Punjab Politics News:  ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਦਾ ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਉਹ ਗਠਜੋੜ ਦੇ ਹੱਕ ਵਿੱਚ ਹਨ ਅਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੀ ਗਠਜੋੜ ਦੇ ਹੱਕ ਵਿੱਚ ਹਨ। ਉਹ ਇਸ ਮਾਮਲੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਗੱਲਬਾਤ ਕਰਨਗੇ। ਉਨ੍ਹਾਂ ਕਿਹਾ ਕਿ ਅਸੀਂ ਖੁੱਲ੍ਹੇਆਮ ਗਠਜੋੜ ਲਈ ਤਿਆਰ ਹਾਂ। ਸੀਟਾਂ ਦੀ ਵੰਡ ਸਮੇਤ ਹੋਰ ਵਿਚਾਰ-ਵਟਾਂਦਰਾ ਹਾਈਕਮਾਂਡ ਵੱਲੋਂ ਕੀਤਾ ਜਾਣਾ ਹੈ। ਉਹਨਾਂ ਨੂੰ ਪੂਰੀ ਉਮੀਦ ਹੈ ਕਿ ਇਹ ਸਭ ਕੁਝ ਹੋਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਅਕਾਲੀ ਦਲ ਅਤੇ ਭਾਜਪਾ ਇਕੱਠੇ ਹੋ ਜਾਣ ਤਾਂ ਉਨ੍ਹਾਂ ਨੂੰ ਕੋਈ ਨਹੀਂ ਹਰਾ ਸਕਦਾ।


COMMERCIAL BREAK
SCROLL TO CONTINUE READING

ਇਸ ਦੇ ਨਾਲ ਹੀ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।  ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਾਲ ਪੰਜਾਬ ਨਾਲ ਸਬੰਧਤ ਵਿਆਪਕ ਮੁੱਦਿਆਂ ਸਮੇਤ ਕਿਸਾਨਾਂ ਦੇ ਮੁੱਦਿਆਂ 'ਤੇ ਵਿਸਥਾਰਪੂਰਵਕ ਮੀਟਿੰਗ ਹੋਈ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਕਿਸਾਨੀ ਦੇ ਮਸਲੇ ਦਾ ਜਲਦੀ ਹੀ ਸਾਰਿਆਂ ਦੀ ਤਸੱਲੀ ਬਖਸ਼ ਹੱਲ ਕਰ ਲਿਆ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਦੇ ਨਾਲ ਉਨ੍ਹਾਂ ਦੀ ਬੇਟੀ ਅਤੇ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਸ਼੍ਰੀਮਤੀ ਜੈ ਇੰਦਰ ਕੌਰ ਵੀ ਮੌਜੂਦ ਸਨ।


 


 


ਇਹ ਵੀ ਪੜ੍ਹੋ: Kisan Andolan Today Updates Live: ਕਿਸਾਨਾਂ ਨੇ ਫਿਰ ਨਹੀਂ ਮੰਨੀ ਗੱਲ! SKM ਨੇ ਕੇਂਦਰ ਦੇ ਪ੍ਰਸਤਾਵ ਨੂੰ ਠੁਕਰਾਇਆ


ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਹ ਕਿਸਾਨਾਂ ਦੀਆਂ ਮੰਗਾਂ ਸਬੰਧੀ ਆਪਣੇ ਪਹਿਲੇ ਸਟੈਂਡ 'ਤੇ ਅੱਜ ਵੀ ਕਾਇਮ ਹਨ। ਭਾਵੇਂ ਉਹ ਹੁਣ ਭਾਜਪਾ ਵਿੱਚ ਹਨ ਪਰ ਉਹ ਕਿਸਾਨਾਂ ਦੇ ਸਬੰਧ ਵਿੱਚ ਆਪਣੇ ਪਹਿਲੇ ਸਟੈਂਡ 'ਤੇ ਕਾਇਮ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਜਾ ਕੇ ਸ਼ਾਂਤਮਈ ਢੰਗ ਨਾਲ ਆਪਣੇ ਵਿਚਾਰ ਪ੍ਰਗਟ ਕਰਨ ਦਾ ਪੂਰਾ ਹੱਕ ਹੈ। ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰ ਰਹੀ ਹੈ। ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ ਅਤੇ ਮਸਲਾ ਹੱਲ ਕਰ ਲਿਆ ਜਾਵੇਗਾ।