ਥਾਣਾ ਮੁਖੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
Trending Photos
ਮਿਲੀ ਜਾਣਕਾਰੀ ਅਨੁਸਾਰ ਸਾਬਕਾ ਸਰਪੰਚ ਦੀ ਪਤਨੀ ਗੀਤਾ ਰਾਣੀ ਘਰ ਵਿੱਚ ਡੇਅਰੀ ਦੀ ਦੁਕਾਨ ਚਲਾਉਂਦੀ ਹੈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਦੇ ਨੌਜਵਾਨ ਕਿਸੇ ਗੱਲ ਨੂੰ ਲੈ ਕੇ ਗੱਲ ਕਰਦੇ ਸੁਣੇ ਗਏ ਜਿਸ ਤੋਂ ਬਾਅਦ ਉਨ੍ਹਾਂ ਗੀਤਾ ਰਾਣੀ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ।
ਇਸ ਤੋਂ ਬਾਅਦ ਜਦੋਂ ਉਸ ਦਾ ਲੜਕਾ ਉਸ ਨੂੰ ਬਚਾਉਣ ਲਈ ਅੱਗੇ ਆਇਆ ਤਾਂ ਉਨ੍ਹਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪਿੰਡ ਵਾਸੀਆਂ ਨੇ ਨੌਜਵਾਨ ਨੂੰ ਫੜ ਕੇ ਉਸ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ।
ਇਸ ਝਗੜੇ ਵਿੱਚ ਸਾਬਕਾ ਸਰਪੰਚ ਦੀ ਪਤਨੀ ਗੀਤਾ ਰਾਣੀ ਅਤੇ ਉਸ ਦਾ ਪੁੱਤਰ ਗੰਭੀਰ ਰੂਪ ਤੋਂ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਹੈ, ਜਿੱਥੇ ਉਸ ਦੀ ਪਤਨੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਸਾਬਕਾ ਸਰਪੰਚ ਦੀ ਪਤਨੀ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ਹੈ ਜਦਕਿ ਉਸਦਾ ਲੜਕਾ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਜ਼ੇਰੇ ਇਲਾਜ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕਬੀਰਪੁਰ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਥਾਣਾ ਮੁਖੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।