Punjab BJP march protest towards Vidhan Sabha against law and order news: ਪੰਜਾਬ ਭਾਜਪਾ ਦੇ ਵਰਕਰਾਂ ਅਤੇ ਨੇਤਾਵਾਂ ਵੱਲੋਂ ਵੀਰਵਾਰ ਨੂੰ ਸੂਬੇ ਵਿੱਚ "ਵਿਗੜ ਰਹੀ" ਕਾਨੂੰਨ ਵਿਵਸਥਾ ਦੇ ਖਿਲਾਫ ਪ੍ਰਦਰਸ਼ਨ ਕਰਦਿਆਂ ਵਿਧਾਨ ਸਭਾ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਇਸ ਦੌਰਾਨ ਪੁਲਿਸ ਵੱਲੋਂ ਭਾਜਪਾ ਦੇ ਵਰਕਰਾਂ ਅਤੇ ਨੇਤਾਵਾਂ 'ਤੇ ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ। ਦੱਸ ਦਈਏ ਕਿ ਪੰਜਾਬ ਭਾਜਪਾ ਵੱਲੋਂ ਸੂਬੇ ਵਿੱਚ "ਵਿਗੜ ਰਹੀ" ਕਾਨੂੰਨ ਵਿਵਸਥਾ ਦੇ ਖਿਲਾਫ ਵਿਧਾਨ ਸਭਾ ਦਾ ਘੇਰਾਓ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।  


COMMERCIAL BREAK
SCROLL TO CONTINUE READING

ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿੱਚ ਵਰਕਰਾਂ ਨੇ ਵਿਧਾਨ ਸਭਾ ਵੱਲ ਜਾਣ ਦੀ ਕੋਸ਼ਿਸ਼ ਕਰਨ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਪਾਰਟੀ ਦਫਤਰ ਦੇ ਨੇੜੇ ਧਰਨਾ ਦਿੱਤਾ। ਧਰਨੇ ਵਿੱਚ ਭਾਜਪਾ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਰਾਣਾ ਗੁਰਮੀਤ ਸਿੰਘ ਸੋਢੀ ਵੀ ਮੌਜੂਦ ਸਨ।  


ਭਾਜਪਾ ਦੇ ਕੁਝ ਵਰਕਰਾਂ ਨੇ ਉਨ੍ਹਾਂ ਨੂੰ ਵਿਧਾਨ ਸਭਾ ਵਿੱਚ ਪਹੁੰਚਣ ਤੋਂ ਰੋਕਣ ਲਈ ਲਾਏ ਗਏ ਬੈਰੀਕੇਡਾਂ ਤੋਂ ਛਾਲ ਮਾਰਨ ਦੀ ਕੋਸ਼ਿਸ਼ ਕੀਤੀ ਗਈ ਜਿਸ ਤੋਂ ਬਾਅਦ ਪੁਲਿਸ ਵੱਲੋਂ ਉਨ੍ਹਾਂ ਨੂੰ ਰੋਕਣ ਲਈ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ।  


ਇਸ ਤੋਂ ਬਾਅਦ ਪੁਲੀਸ ਨੇ ਕੁਝ ਸਮੇਂ ਲਈ ਭਾਜਪਾ ਆਗੂਆਂ ਤੇ ਵਰਕਰਾਂ ਨੂੰ ਹਿਰਾਸਤ ਵਿੱਚ ਵੀ ਲਿਆ। ਧਰਨੇ ਦੌਰਾਨ ਭਾਜਪਾ ਦੇ ਕਈ ਆਗੂਆਂ ਨੇ ਦੋਸ਼ ਲਾਇਆ ਕਿ ਸੂਬੇ ਵਿੱਚ ਭਗਵੰਤ ਮਾਨ ਦੀ ‘ਆਪ’ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਕਾਨੂੰਨ ਵਿਵਸਥਾ ਵਿਗੜਦੀ ਜਾ ਰਹੀ ਹੈ।  


ਇਹ ਵੀ ਪੜ੍ਹੋ: Punjab Budget Session 2023: ਸਿੱਧੂ ਮੂਸੇਵਾਲਾ ਨੂੰ ਲੈ ਕੇ ਸਦਨ 'ਚ ਹੰਗਾਮਾ, ਭਲਕੇ 10 ਵਜੇ ਤੱਕ ਲਈ ਸਦਨ ਮੁਲਤਵੀ


ਉਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵੱਲੋਂ ਅਜਨਾਲਾ ਥਾਣੇ ਦੀ ਕੀਤੀ ਗਈ ਘੇਰਾਬੰਦੀ ਦਾ ਹਵਾਲਾ ਵੀ ਦਿੱਤਾ। ਦੱਸ ਦਈਏ ਕਿ ਪਿਛਲੇ ਮਹੀਨੇ ਅਮ੍ਰਿਤਪਾਲ ਸਿੰਘ ਦੇ ਸਮਰਥਕਾਂ ਵੱਲੋਂ ਅਜਨਾਲਾ ਥਾਣੇ 'ਤੇ ਤਲਵਾਰਾਂ ਅਤੇ ਬੰਦੂਕਾਂ ਲੈ ਕੇ ਆਪਣੇ ਇੱਕ ਸਾਥੀ ਲਵਪ੍ਰੀਤ ਸਿੰਘ ਦੀ ਰਿਹਾਈ ਦੀ ਮੰਗ ਨੂੰ ਲੈ "ਹਮਲਾ" ਕੀਤਾ ਗਿਆ ਸੀ।  


ਇਹ ਵੀ ਪੜ੍ਹੋ: Breaking News: ਗੁਰਮੀਤ ਰਾਮ ਰਹੀਮ ਦੀਆਂ ਫਿਰ ਵਧੀਆਂ ਮੁਸ਼ਕਿਲਾਂ, ਇੱਕ ਹੋਰ FIR ਦਰਜ


WATCH LIVE HERE:


 



(For more news apart from Punjab BJP march protest towards Vidhan Sabha against law and order, stay tuned to Zee PHH)