Boxer Kaur Singh Death News: ਨਹੀਂ ਰਹੇ ਓਲੰਪੀਅਨ ਮੁੱਕੇਬਾਜ ਪਦਮ ਸ਼੍ਰੀ ਕੌਰ ਸਿੰਘ ਖਨਾਲ!
Advertisement
Article Detail0/zeephh/zeephh1670119

Boxer Kaur Singh Death News: ਨਹੀਂ ਰਹੇ ਓਲੰਪੀਅਨ ਮੁੱਕੇਬਾਜ ਪਦਮ ਸ਼੍ਰੀ ਕੌਰ ਸਿੰਘ ਖਨਾਲ!

ਓਲੰਪੀਅਨ ਮੁੱਕੇਬਾਜ ਕੌਰ ਸਿੰਘ ਦੀ ਮੌਤ (Boxer Kaur Singh Death News) 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ। 

Boxer Kaur Singh Death News: ਨਹੀਂ ਰਹੇ ਓਲੰਪੀਅਨ ਮੁੱਕੇਬਾਜ ਪਦਮ ਸ਼੍ਰੀ ਕੌਰ ਸਿੰਘ ਖਨਾਲ!

Punjab's Boxer Kaur Singh Death News: ਪੰਜਾਬ ਤੋਂ ਇੱਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਓਲੰਪੀਅਨ ਮੁੱਕੇਬਾਜ ਕੌਰ ਸਿੰਘ ਖਨਾਲ, ਜੋ ਕਿ ਅਰਜੁਨ ਅਵਾਰਡ ਅਤੇ ਪਦਮ ਸ਼੍ਰੀ ਅਵਾਰਡ ਨਾਲ ਸਨਮਾਨਿਤ ਸਨ, ਉਨ੍ਹਾਂ ਦੀ ਮੌਤ ਹੋ ਗਈ ਹੈ। 

ਦੱਸ ਦਈਏ ਕਿ ਉਹ ਪਿਛਲੇ ਕਈ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ। ਕੌਰ ਸਿੰਘ ਨੇ ਅੱਜ ਯਾਨੀ ਵੀਰਵਾਰ ਸਵੇਰੇ ਕੁਰੂਕਸ਼ੇਤਰ ਦੇ ਇੱਕ ਹਸਪਤਾਲ ਵਿੱਚ ਆਖਰੀ ਸਾਹ ਲਏ। ਮੁਕੇਬਾਜ ਕੌਰ ਸਿੰਘ ਨੇ 16 ਗੋਲਡ ਮੈਡਲ ਪ੍ਰਾਪਤ ਕੀਤੇ ਹੋਏ ਸਨ। 

ਕੌਰ ਸਿੰਘ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਖਨਾਲ ਖੁਰਦ ਵਿਖੇ ਤਕਰੀਬਨ 2 ਵਜੇ ਸਸਕਾਰ ਕੀਤਾ ਜਾਵੇਗਾ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਦੇ ਮੰਤਰੀ ਸਾਹਿਬ ਵੀ ਪਹੁੰਚ ਸਕਦੇ ਹਨ। ਇਸ ਦੌਰਾਨ ਦਿੜਬਾ ਇਲਾਕੇ ਅੰਦਰ ਸੋਗ ਦੀ ਲਹਿਰ ਹੈ। 

ਓਲੰਪੀਅਨ ਮੁੱਕੇਬਾਜ ਕੌਰ ਸਿੰਘ ਦੀ ਮੌਤ (Boxer Kaur Singh Death News) 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ। 

ਇਹ ਵੀ ਪੜ੍ਹੋ: Parkash Singh Badal Death News: ਪੰਜਾਬ ਤੋਂ ਬਾਅਦ ਚੰਡੀਗੜ੍ਹ ਵਿੱਚ ਵੀ ਛੁੱਟੀ ਦਾ ਐਲਾਨ!

ਉਨ੍ਹਾਂ ਲਿਖਿਆ "ਓਲੰਪੀਅਨ ਮੁੱਕੇਬਾਜ ਪਦਮ ਸ਼੍ਰੀ ਕੌਰ ਸਿੰਘ ਜੀ…ਜਿਨ੍ਹਾਂ ਸੰਗਰੂਰ ਦੇ ਪਿੰਡ ਖਨਾਲ ਖੁਰਦ ਤੋਂ ਹੁੰਦੇ ਹੋਏ ਏਸ਼ੀਆ ਗੇਮਜ਼ ‘ਚ ਭਾਰਤ ਦਾ ਦਬਦਬਾ ਬਣਾ ਕੇ ਰੱਖਿਆ ਤੇ ਸੋਨ ਤਗਮਾ ਦੇਸ਼ ਦੀ ਝੋਲੀ ਪਾਇਆ…ਕੌਰ ਸਿੰਘ ਅੱਜ ਸਾਨੂੰ ਵਿਛੋੜਾ ਦੇ ਗਏ…ਪਰਮਾਤਮਾ ਅੱਗੇ ਅਰਦਾਸ ਵਿੱਛੜੀ ਰੂਹ ਨੂੰ ਚਰਨੀਂ ਲਾਉਣ ਤੇ ਮੁਸ਼ਕਲ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ।"

ਇਸੇ ਤਰ੍ਹਾਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਲਿਖਿਆ "ਪਦਮਸ਼੍ਰੀ, ਅਰਜਨਾ ਤੇ ਵਿਸ਼ਿਸ਼ਟ ਸੇਵਾ ਮੈਡਲ ਅਵਾਰਡੀ ਅਤੇ ਏਸ਼ੀਆ ਗੋਲਡਮੈਡਲਿਸਟ ਕੌਰ ਸਿੰਘ ਝਿੰਜਰ ਜੀ ਦੇ ਅਕਾਲ ਚਲਾਣਾ ਕਰ ਜਾਣ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। @BhagwantMann Govt ਨੇ ਉਹਨਾਂ ਦੀ ਜੀਵਨੀ ਸਲੇਬਸ ਵਿੱਚ ਛਾਪਣ ਦਾ ਫੈਸਲਾ ਲਿਆ ਹੈ ਤਾਂ ਜੋ ਸਾੜੀ ਨੌਜਵਾਨ ਪੀੜ੍ਹੀ ਉਹਨਾਂ ਦੇ ਸੰਘਰਸ਼ਸ਼ੀਲ ਜੀਵਨ ਤੋਂ ਸੇਧ ਲੈ ਸਕੇ। ਵਾਹਿਗੁਰੂ ਜੀ।"

ਇਹ ਵੀ ਪੜ੍ਹੋ: Parkash Singh Badal Antim Darshan: ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਚੰਡੀਗੜ੍ਹ ਪੁੱਜੇ PM ਮੋਦੀ

(For more news in Punjabi apart from Punjab's Boxer Kaur Singh Death News, stay tuned to Zee PHH)

Trending news