Punjab News: ਮੋਗਾ 'ਚ ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀ ਗੋਲੀ, ਇੱਕ ਦੀ ਮੌਤ
Advertisement
Article Detail0/zeephh/zeephh1678407

Punjab News: ਮੋਗਾ 'ਚ ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀ ਗੋਲੀ, ਇੱਕ ਦੀ ਮੌਤ

ਪਿੰਡ ਵਾਲ਼ਿਆਂ ਦੇ ਮੁਤਾਬਕ ਗੁਰਦੁਆਰਾ ਕਮੇਟੀ ਦੇ ਪੁਰਾਣੇ ਮੈਂਬਰਾਂ ਤੋਂ ਨਵੀਂ ਬਣੀ ਕਮੇਟੀ ਹਿਸਾਬ ਮੰਗ ਰਹੀ ਸੀ ਜਿਸ ਕਾਰਨ ਲੜਾਈ ਹੋਈ।  

Punjab News: ਮੋਗਾ 'ਚ ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀ ਗੋਲੀ, ਇੱਕ ਦੀ ਮੌਤ

Punjab Breaking News Today, Moga Gurudwara Sahib Firing Case: ਮੋਗਾ ਦੇ ਹਲਕਾ ਧਰਮਕੋਟ ਦੇ ਅਧੀਨ ਪੈਂਦੇ ਪਿੰਡ ਫਤਿਹਗੜ੍ਹ ਕੋਰੋਟਾਣਾ ਤੋਂ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ ਤੇ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। 

ਮਿਲੀ ਜਾਣਕਾਰੀ ਮੁਤਾਬਕ ਗੋਲੀ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਫਿਲਹਾਲ ਪੁਲਿਸ ਮੌਕੇ 'ਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਲੋਕਲ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਦੀ ਲੜਾਈ ਨੇ ਹਿੰਸਕ ਰੂਪ ਧਾਰ ਲਿਆ ਸੀ ਜਿਸ ਤੋਂ ਬਾਅਦ ਇਹ ਘਟਨਾ ਵਾਪਰੀ।

ਪਿੰਡ ਵਾਲ਼ਿਆਂ ਦੇ ਮੁਤਾਬਕ ਗੁਰਦੁਆਰਾ ਕਮੇਟੀ ਦੇ ਪੁਰਾਣੇ ਮੈਂਬਰਾਂ ਤੋਂ ਨਵੀਂ ਬਣੀ ਕਮੇਟੀ ਹਿਸਾਬ ਮੰਗ ਰਹੀ ਸੀ ਜਿਸ ਕਾਰਨ ਲੜਾਈ ਹੋਈ।  ਹਾਲਾਂਕਿ ਅਜੇ ਤੱਕ ਕੋਈ ਵੀ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ।

ਇਸੇ ਤਰ੍ਹਾਂ ਪੰਜਾਬ ਦੇ ਸੁਲਤਾਨਪੁਰ ਲੋਧੀ ਦੇ ਪਿੰਡ ਭਾਗੋ ਬੁੱਢਾ ਤੋਂ ਵੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਕਿ ਇੱਥੇ ਇੱਕ ਮਾਮੂਲੀ ਗੱਲ ਨੂੰ ਲੈ ਕੇ ਸਾਬਕਾ ਸਰਪੰਚ ਦੇ ਘਰ 'ਚ ਦਾਖਿਲ ਹੋ ਕੇ ਗੋਲੀਆਂ ਚਲਾਈਆਂ ਗਈਆਂ। 
 
ਮਿਲੀ ਜਾਣਕਾਰੀ ਮੁਤਾਬਕ ਇਸ ਘਟਨਾ ਵਿੱਚ ਸਾਬਕਾ ਸਰਪੰਚ ਦੇ ਪੁੱਤਰ ਤੇ ਪਤਨੀ ਜ਼ਖਮੀ ਹੋ ਗਏ ਹਨ ਅਤੇ ਉਨ੍ਹਾਂ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ 'ਚ ਦਾਖਿਲ ਕਰਵਾਇਆ ਗਿਆ ਹੈ। ਦੱਸ ਦਈਏ ਕਿ ਦੋਵਾਂ ਦੀ ਹਾਲਤ ਨਾਜੁਕ ਦੱਸੀ ਜਾ ਰਹੀ ਹੈ ਤੇ ਦੋਵੇਂ ਜੇਰੇ ਇਲਾਜ ਹਨ। 

ਮੋਗਾ ਤੋਂ ਨਵਦੀਪ ਮਹੇਸਰੀ ਦੀ ਰਿਪੋਰਟ

ਇਹ ਵੀ ਪੜ੍ਹੋ:  Sultanpur Lodhi firing news: ਸੁਲਤਾਨਪੁਰ ਲੋਧੀ 'ਚ ਸਾਬਕਾ ਸਰਪੰਚ ਦੇ ਘਰ 'ਚ ਚੱਲੀਆਂ ਗੋਲੀਆਂ!  

(For more news apart from Punjab Breaking News Today, Moga Gurudwara Sahib Firing Case, stay tuned to Zee PHH)

Trending news