Punjab BJP Candidate List: ਭਾਜਪਾ ਵੱਲੋਂ ਪਟਿਆਲਾ ਨਗਰ ਨਿਗਮ ਲਈ 60 ਉਮੀਦਵਾਰਾਂ ਦੀ ਸੂਚੀ ਜਾਰੀ
Punjab BJP Candidate List: ਪੰਜਾਬ ਭਾਜਪਾ ਨੇ ਪਟਿਆਲਾ ਨਗਰ ਨਿਗਮ ਲਈ 60 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਦੀ ਮੀਟਿੰਗ ਹੋਈ।
Punjab BJP Candidate List: ਪੰਜਾਬ ਭਾਜਪਾ ਨੇ ਪਟਿਆਲਾ ਨਗਰ ਨਿਗਮ ਲਈ 60 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਦੀ ਮੀਟਿੰਗ ਹੋਈ। ਜਿਸ ਵਿੱਚ ਭਾਜਪਾ ਦੇ ਸੀਨੀਅਰ ਆਗੂ ਹਾਜ਼ਰ ਸਨ। ਮੀਟਿੰਗ ਦੀ ਪ੍ਰਧਾਨਗੀ ਹਲਕਾ ਇੰਚਾਰਜ ਵਿਜੇ ਰੂਪਾਨੀ ਨੇ ਕੀਤੀ। ਜਿਸ ਵਿੱਚ ਸਾਰੇ ਨਾਵਾਂ ਦੀ ਚਰਚਾ ਹੋਈ।
ਦੱਸ ਦਈਏ ਕਿ ਵੋਟਿੰਗ 21 ਦਸੰਬਰ ਨੂੰ ਹੋਵੇਗੀ। ਇਸ ਵਾਰ ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ। ਚੋਣ ਕਮਿਸ਼ਨ ਨੇ ਨਾਮਜ਼ਦਗੀ ਲਈ ਅਧਿਕਾਰੀਆਂ ਦੀ ਨਿਯੁਕਤੀ ਤੋਂ ਲੈ ਕੇ ਹੋਰ ਰਸਮੀ ਕਾਰਵਾਈਆਂ ਪੂਰੀਆਂ ਕਰ ਲਈਆਂ ਹਨ। ਜਿਨ੍ਹਾਂ ਖੇਤਰਾਂ ਵਿੱਚ ਚੋਣਾਂ ਹੋ ਰਹੀਆਂ ਹਨ।
ਉੱਥੇ ਹਥਿਆਰ ਅਤੇ ਗੋਲਾ-ਬਾਰੂਦ ਲੈ ਕੇ ਜਾਣ ‘ਤੇ ਪਾਬੰਦੀ ਹੈ। ਇਸ ਚੋਣ ਵਿੱਚ ਕੁੱਲ 37 ਲੱਖ 32 ਹਜ਼ਾਰ 636 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਇਸ ਦੌਰਾਨ 19 ਲੱਖ 55 ਹਜ਼ਾਰ 888 ਪੁਰਸ਼ ਅਤੇ 17 ਲੱਖ 76 ਹਜ਼ਾਰ 544 ਔਰਤਾਂ ਵੋਟ ਪਾਉਣਗੀਆਂ।
ਇਨ੍ਹਾਂ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਜ਼ੋਰ-ਸ਼ੋਰ ਨਾਲ ਜੁਟੀਆਂ ਹੋਈਆਂ ਹਨ। ਭਾਜਪਾ ਵੱਲੋਂ ਚੋਣਾਂ ਲਈ ਇੰਚਾਰਜ ਤੇ ਹੋਰ ਕਮੇਟੀਆਂ ਪਹਿਲਾਂ ਹੀ ਬਣਾਈਆਂ ਜਾ ਚੁੱਕੀਆਂ ਹਨ। ਇਨ੍ਹਾਂ ਵਿੱਚ ਸਾਬਕਾ ਵਿਧਾਇਕਾਂ, ਮੰਤਰੀਆਂ ਅਤੇ ਸੀਨੀਅਰ ਆਗੂਆਂ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸੇ ਤਰ੍ਹਾਂ ਕਾਂਗਰਸ ਨੇ ਪੰਜ ਨਗਰ ਨਿਗਮਾਂ ਅਤੇ ਸੂਬਾ ਪੱਧਰ 'ਤੇ ਸਕਰੀਨਿੰਗ ਕਮੇਟੀਆਂ ਬਣਾਈਆਂ ਹਨ।
ਇਸ ਤੋਂ ਇਲਾਵਾ ਨਗਰ ਕੌਂਸਲ ਲਈ ਇੰਚਾਰਜ ਅਤੇ ਤਿੰਨ ਮੈਂਬਰਾਂ ਵਾਲੀ ਕਮੇਟੀਆਂ ਬਣਾਈਆਂ ਗਈਆਂ ਹਨ। ਜਦੋਂਕਿ ਸ਼੍ਰੋਮਣੀ ਅਕਾਲੀ ਦਲ ਨੇ ਨਗਰ ਨਿਗਮਾਂ ਲਈ ਅਬਜ਼ਰਵਰ ਤਾਇਨਾਤ ਕੀਤੇ ਹਨ। ਇਸ ਵਿੱਚ ਦਿੱਗਜ ਆਗੂਆਂ ਨੂੰ ਕਮਾਨ ਸੌਂਪੀ ਗਈ ਹੈ। ਪਾਰਟੀ ਨੇ ਲੁਧਿਆਣਾ ਵਿੱਚ ਵੀ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 9 ਦਸੰਬਰ ਤੋਂ ਸ਼ੁਰੂ ਹੋ ਚੁੱਕੀ ਹੈ। 12 ਦਸੰਬਰ ਨਾਮਜ਼ਦਗੀ (Municipal Corporation elections) ਭਰਨ ਦੀ ਆਖ਼ਰੀ ਮਿਤੀ ਹੋਵੇਗੀ। 13 ਦਸੰਬਰ ਨੂੰ ਨਾਮਜ਼ਦਗੀਆਂ ਦੀ ਪੜਤਾਲ ਹੋਵੇਗੀ। 14 ਦਸੰਬਰ ਨੂੰ ਨਾਮਜ਼ਦਗੀਆਂ ਵਾਪਸ ਲੈਣ ਦਾ ਆਖਰੀ ਦਿਨ ਹੋਵੇਗਾ।
ਇਹ ਵੀ ਪੜ੍ਹੋ : Sukhbir Singh Badal: ਸੁਖਬੀਰ ਬਾਦਲ ਦੀ ਧਾਰਮਿਕ ਸਜ਼ਾ ਦਾ 8ਵਾਂ ਦਿਨ, ਪਹੁੰਚੇ ਤਖ਼ਤ ਸ੍ਰੀ ਦਮਦਮਾ ਸਾਹਿਬ, ਸੁਰੱਖਿਆ ਦੇ ਕੀਤੇ ਗਏ ਪੁਖਤਾ ਪ੍ਰਬੰਧ