Punjab News: ਸੰਗਰੂਰ ਪਹੁੰਚੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ "ਅਕਾਲੀ ਦਲ ਨਾਲ ਸਮਝੌਤਾ ਕਰਨ ਲਈ ਮੈਨੂੰ..."
Advertisement

Punjab News: ਸੰਗਰੂਰ ਪਹੁੰਚੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ "ਅਕਾਲੀ ਦਲ ਨਾਲ ਸਮਝੌਤਾ ਕਰਨ ਲਈ ਮੈਨੂੰ..."

SAD-BJP alliance news: ਪੰਜਾਬ ਭਾਜਪਾ ਪ੍ਰਧਾਨ ਨੇ ਕਿ ਸੂਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਮੇਸ਼ਾ ਉਨ੍ਹਾਂ ਨੂੰ ਧੋਖਾ ਦਿੱਤਾ ਗਿਆ ਹੈ। 

 

Punjab News: ਸੰਗਰੂਰ ਪਹੁੰਚੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ "ਅਕਾਲੀ ਦਲ ਨਾਲ ਸਮਝੌਤਾ ਕਰਨ ਲਈ ਮੈਨੂੰ..."

Punjab BJP President Sunil Jakhar on SAD-BJP alliance news: ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗੱਠਜੋੜ ਨੂੰ ਲੈ ਕੇ ਸਿਆਸੀ ਗਲਿਆਰੇ ਵਿੱਚ ਕਾਫੀ ਚਰਚਾ ਚੱਲ ਰਹੀ ਹੈ ਹਾਲਾਂਕਿ ਦੋਵੇਂ ਪਾਰਟੀਆਂ ਵੱਲੋਂ ਇਸ ਨੂੰ ਲੈ ਕੇ ਕੋਈ ਸੰਕੇਤ ਨਹੀਂ ਦਿੱਤੇ ਜਾ ਰਹੇ।  ਇਸ ਦੌਰਾਨ ਸੰਗਰੂਰ ਪਹੁੰਚੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਸਮਝੌਤਾ ਕਰਨ ਲਈ ਨਹੀਂ ਚੁਣਿਆ ਗਿਆ ਹੈ। 

ਉਨ੍ਹਾਂ ਇਹ ਵੀ ਕਿਹਾ ਕਿ ਉਹ ਭਾਜਪਾ ਦੀ ਸੋਚ ਨੂੰ ਪੰਜਾਬ ਦੇ ਹਰ ਵਰਗ ਨਾਲ ਸਾਂਝਾ ਕਰਨਗੇ। ਭਾਜਪਾ ਪੰਜਾਬ ਦੇ ਨਵੇਂ ਪ੍ਰਧਾਨ ਸੁਨੀਲ ਜਾਖੜ ਸੰਗਰੂਰ ਪਹੁੰਚੇ ਜਿੱਥੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਈ ਮੁੱਦਿਆਂ ਤੇ ਆਪਣੀ ਰਾਏ ਰੱਖੀ। 

ਸਭ ਤੋਂ ਪਹਿਲਾਂ ਉਨ੍ਹਾਂ ਜਾਣਕਾਰੀ ਸਾਂਝਾ ਕਰਦਿਆਂ ਕਿਹਾ ਕਿ ਉਹ ਪੰਜਾਬ ਦੇ ਵਿੱਚ ਹਰ ਵਰਗ ਨਾਲ ਜੁੜ ਕੇ ਕੇਂਦਰ ਸਰਕਾਰ ਦੀ ਪੰਜਾਬ ਪ੍ਰਤੀ ਹਰ ਇੱਕ ਚੰਗੀ ਨੀਤੀ ਨੂੰ ਸਾਂਝਾ ਕਰਨਗੇ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਭਾਜਪਾ ਦੇ ਸਮਝੌਤੇ ਬਾਰੇ ਉਹ ਕੁਝ ਨਹੀਂ ਕਹਿਣਾ ਚਾਹੁੰਦੇ ਕਿਉਂਕਿ ਉਨ੍ਹਾਂ ਨੂੰ ਇਸ ਤਰ੍ਹਾਂ ਦੀ ਕੋਈ ਜਿੰਮੇਵਾਰੀ ਨਹੀਂ ਮਿਲੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਉਨ੍ਹਾਂ ਦਾ ਕਿਸੇ ਤਰ੍ਹਾਂ ਦਾ ਕੋਈ ਸਮਝੌਤਾ ਹੋਵੇ। 

ਪੰਜਾਬ ਭਾਜਪਾ ਪ੍ਰਧਾਨ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਮੇਸ਼ਾ ਉਨ੍ਹਾਂ ਨੂੰ ਧੋਖਾ ਦਿੱਤਾ ਗਿਆ ਹੈ ਅਤੇ ਪਿੰਡਾਂ ਦੇ ਵਿੱਚ ਉਨ੍ਹਾਂ ਨੂੰ ਕਿਸੇ ਤਰ੍ਹਾਂ ਦਾ ਮੇਲ ਮਿਲਾਪ ਕਰਨ ਹੀ ਨਹੀਂ ਦਿੱਤਾ, ਜਿਸ ਦਾ ਕਾਰਨ ਹੈ ਕਿ ਅੱਜ ਭਾਜਪਾ ਪਿੰਡਾਂ ਵਿੱਚ ਕਮਜ਼ੋਰ ਹੈ।

ਇਸ ਦੇ ਨਾਲ ਹੀ ਉਨ੍ਹਾਂ ਅੱਗੇ ਕਿਹਾ ਕਿ ਕਰਤਾਰਪੁਰ ਲਾਂਘੇ ਤੋਂ ਲੈਕੇ ਕਿਸਾਨਾਂ ਦੇ ਖਾਦ ਦੇ ਵਿੱਚ ਫਾਇਦਾ ਕਰਨ ਦੀ, ਹਰ ਇੱਕ ਗੱਲ ਕੇਂਦਰ ਸਰਕਾਰ ਵੱਲੋਂ ਕੀਤੀ ਗਈ ਹੈ ਜਿਸ ਕਰਕੇ ਕੇਂਦਰ ਸਰਕਾਰ ਦੀ ਹਰ ਇੱਕ ਨੀਤੀ ਨੂੰ ਉਹ ਪੰਜਾਬ ਦੇ ਹਰ ਵਰਗ ਦੇ ਨਾਲ ਸਾਂਝਾ ਕਰਨਗੇ।

ਸੁਨੀਲ ਜਾਖੜ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਨੂੰ ਬੇਵਕੂਫ਼ ਬਣਾ ਰਹੀ ਹੈ ਅਤੇ ਉਹਨਾਂ ਦਾ ਕੰਮ ਕਰਨ ਦਾ ਤਰੀਕਾ ਬਿਲਕੁਲ ਗਲਤ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਸਥਿਤੀ ਵਿੱਚ ਇੱਕ ਪਾਸੇ ਪੂਰੇ ਸੂਬੇ ਦੇ ਵਿੱਚ ਹੜ੍ਹਾਂ ਨਾਲ ਲੋਕਾਂ ਨੂੰ ਨੁਕਸਾਨ ਹੋਇਆ ਹੈ ਪਰ ਪੰਜਾਬ ਸਰਕਾਰ ਵੱਲੋਂ ਕਿਸੇ ਦਾ ਕੋਈ ਹੱਲ ਨਹੀਂ ਕੀਤਾ ਗਿਆ। 

ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਵਿੱਚ ਭਾਜਪਾ ਦੇ ਹਰ ਵਰਕਰ ਨਾਲ ਉਹ ਜੁੜ ਕੇ ਚੱਲਣਗੇ ਅਤੇ ਜਿਨ੍ਹਾਂ ਦੀਆਂ ਜੋ ਜਿੰਮੇਵਾਰੀਆਂ ਹਨ ਉਹ ਉਨ੍ਹਾਂ ਨੂੰ ਦਿੱਤੀਆਂ ਜਾਣਗੀਆਂ ਤਾਂ ਜੋ ਪੰਜਾਬ ਦੇ ਵਿੱਚ ਭਾਜਪਾ ਨੂੰ ਮਜਬੂਤ ਕੀਤਾ ਜਾ ਸਕੇ।

ਇਹ ਵੀ ਪੜ੍ਹੋ: Gurbani Broadcast News: ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਲਈ ਯੂਟਿਊਬ ਚੈਨਲ ਲਾਂਚ

Trending news