Punjab Budget Session 2023: ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕ ਸੁਖਪਾਲ ਸਿੰਘ ਖਹਿਰਾ `ਤੇ ਕੱਸਿਆ ਤੰਜ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੇ ਸਮੇਂ ਵਿੱਚ ਪੰਜਾਬ `ਚ ਨੌਕਰੀ ਲਈ ਖੇਤੀ ਛੱਡਣ ਦੀ ਗੱਲ ਚੱਲ ਰਹੀ ਹੈ, ਕਿਉਂਕਿ ਕਿਸਾਨਾਂ ਨੂੰ ਜ਼ਮੀਨ-ਖੇਤੀ ਦੀ ਮਹੱਤਤਾ ਤੋਂ ਜਾਣੂ ਨਹੀਂ ਕਰਵਾਇਆ ਗਿਆ।
Punjab Budget Session 2023 news: ਪੰਜਾਬ ਬਜਟ ਸੈਸ਼ਨ 2023 ਦੇ ਤੀਜੇ ਦਿਨ ਮੁੱਖ ਮੰਤਰੀ ਭਗਵੰਤ ਮਾਨ (Punjab CM Bhagwant Mann) ਵੱਲੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) 'ਤੇ ਤੰਜ ਕੱਸਿਆ ਗਿਆ। ਦੱਸ ਦਈਏ ਕਿ ਜਿਵੇਂ ਹੀ ਪੰਜਾਬ ਦੇ ਮੁੱਖ ਮੰਤਰੀ ਸਦਨ ਵਿੱਚ ਪਹੁੰਚੇ ਤਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਣੇ ਹੋਰ ਕਾਂਗਰਸੀ ਵਿਧਾਇਕਾਂ ਵੱਲੋਂ ਸਦਨ ਦਾ ਬਾਈਕਾਟ ਕਰ ਦਿੱਤਾ ਗਿਆ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ (Punjab CM Bhagwant Mann) ਨੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਵੱਲੋਂ ਆਪਣਾ ਸਮਾਨ ਚੁੱਕਣ 'ਤੇ ਤੰਜ ਕੱਸਿਆ ਤੇ ਪੁੱਛਿਆ ਕਿ "ਕਾਂਗਰਸ ਪਾਰਟੀ ਕਿੱਥੇ ਹੈ?" ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਪੰਜਾਬ 'ਚ ਨੌਕਰੀ ਲਈ ਖੇਤੀ ਛੱਡਣ ਦੀ ਗੱਲ ਚੱਲ ਰਹੀ ਹੈ, ਕਿਉਂਕਿ ਕਿਸਾਨਾਂ ਨੂੰ ਜ਼ਮੀਨ-ਖੇਤੀ ਦੀ ਮਹੱਤਤਾ ਤੋਂ ਜਾਣੂ ਨਹੀਂ ਕਰਵਾਇਆ ਗਿਆ।
ਉਨ੍ਹਾਂ ਫ਼ਸਲਾਂ 'ਤੇ ਕੀਤੀ ਸਪਰੇਅ ਨੂੰ ਖ਼ਤਰਨਾਕ ਦੱਸਦਿਆਂ ਕਿਹਾ ਕਿ ਪਹਿਲਾਂ ਦੀਆਂ ਸਰਕਾਰਾਂ ਵੱਲੋਂ ਕਿਸਾਨਾਂ ਨੂੰ ਇਸ ਸਬੰਧੀ ਜਾਗਰੂਕ ਨਹੀਂ ਕੀਤਾ ਗਿਆ। ਇਨ੍ਹਾਂ ਹੀ ਨਹੀਂ CM ਮਾਨ ਨੇ ਕਿਹਾ ਕਿ ਨਕਲੀ ਬੀਜ ਅਤੇ ਸਪਰੇਅ ਦੇ ਸੌਦੇ ਹੋਏ ਹਨ ਅਤੇ ਖੇਤੀ ਦੀ ਤਕਨੀਕ ਬਦਲ ਗਈ ਪਰ ਕਿਸਾਨ ਅੱਪਡੇਟ ਨਹੀਂ ਹੋਏ। ਉਨ੍ਹਾਂ ਕਿਹਾ ਕਿ ਹੁਣ 'ਆਪ' ਸਰਕਾਰ ਈ-ਗਵਰਨੈਂਸ ਦੇ ਨਾਲ-ਨਾਲ ਈ-ਖੇਤੀਬਾੜੀ ਦੀ ਦਿਸ਼ਾ 'ਚ ਵੀ ਅੱਗੇ ਵਧੇਗੀ।
ਇਹ ਵੀ ਪੜ੍ਹੋ: ਅਜਨਾਲਾ ਕਾਂਡ ਤੋਂ ਬਾਅਦ ਪ੍ਰਸ਼ਾਸਨ ਸਖ਼ਤ! ਅੰਮ੍ਰਿਤਪਾਲ ਸਿੰਘ ਦੇ 9 ਸਾਥੀਆਂ ਦੇ ਅਸਲਾ ਲਾਇਸੈਂਸ ਕੀਤੇ ਰੱਦ
ਉਨ੍ਹਾਂ ਪੀਏਯੂ ਵਿੱਚ ਆਯੋਜਿਤ ਪਹਿਲੀ ਕਿਸਾਨ ਮੀਟਿੰਗ ਬਾਰੇ ਵੀ ਦੱਸਿਆ। ਇਸ ਦੌਰਾਨ CM ਭਗਵੰਤ ਮਾਨ ਨੇ ਫਸਲਾਂ, ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ, ਕੋਲੇ ਦੀਆਂ ਖਾਣਾਂ ਚਲਾਉਣ ਅਤੇ ਪੰਜਾਬ ਵਿੱਚ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਪ੍ਰਾਪਤ ਕਰਵਾਉਣ ਬਾਰੇ ਵੀ ਜਾਣਕਾਰੀ ਦਿੱਤੀ।
ਇਸ ਤੋਂ ਇਲਾਵਾ CM ਮਾਨ ਨੇ ਪੰਜਾਬ ਦੇ 5 ਟੋਲ ਪਲਾਜ਼ਿਆਂ ਨੂੰ ਬੰਦ ਕਰਨ, ਟਰਾਂਸਪੋਰਟ ਖੇਤਰ ਵਿੱਚ ਦਿੱਲੀ ਜਾਣ ਵਾਲੀਆਂ ਬੱਸਾਂ, ਈ-ਪਾਲਿਸੀ ਬਣਾਉਣ, ਲਾਇਸੈਂਸ ਅਤੇ ਰਜਿਸਟਰੀ ਵਿੱਚ 2.5 ਫੀਸਦੀ ਕਟੌਤੀ ਕਰਨ ਸਣੇ 5 ਹਜ਼ਾਰ ਤੋਂ ਵੱਧ ਪਿੰਡਾਂ ਦੀਆਂ ਸਮੱਸਿਆਵਾਂ ਦਾ ਹਲ ਕਰਨ ਦੀ ਗੱਲ ਕਹੀ।
ਇਹ ਵੀ ਪੜ੍ਹੋ: Punjab Budget Session 2023: ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਦੇ ਭਰੋਸੇ 'ਤੇ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕਿਆ ਧਰਨਾ
(For more news apart from Punjab Budget Session 2023, stay tuned to Zee PHH)