Punjab Budget 2023: ਪੰਜਾਬ ਬਜਟ 2023 ਤੋਂ ਕਾਰੋਬਾਰੀ ਨਾਖੁਸ਼, ਕਿਹਾ `ਪਿਛਲੇ ਬਜਟ ਨੂੰ ਹੀ ਦੁਹਰਾਇਆ`
Punjab Budget 2023: ਕਾਰੋਬਾਰੀਆਂ ਨੇ ਕਿਹਾ ਕਿ ਪੰਜਾਬ ਦੀ ਇੰਡਸਟਰੀ ਬੰਦ ਹੋਣ ਦੀ ਕਗਾਰ ਉੱਤੇ ਹੈ ਪਰ ਸਰਕਾਰ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ।
Punjab Budget 2023: ਪੰਜਾਬ ਸਰਕਾਰ ਵੱਲੋਂ ਬਜਟ ਪੇਸ਼ ਕੀਤਾ ਗਿਆ ਹੈ ਅਤੇ ਖ਼ਾਸ ਕਰਕੇ ਨਿਵੇਸ਼ ਦੀ ਗੱਲ ਕੀਤੀ ਗਈ ਹੈ ਪਰ ਹੁਣ ਲੁਧਿਆਣਾ ਦੇ ਕਾਰੋਬਾਰੀ ਬਜਟ (Punjab Budget 2023) ਤੋਂ ਕੁਝ ਖਾਸ ਖੁਸ਼ ਨਹੀਂ ਹਨ। ਲੁਧਿਆਣਾ ਦੇ ਕਾਰੋਬਾਰੀਆਂ ਨੇ ਕਿਹਾ ਹੈ ਕਿ ਬਜਟ ਦੇ ਵਿੱਚ ਇੰਡਸਟਰੀ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ ਹੈ। ਕਾਰੋਬਾਰੀ ਬਾਤਿਸ਼ ਜਿੰਦਲ ਅਤੇ ਵਪਾਰ ਮੰਡਲ ਦੇ ਪ੍ਰਧਾਨ ਅਰਵਿੰਦਰ ਮੱਕੜ ਨੇ ਕਿਹਾ ਹੈ ਕਿ ਇਸ ਬਜਟ ਤੋਂ ਸਰਕਾਰ ਤੋਂ ਕਾਫੀ ਉਮੀਦਾਂ ਸਨ ਪਰ ਸਾਡੀਆਂ ਉਮੀਦਾਂ ਦੇ ਬਜਟ ਖਰਾ ਨਹੀਂ ਉਤਰ ਸਕਿਆ ਹੈ।
ਬਾਤਿਸ਼ ਜਿੰਦਲ ਨੇ ਕਿਹਾ ਹੈ ਕਿ ਬਜਟ (Punjab Budget 2023) ਵਿੱਚ ਸਰਕਾਰ ਵੱਲੋਂ ਫੋਕਲ ਪੁਆਇੰਟਾਂ ਦੇ ਵਿੱਚ ਵਿਕਾਸ ਲਈ 50 ਕਰੋੜ ਰੁਪਏ ਰੱਖੇ ਗਏ ਹਨ ਜੋ ਨਾ ਕਾਫੀ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ 20 ਫੋਕਲ ਪੁਆਇੰਟ ਹਨ ਅਤੇ ਇਸ ਦੇ ਮੁਤਾਬਕ 50 ਲੱਖ ਇੱਕ ਫੋਕਲ ਪੁਆਇੰਟ ਦੇ ਹਿੱਸੇ ਆਉਣਗੇ। ਉਨ੍ਹਾਂ ਕਿਹਾ ਕਿ 50 ਲੱਖ ਵਿੱਚ ਇੱਕ ਫੋਕਲ ਪੁਆਇੰਟ ਦਾ ਵਿਕਾਸ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਾਡੇ ਨਾਲ ਵਾਅਦਾ ਕੀਤਾ ਸੀ ਕਿ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦਿੱਤੀ ਜਾਵੇਗੀ। ਇਸ ਸੰਬੰਧੀ ਵੀ ਸਰਕਾਰ ਵੱਲੋਂ ਕਿਸੇ ਕਿਸਮ ਦੀ ਤਜਵੀਜ਼ ਬਜਟ ਦੇ ਵਿੱਚ ਨਹੀਂ ਰੱਖੀ ਗਈ।
ਕਾਰੋਬਾਰੀਆਂ ਨੇ ਕਿਹਾ ਕਿ ਪੰਜਾਬ ਦੀ ਇੰਡਸਟਰੀ ਬੰਦ ਹੋਣ ਦੀ ਕਗਾਰ ਉੱਤੇ ਹੈ ਪਰ ਸਰਕਾਰ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ। ਸਨਅਤਕਾਰਾਂ ਨੇ ਕਿਹਾ ਕਿ ਵੱਡੇ ਵੱਡੇ ਨਿਵੇਸ਼ ਦੀਆਂ ਗੱਲਾਂ (Punjab Budget 2023) ਕੀਤੀਆਂ ਜਾ ਰਹੀਆਂ ਸਨ ਪਰ ਜ਼ਮੀਨੀ ਪੱਧਰ ਉੱਤੇ ਉਸ ਦੀ ਕੋਈ ਹਕੀਕਤ ਨਹੀਂ ਹੈ। ਬਾਤਿਸ਼ ਜਿੰਦਲ ਨੇ ਵੀ ਕਿਹਾ ਕਿ ਪੰਜਾਬ ਦੇ ਵਿੱਚ ਬੀਤੇ 10 ਸਾਲ ਵਿੱਚ 12 ਲੱਖ ਕਰੋੜ ਦੇ ਨਿਵੇਸ਼ ਦੀ ਗੱਲ ਕੀਤੀ ਗਈ ਹੈ। ਉਸ ਦੇ ਮੁਤਾਬਕ ਜਿਹੜੇ ਨਿਵੇਸ਼ ਸਰਕਾਰ ਵੱਲੋਂ ਦਿੱਤੇ ਗਏ ਹਨ ਉਹ ਕੁਝ ਵੀ ਨਹੀਂ ਹਨ।
ਉੱਥੇ ਹੀ ਦੂਜੇ ਪਾਸੇ ਵਪਾਰ ਮੰਡਲ ਦੇ ਪ੍ਰਧਾਨ ਅਰਵਿੰਦਰ ਮੱਕੜ ਨੇ ਕਿਹਾ ਕਿ ਸਰਕਾਰ ਪਹਿਲਾਂ ਕਾਨੂੰਨ ਵਿਵਸਥਾ ਨੂੰ ਠੀਕ ਕਰੇ ਕਿਉਂਕਿ ਪੰਜਾਬ ਦੇ ਵਿੱਚ ਜਿਹੜੇ ਹਾਲਾਤ ਬਣ ਰਹੇ ਹਨ ਉਸ ਮੁਤਾਬਿਕ ਵਪਾਰ (Punjab Budget 2023) ਲਈ ਮਾਹੌਲ ਸਹੀ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਨਿੱਤ ਲੁੱਟਣ ਖੋਹਾਂ ਅਤੇ ਕਤਲ ਦੀਆਂ ਵਾਰਦਾਤਾਂ ਹੋ ਰਹੀਆਂ ਹਨ। ਇਸ ਤੋਂ ਇਲਾਵਾ ਪੰਜਾਬ ਦੀ ਸਨਅਤ ਗੁਆਂਢੀ ਸੂਬਿਆਂ ਦਾ ਰੁਖ਼ ਕਰ ਰਹੀ ਹੈ ਅਜਿਹੇ ਵਿੱਚ ਵਪਾਰ ਕਰਨਾ ਮੁਸ਼ਕਿਲ ਹੈ। ਉਨ੍ਹਾਂ ਨੇ ਕਿਹਾ ਕਿ ਸੀ ਐਮ ਕੋਲ ਸੂਬਾ ਚਲਾਉਣ ਲਈ ਤਜ਼ੁਰਬਾ ਘੱਟ ਹੈ। ਉਨ੍ਹਾਂ ਨੇ ਕਿਹਾ ਕਿ ਬਿਜਲੀ ਦੇ ਜਿਹੜੇ ਵਾਅਦੇ ਸਰਕਾਰ ਨੇ ਕੀਤੇ ਸਨ, ਉਹ ਵੀ ਪੂਰੇ ਨਹੀਂ ਕੀਤੇ ਗਏ।
(ਭਰਤ ਸ਼ਰਮਾ ਦੀ ਰਿਪੋਰਟ )