Lok Sabha Election 2024: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਭਾਰਤ ਦੇ ਕਮੀਸ਼ਨ ਨੂੰ ਚਿੱਠੀ ਲਿਖੀ ਹੈ। ਸੁਨੀਲ ਜਾਖੜ ਨੇ ਚੋਣ ਕਮਿਸ਼ਨ ਨੂੰ ਬੇਨਤੀ ਕੀਤੀ ਹੈ ਕਿ ਪੰਜਾਬ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ। ਇਸ ਲਈ ਪੰਜਾਬ ਵਿੱਚ ਵੋਟਿੰਗ ਦੇ ਸਮਾਂ ਵਿੱਚ ਵਾਧਾ ਕੀਤਾ ਜਾਵੇ। ਸੁਨੀਲ ਜਾਖੜ ਨੇ ਰਸਮੀ ਤੌਰ 'ਤੇ ਵੋਟਿੰਗ ਦਾ ਸਮਾਂ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤੱਕ ਵਧਾਉਣ ਦੀ ਮੰਗ ਕੀਤੀ ਹੈ।


COMMERCIAL BREAK
SCROLL TO CONTINUE READING

ਚਿੱਠੀ ਵਿੱਚ ਕਿਹਾ ਗਿਆ ਹੈ ਕਿ ਦਿਨ ਵੇਲੇ ਪੈ ਰਹੀ ਤੇਜ਼ ਗਰਮੀ ਅਤੇ ਗਰਮੀ ਕਾਰਨ ਲੋਕਾਂ ਨੂੰ ਵੋਟ ਪਾਉਣ ਲਈ ਆਉਣ ਵਿੱਚ ਦਿੱਕਤ ਆ ਸਕਦੀ ਹੈ। ਉਨ੍ਹਾਂ ਦੀ ਸਿਹਤ ਲਈ ਵੀ ਗੰਭੀਰ ਖਤਰਾ ਹੋ ਸਕਦਾ ਹੈ। ਇਸ ਲਈ ਵੋਟਿੰਗ ਦਾ ਸਮਾਂ ਵਧਾਇਆ ਜਾਵੇ। ਵੋਟਿੰਗ ਲਈ ਠੰਡਾ ਸਮਾਂ ਰੱਖਿਆ ਜਾਵੇ ਤਾਂ ਜੋ ਲੋਕ ਆਰਾਮ ਨਾਲ ਵੋਟ ਪਾ ਸਕਣ ਅਤੇ ਇਸ ਨਾਲ ਵੱਧ ਤੋਂ ਵੱਧ ਵੋਟਿੰਗ ਵੀ ਯਕੀਨੀ ਹੋ ਸਕੇ। ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਵੋਟਿੰਗ ਦਾ ਸਮਾਂ ਬਦਲ ਕੇ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤੱਕ ਕੀਤਾ ਜਾਵੇ। ਆਮ ਤੌਰ 'ਤੇ ਵੋਟਿੰਗ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਰੱਖਿਆ ਗਿਆ ਹੈ।


ਸੁਨੀਲ ਜਾਖੜ ਨੇ ਚੋਣ ਕਮਿਸ਼ਨ ਨੂੰ ਚਿੱਠੀ ਲਿਖੀ


ਪੰਜਾਬ ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਚੋਣ ਕਮਿਸ਼ਨ ਨੂੰ ਭੇਜੇ ਪੱਤਰ ਵਿੱਚ ਲਿਖਿਆ ਕਿ 1 ਜੂਨ 2024 ਨੂੰ ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਦੌਰਾਨ ਪੰਜਾਬ ਵਿੱਚ ਸਖ਼ਤ ਗਰਮੀ ਪੈਣ ਵਾਲੀ ਹੈ। ਅਜਿਹੀ ਸਥਿਤੀ ਵਿੱਚ ਸਾਰੇ ਵੋਟਰਾਂ ਲਈ ਕੜਕਦੀ ਧੁੱਪ ਵਿੱਚ ਆਪਣੀ ਵੋਟ ਪਾਉਣਾ ਬਹੁਤ ਚੁਣੌਤੀਪੂਰਨ ਹੋ ਜਾਵੇਗਾ। ਬਹੁਤ ਜ਼ਿਆਦਾ ਗਰਮੀ ਉਨ੍ਹਾਂ ਲਈ ਗੰਭੀਰ ਸਿਹਤ ਖਤਰੇ ਪੈਦਾ ਕਰੇਗੀ। ਖਾਸ ਤੌਰ 'ਤੇ ਬਜ਼ੁਰਗਾਂ ਅਤੇ ਕਮਜ਼ੋਰ ਲੋਕਾਂ ਨੂੰ ਗਰਮੀਆਂ 'ਚ ਜ਼ਿਆਦਾ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।


ਇਸ ਲਈ, ਵੱਧ ਮਤਦਾਨ ਨੂੰ ਯਕੀਨੀ ਬਣਾਉਣ ਅਤੇ ਜਨਤਕ ਸਿਹਤ ਦੀ ਸੁਰੱਖਿਆ ਲਈ, ਮੈਂ ਬੇਨਤੀ ਕਰਦਾ ਹਾਂ ਕਿ ਦਿਨ ਦੇ ਠੰਢੇ ਘੰਟਿਆਂ ਨੂੰ ਸ਼ਾਮਲ ਕਰਨ ਲਈ ਵੋਟਿੰਗ ਦੇ ਸਮੇਂ ਨੂੰ ਵਧਾਇਆ ਜਾਵੇ ਅਤੇ ਵੋਟਿੰਗ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤੱਕ ਕੀਤੀ ਜਾਵੇ।