Punjab Budget Session 2023: ਪੰਜਾਬ ਦੇ ਰਾਜਪਾਲ ਨੇ ਦਿੱਤੀ ਬਜਟ ਇਜਲਾਸ ਨੂੰ ਮਨਜ਼ੂਰੀ
ਦੱਸ ਦਈਏ ਕਿ ਪੰਜਾਬ ਰਾਜਪਾਲ ਨੇ ਪਹਿਲਾਂ ਬਜਟ ਇਲਜਾਸ ਨੂੰ ਮੰਜੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ।
Punjab Budget Session 2023 date news: ਪੰਜਾਬ ਤੋਂ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਰਾਜਪਾਲ ਬਨਵਾਰੀਲਾਲ ਪੁਰੋਹਿਤ (Punjab Governor Banwarilal Purohit) ਵੱਲੋਂ ਬਜਟ ਇਜਲਾਸ ਨੂੰ ਮਨਜ਼ੂਰੀ ਮਿਲ ਗਈ ਹੈ। ਦੱਸ ਦਈਏ ਕਿ ਪੰਜਾਬ ਰਾਜਪਾਲ ਨੇ ਪਹਿਲਾਂ ਬਜਟ ਇਲਜਾਸ ਨੂੰ ਮੰਜੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਰਾਜਪਾਲ ਦੇ ਖਿਲਾਫ ਸੁਪਰੀਮ ਕੋਰਟ (Supreme Court on Punjab Budget session) ਦਾ ਰੁੱਖ ਕੀਤਾ ਸੀ।
ਪੰਜਾਬ 'ਚ ਬਜਟ ਸੈਸ਼ਨ ਨੂੰ ਮਨਜ਼ੂਰੀ ਨਾ ਮਿਲਣ 'ਤੇ 'ਆਮ ਆਦਮੀ ਪਾਰਟੀ' ਦੀ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ।
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਾਗਵੰਤ ਮਾਨ ਨੇ ਟਵੀਟ 'ਚ ਲਿਖਿਆ "ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਦੀਆਂ ਝਲਕੀਆਂ… ਦਿੱਲੀ ਵਿੱਚ ਬਹੁਮਤ ਦੇ ਬਾਵਜੂਦ ਮੇਅਰ ਬਣਾਉਣ ਲਈ ਸੁਪਰੀਮ ਕੋਰਟ ਜਾਓ… ਡਿਪਟੀ ਮੇਅਰ ਬਣਾਉਣ ਲਈ ਸੁਪਰੀਮ ਕੋਰਟ ਜਾਓ… ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਚਲਾਉਣ ਲਈ ਸੁਪਰੀਮ ਕੋਰਟ ਜਾਣਾ ਪੈ ਰਿਹਾ ਹੈ… ਲੋਕਤੰਤਰ ਦੀ ਤਲਾਸ਼ ਜਾਰੀ ਹੈ…"
ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਹਿਲਾਂ ਦਿੱਤੀ ਗਈ ਜਾਣਕਾਰੀ ਦੇ ਮੁਤਾਬਕ 3 ਮਾਰਚ ਤੋਂ ਸੈਸ਼ਨ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਇਸਦੀ ਸ਼ੁਰੂਆਤ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਦੇ ਭਾਸ਼ਣ ਨਾਲ ਹੋਵੇਗੀ।
ਇਹ ਵੀ ਪੜ੍ਹੋ: ਅੰਮ੍ਰਿਤਪਾਲ ਸਿੰਘ ਨੂੰ ਅੱਤਵਾਦੀ ਐਲਾਨਿਆ ਜਾਵੇ, SC ਦੇ ਵਕੀਲ ਨੇ ਗ੍ਰਹਿ ਮੰਤਰਾਲੇ ਨੂੰ ਕੀਤੀ ਸ਼ਿਕਾਇਤ
ਇਸ ਤੋਂ ਬਾਅਦ 6 ਮਾਰਚ ਨੂੰ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਦੇ ਭਾਸ਼ਣ 'ਤੇ ਚਰਚਾ ਹੋਵੇਗੀ ਤੇ 7 ਮਾਰਚ ਨੂੰ ਗ਼ੈਰ ਸਰਕਾਰੀ ਕੰਮ ਹੋਣਗੇ ਅਤੇ ਬਾਅਦ ਵਿੱਚ 10 ਮਾਰਚ ਨੂੰ ਪੰਜਾਬ ਵਿਧਾਨ ਸਭਾ ਵਿੱਚ ਆਪ ਸਰਕਾਰ ਦਾ ਪਹਿਲਾ ਮੁਕੰਮਲ ਬਜਟ ਪੇਸ਼ ਕੀਤਾ ਜਾਵੇਗਾ।
ਦੱਸ ਦਈਏ ਕਿ 11 ਮਾਰਚ ਨੂੰ ਭਾਵੇਂ ਸ਼ਨੀਵਾਰ ਹੈ ਪਰ ਆਪ ਸਰਕਾਰ ਵੱਲੋਂ ਸ਼ਨੀਵਾਰ ਨੂੰ ਵੀ ਸੈਸ਼ਨ ਰੱਖਿਆ ਗਿਆ ਹੈ ਅਤੇ ਇਸ ਦੌਰਾਨ ਬਜਟ 'ਤੇ ਡਿਬੇਟ ਹੋਵੇਗੀ। ਇਸ ਤੋਂ ਬਾਅਦ G20 ਸੰਮੇਲਨ ਨੂੰ ਦੇਖਦਿਆਂ 7-8 ਦਿਨਾਂ ਦਾ ਬ੍ਰੇਕ ਰੱਖਿਆ ਗਿਆ ਹੈ। ਬ੍ਰੇਕ ਤੋਂ ਬਾਅਦ 22 ਤੇ 24 ਮਾਰਚ ਨੂੰ ਮੁੜ ਸੈਸ਼ਨ ਸ਼ੁਰੂ ਹੋਵੇਗਾ।
ਇਹ ਵੀ ਪੜ੍ਹੋ: "ਭਗਵੰਤ ਮਾਨ ਸਾਹਬ, ਅੰਮ੍ਰਿਤਪਾਲ ਖਿਲਾਫ ਕਾਰਵਾਈ ਕਦੋਂ ਕਰੋਗੇ?"