਆ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ।
Trending Photos
Sushil Rinku And Sheetal Angural Security/ਮਨੋਜ ਜੋਸ਼ੀ: ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋਣ ਤੋਂ ਬਾਅਦ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੂੰ Y+ ਸੁਰੱਖਿਆ ਮਿਲੀ ਹੈ ਜਦਕਿ ਸ਼ੀਤਲ ਅੰਗੁਰਾਲ ਨੂੰ ਵਾਈ ਸੁਰੱਖਿਆ ਮਿਲੀ ਹੈ। ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋਣ ਤੋਂ ਬਾਅਦ ਦੋਵਾਂ ਦੀ ਸੁਰੱਖਿਆ ਘਟਾ ਦਿੱਤੀ ਗਈ ਸੀ, ਜਿਸ ਕਾਰਨ ਉਨ੍ਹਾਂ ਨੂੰ ਕੇਂਦਰ ਤੋਂ ਸੁਰੱਖਿਆ ਮਿਲੀ ਹੈ।
ਦੱਸ ਦਈਏ ਕਿ ਦੋਵੇਂ ਆਗੂ ਇਸ ਸਮੇਂ ਨਵੀਂ ਦਿੱਲੀ ’ਚ ਹਨ ਪਰ ਗ੍ਰਹਿ ਮੰਤਰਾਲੇ ਨੇ ਸੁਰੱਖਿਆ ਮੁਲਾਜ਼ਮ ਉਨ੍ਹਾਂ ਦੇ ਘਰ ਭੇਜ ਦਿੱਤੇ ਹਨ। ਸੂਤਰਾਂ ਮੁਤਾਬਕ ਸੁਸ਼ੀਲ ਰਿੰਕੂ ਦੀ ਸੁਰੱਖਿਆ ’ਚ ਕੁਲ 18 ਤੇ ਵਿਧਾਇਕ ਸ਼ੀਤਲ ਅੰਗੁਰਾਲ ਦੀ (Sushil Rinku And Sheetal Angural Security) ਸੁਰੱਖਿਆ ’ਚ 11 ਸੁਰੱਖਿਆ ਕਰਮਚਾਰੀ ਤਾਇਨਾਤ ਹੋਣਗੇ।
Y ਸ਼੍ਰੇਣੀ ਸੁਰੱਖਿਆ
ਇਸ ਵਿੱਚ ਕੁੱਲ 11 ਸੁਰੱਖਿਆ ਕਰਮਚਾਰੀ ਹਨ। ਜਿਸ ਵਿੱਚ ਦੋ ਪੀ.ਐਸ.ਓਜ਼ (ਪ੍ਰਾਈਵੇਟ ਸੁਰੱਖਿਆ ਗਾਰਡ) ਵੀ ਹਨ। ਇਸ ਸ਼੍ਰੇਣੀ ਵਿੱਚ ਕੋਈ ਕਮਾਂਡੋ ਤਾਇਨਾਤ ਨਹੀਂ ਹੁੰਦਾ ਹੈ।
ਵਾਈ ਪਲੱਸ ਸ਼੍ਰੇਣੀ ਸੁਰੱਖਿਆ
ਇਸ ਵਿੱਚ 11 ਸੁਰੱਖਿਆ ਕਰਮਚਾਰੀ ਹਨ। ਇਨ੍ਹਾਂ ਵਿੱਚ 1 ਜਾਂ 2 ਕਮਾਂਡੋ ਅਤੇ 2 ਪੀ.ਐਸ.ਓ. , ਅਤੇ ਇਸ ਦੇ ਨਾਲ ਪੁਲਿਸ ਕਰਮੀ ਵੀ ਸ਼ਾਮਿਲ ਹੁੰਦੇ ਹਨ
ਇਹ ਵੀ ਪੜ੍ਹੋ: Ludhiana News: ਲੁਧਿਆਣਾ ਪਹੁੰਚੇ ਸੰਦੀਪ ਪਾਠਕ, ਆਪ ਦੇ ਕੌਮੀ ਸਕੱਤਰ ਕਰਨਗੇ ਵਿਧਾਇਕਾਂ ਨਾਲ ਮੀਟਿੰਗ
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ’ਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਰਿੰਕੂ ਤੇ ਅੰਗੁਰਾਲ ਦੀ ਸੁਰੱਖਿਆ ’ਚ ਕਟੌਤੀ ਕਰ ਦਿੱਤੀ ਸੀ। ਦੋਵਾਂ ਆਗੂਆਂ ਨੇ ਬੀਤੇ ਦਿਨੀਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਸਾਹਮਣੇ ਇਸ ਮੁੱਦੇ ਨੂੰ ਰੱਖਿਆ ਸੀ, ਜਿਸ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਹੈ।
ਇਹ ਵੀ ਪੜ੍ਹੋ: Rinku Join Bjp: ਜਲੰਧਰ ਤੋਂ ਆਪ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੁਰਾਲ ਬੀਜੇਪੀ ਵਿੱਚ ਹੋਣਗੇ ਸ਼ਾਮਿਲ
ਦੱਸ ਦੇਈਏ ਕਿ ਪਿਛਲੇ ਸਾਲ ਅਪ੍ਰੈਲ ਮਹੀਨੇ ਵਿੱਚ ਸੁਸ਼ੀਲ ਰਿੰਕੂ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ ਜਿਸ ਤੋਂ ਬਾਅਦ 'ਆਪ' ਨੇ ਉਨ੍ਹਾਂ ਨੂੰ ਜਲੰਧਰ ਤੋਂ ਉਮੀਦਵਾਰ ਬਣਾਇਆ ਅਤੇ ਉਹ ਉਕਤ ਚੋਣ ਜਿੱਤ ਗਏ ਸਨ। ਹਾਲ ਹੀ ਵਿੱਚ ਹੁਣ ਜਲੰਧਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਅਤੇ ਅਤੇ ਵਿਧਾਇਕ ਸ਼ੀਤਲ ਅੰਗੁਰਾਲ (Sushil Rinku And Sheetal Angural Security) ਵਜੇ ਬੀਜੇਪੀ ਵਿੱਚ ਸ਼ਾਮਿਲ ਹੋ ਗਏ ਹਨ।
ਦਰਅਸਲ ਬੀਤੇ ਦਿਨੀ ਭਾਜਪਾ ’ਚ ਸ਼ਾਮਲ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਖ਼ਿਲਾਫ਼ ਰੱਜ ਕੇ ਪ੍ਰਦਰਸ਼ਨ ਕੀਤਾ ਸੀ ਤੇ ਪੁਤਲਾ ਫੂਕਿਆ ਸੀ। ਸੂਤਰਾਂ ਦੇ ਮੁਤਾਬਿਕ ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ’ਚ ਕਟੌਤੀ ਕਰ ਦਿੱਤੀ।