Punjab News: ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ!
Amritsar news today: ਇਸ ਦੌਰਾਨ ਸੁਨੀਲ ਜਾਖੜ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਗੱਠਜੋੜ ਬਾਰੇ ਵੀ ਸਵਾਲ ਕੀਤਾ ਗਿਆ।
Punjab BJP President Sunil Jakhar visits Golden Temple in Amritsar news today: ਪੰਜਾਬ ਭਾਜਪਾ ਵੱਲੋਂ ਨਿਯੁਕਤ ਕੀਤੇ ਗਏ ਨਵੇਂ ਪ੍ਰਧਾਨ ਸੁਨੀਲ ਜਾਖੜ ਅੱਜ ਯਾਨੀ ਵੀਰਵਾਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।
ਇਸ ਦੌਰਾਨ ਸੁਨੀਲ ਜਾਖੜ ਤੋਂ ਜਦੋਂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਗੱਠਜੋੜ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਸ੍ਰੀ ਦਰਬਾਰ ਸਾਹਿਬ ਵਿੱਚ ਖੜੇ ਹੋ ਕੇ ਕੋਈ ਗਲਤੀ ਨਹੀਂ ਕਰਨਾ ਚਾਹੁੰਦੇ ਅਤੇ ਇਸ ਕਰਕੇ ਉਹ ਇਸ ਮੁੱਦੇ 'ਤੇ ਕੁਝ ਨਹੀਂ ਕਹਿਣਾ ਚਾਹੁੰਦੇ।
ਦੱਸਣਯੋਗ ਹੈ ਕਿ ਭਾਜਪਾ ਹਾਈਕਮਾਂਡ ਵੱਲੋਂ ਪੰਜਾਬ ਭਾਜਪਾ ਇਕਾਈ ਦੀ ਵਾਗਡੋਰ ਕਾਂਗਰਸ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੁਨੀਲ ਜਾਖੜ ਨੂੰ ਸੌਂਪ ਦਿੱਤੀ ਗਈ ਹੈ।
ਸ਼੍ਰੋਮਣੀ ਅਕਾਲੀ ਦਲ ਨਾਲੋਂ ਗਠਜੋੜ ਟੁੱਟਣ ਤੋਂ ਬਾਅਦ ਭਾਜਪਾ ਪਾਰਟੀ ਵੱਲੋਂ ਲਗਾਤਾਰ ਅਜਿਹੇ ਚਿਹਰੇ ਦੀ ਭਾਲ ਕੀਤੀ ਜਾ ਰਹੀ ਸੀ ਜੋ ਸ਼ਹਿਰ ਤੇ ਪਿੰਡ ’ਚ ਸਾਂਝੇ ਰੂਪ ਨਾਲ ਪ੍ਰਭਾਵ ਰੱਖਦਾ ਹੋਵੇ। ਜ਼ਿਕਰਯੋਗ ਹੈ ਕਿ ਸੁਨੀਲ ਜਾਖੜ ਕਿਸਾਨ ਪਰਿਵਾਰ ਨਾਲ ਸੰਬੰਧਿਤ ਹਨ ਅਤੇ ਨਾ ਸਿਰਫ਼ ਪਿੰਡ ’ਚ ਜੁੜੇ ਹਨ ਸਗੋਂ ਸ਼ਹਿਰਾਂ ’ਚ ਵੀ ਚੰਗੀ ਪਕੜ ਰੱਖਦੇ ਹਨ।
ਇਸ ਕਰਕੇ ਭਾਜਪਾ ਪੰਜਾਬ ’ਚ ਸੁਨੀਲ ਜਾਖੜ ਦੇ ਨਾਂ ’ਤੇ ਵੱਡਾ ਦਾਅ ਖੇਡ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਜਾਖੜ ਦੇ ਨਾਂ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਵੀ ਆਪਣੀ ਮੋਹਰ ਲਗਾ ਦਿੱਤੀ ਗਈ ਸੀ।
ਸੁਨੀਲ ਜਾਖੜ ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ ਅਤੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਏ ਜਾਣ ਤੋਂ ਬਾਅਦ ਉਨ੍ਹਾਂ ਕਾਂਗਰਸ ਦਾ ਪੱਲਾ ਛੱਡ ਦਿੱਤਾ ਸੀ।
ਇਹ ਵੀ ਪੜ੍ਹੋ: Simarjit Bains News: ਸੁਪਰੀਮ ਕੋਰਟ ਨੇ ਸਿਮਰਜੀਤ ਬੈਂਸ ਨੂੰ ਦਿੱਤੀ ਗਈ ਜ਼ਮਾਨਤ ਰੱਦ ਕਰਨ ਤੋਂ ਕੀਤਾ ਇਨਕਾਰ
ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸੁਨੀਲ ਜਾਖੜ ਦੇ ਨਾਂ ਦੀ ਚਰਚਾ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਗੁਰਦਾਸਪੁਰ ਰੈਲੀ ਤੋਂ ਹੀ ਸ਼ੁਰੂ ਹੋ ਗਈਆਂ ਸਨ ਪਰ ਭਾਜਪਾ ਦੇ ਸੀਨੀਅਰ ਆਗੂਆਂ ਨੂੰ ਇਸ ਬਾਰੇ ਪਤਾ ਲੱਗਣ ਤੋਂ ਬਾਅਦ ਵਿਰੋਧ ਸ਼ੁਰੂ ਹੋ ਗਿਆ ਸੀ। ਇਸ ਦੌਰਾਨ ਹਾਈਕਮਾਂਡ ਭਾਜਪਾ ਦੇ ਸੀਨੀਅਰ ਆਗੂਆਂ ਨੂੰ ਮਨਾਉਣ ਵਿੱਚ ਰੁੱਝੀ ਹੋਈ ਸੀ।
Punjab BJP President Sunil Jakhar visits Golden Temple in Amritsar news today: