Sunil Jakhar Resigns: ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਅਸਤੀਫ਼ੇ ਨੂੰ ਲੈ ਕੇ ਵੱਡਾ ਖੁਲਾਸਾ
Sunil Jakhar Resigns: ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਵੀਰਵਾਰ ਨੂੰ ਪ੍ਰਧਾਨਗੀ ਅਹੁਦੇ ਤੋਂ ਅਸਤੀਫੇ ਦੀ ਖੁਦ ਹੀ ਗੱਲ ਕਬੂਲੀ ਹੈ।
Sunil Jakhar Resigns: ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਵੀਰਵਾਰ ਨੂੰ ਪ੍ਰਧਾਨਗੀ ਅਹੁਦੇ ਤੋਂ ਅਸਤੀਫੇ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ। ਕਾਬਿਲੇਗੌਰ ਹੈ ਕਿ ਲੰਮੇ ਸਮੇਂ ਤੋਂ ਸੁਨੀਲ ਜਾਖਲ ਵੱਲੋਂ ਅਸਤੀਫਾ ਦੇਣ ਦੀਆਂ ਕਨਸੋਆਂ ਚੱਲ ਰਹੀਆਂ ਹਨ।
ਇਸ ਦਰਮਿਆਨ ਸੁਨੀਲ ਜਾਖਲ ਨੇ ਕਿਹਾ ਕਿ ਉਨ੍ਹਾਂ ਨੇ ਆਪਣਾ ਅਸਤੀਫਾ ਹਾਈ ਕਮਾਂਡ ਨੂੰ ਭੇਜ ਦਿੱਤਾ ਹੈ, ਉਹ ਜਦੋਂ ਮਰਜ਼ੀ ਚਾਹੁਣ ਫਾਰਗ ਕਰ ਸਕਦੇ ਹਨ। ਉਨ੍ਹਾਂ ਅਸਤੀਫੇ ਦੀ ਗੱਲ ਕਬੂਲਦਿਆਂ ਕਿਹਾ ਕਿ ਪਾਰਟੀ ਦੀ ਹਾਰ ਤੋਂ ਬਾਅਦ ਉਨ੍ਹਾਂ ਨੇ ਪੀਐਮ ਮੋਦੀ ਅਤੇ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੂੰ ਅਸਤੀਫਾ ਭੇਜਿਆ ਸੀ। ਪੰਜਾਬ ਭਾਜਪਾ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਨੇ ਅਸਤੀਫੇ ਦੀ ਪੇਸ਼ਕਸ਼ ਕਰਦਿਆਂ ਲੋਕ ਸਭਾ ਚੋਣਾਂ 'ਚ ਪਾਰਟੀ ਦੀ ਹਾਰ ਤੋਂ ਬਾਅਦ ਨੈਤਿਕਤਾ ਅਧਾਰ 'ਤੇ ਆਪਣੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਹੋਣ ਦੀ ਗੱਲ ਕਹੀ ਸੀ।
ਨ੍ਹਾਂ ਨੇ ਕਿਹਾ ਕਿ ਬੇਸ਼ੱਕ ਲੋਕ ਸਭਾ 'ਚ ਭਾਜਪਾ ਦਾ ਵੋਟ ਪ੍ਰਤੀਸ਼ਤ 6% ਤੋਂ 18% ਹੋ ਗਿਆ ਪਰ ਇਹ ਕੌੜਾ ਸੱਚ ਹੈ ਕਿ ਸਾਨੂੰ ਪੰਜਾਬ 'ਚ ਇੱਕ ਵੀ ਸੀਟ ਨਹੀਂ ਮਿਲੀ। ਮੈਨੂੰ ਲੱਗਦਾ ਹੈ ਕਿ ਕਿਤੇ ਨਾ ਕਿਤੇ ਮੇਰੀ ਇਹ ਨਾਕਾਮੀ ਸੀ। ਇਹੀ ਕਾਰਨ ਹੈ ਕਿ ਮੈਂ ਆਪਣਾ ਅਸਤੀਫਾ ਹਾਈਕਮਾਂਡ ਨੂੰ ਦਿੱਤਾ।
ਇਹ ਵੀ ਪੜ੍ਹੋ : Punjab Breaking Live Updates: ਪਰਾਲੀ ਸਾੜਨ ਦੇ ਕੇਸਾਂ ਨੂੰ ਲੈ ਕੇ ਸੁਪਰੀਮ 'ਚ ਸੁਣਵਾਈ ਅੱਜ; ਜਾਣੋ ਪੰਜਾਬ ਦੀਆਂ ਵੱਡੀਆਂ ਖ਼ਬਰਾਂ
ਮੈਂ ਹਾਈਕਮਾਂਡ ਕੋਲ ਪੰਜਾਬ ਦੇ ਕਈ ਮੁੱਦੇ ਰੱਖੋ ਤੇ ਉਨ੍ਹਾਂ 'ਤੇ ਚਰਚਾ ਵੀ ਕੀਤੀ। ਮੈਂ ਉਨ੍ਹਾਂ ਨੂੰ ਕਿਹਾ ਕਿ ਉਹਨਾਂ ਮੈਨੂੰ ਪ੍ਰਧਾਨ ਦੀ ਜ਼ਿੰਮੇਵਾਰੀ ਤੋਂ ਮੁਕਤ ਕੀਤਾ ਜਾਵੇ। ਇਹੀ ਕਾਰਨ ਹੈ ਕਿ ਮੈਂ ਪਿਛਲੇ ਕੁਝ ਸਮੇਂ ਤੋਂ ਚੋਣਾਂ 'ਚ ਸਰਗਰਮ ਨਹੀਂ ਹਾਂ। ਮੈਂ ਆਪਣੇ ਆਪ 'ਤੇ ਫੈਲੀਅਰ ਦਾ ਧੱਬਾ ਨਹੀਂ ਲੱਗਣ ਦੇਣਾ ਚਾਹੁੰਦਾ।
ਕਾਬਿਲੇਗੌਰ ਹੈ ਕਿ ਸੁਨੀਲ ਜਾਖੜ ਦੇ ਅਸਤੀਫ਼ੇ ਨੂੰ ਲੈ ਕੇ ਲੰਮੇ ਸਮੇਂ ਤੋਂ ਸਿਆਸੀ ਗਲਿਆਰਿਆਂ ਵਿੱਚ ਚਰਚਾ ਚੱਲ ਰਹੀ ਹੈ। ਹਾਲਾਂਕਿ ਅਜੇ ਤੱਕ ਸੁਨੀਲ ਜਾਖੜ ਦਾ ਅਸਤੀਫਾ ਸਵੀਕਾਰ ਨਹੀਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ : Stubble Burning News: ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਨੇ ਪਰਾਲੀ ਨੂੰ ਅੱਗ ਦੇ ਕੇਸਾਂ 'ਚ ਕਮੀ ਲਈ ਪੰਜਾਬ ਦੀ ਕੀਤੀ ਸ਼ਲਾਘਾ