ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਹੰਗਾਮਾ ਹੋ ਗਿਆ। ਵਿਰੋਧੀ ਪਾਰਟੀਆਂ ਪੰਜਾਬ 'ਚ ਅਮਨ-ਕਾਨੂੰਨ ਦੇ ਮੁੱਦੇ 'ਤੇ ਬਹਿਸ ਕਰਵਾਉਣ 'ਤੇ ਅੜੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਿੱਥੇ ਸੀਐਮ ਭਗਵੰਤ ਮਾਨ ਕਹਿ ਰਹੇ ਹਨ ਕਿ ਮੇਰੀ ਜਾਨ ਨੂੰ ਖ਼ਤਰਾ ਹੈ ਤਾਂ ਪੰਜਾਬ ਵਿੱਚ ਕੌਣ ਸੁਰੱਖਿਅਤ ਰਹੇਗਾ। ਇਸ ਮੁੱਦੇ 'ਤੇ ਬਹਿਸ ਹੋਣੀ ਚਾਹੀਦੀ ਹੈ। ਬਹਿਸ ਦੀ ਮਨਜ਼ੂਰੀ ਨਾ ਮਿਲਣ ’ਤੇ ਵਿਰੋਧੀ ਪਾਰਟੀ ਦੇ ਵਿਧਾਇਕ ਨਾਅਰੇਬਾਜ਼ੀ ਕਰ ਰਹੇ ਹਨ।


COMMERCIAL BREAK
SCROLL TO CONTINUE READING

ਇਸ ਤੋਂ ਪਹਿਲਾਂ ਸਵੇਰੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਸਮੇਤ 11 ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। 13 ਮਿੰਟ ਦੀ ਕਾਰਵਾਈ ਤੋਂ ਬਾਅਦ ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ।


11 ਲੋਕਾਂ ਨੂੰ ਸ਼ਰਧਾਂਜਲੀ ਦਿੱਤੀ ਗਈ


ਸਿੱਧੂ ਮੂਸੇਵਾਲਾ, ਗਾਇਕ
ਹਰਦੀਪ ਇੰਦਰ ਬਾਦਲ, ਸਾਬਕਾ ਮੰਤਰੀ 
ਤੋਤਾ ਸਿੰਘ, ਸਾਬਕਾ ਮੰਤਰੀ 
ਸੁਖਦੇਵ ਸੁਖਲੱਧੀ, ਸਾਬਕਾ ਐਮ.ਐਲ.ਏ
ਸ਼ਿੰਗਾਰਾ ਰਾਮ, ਸਾਬਕਾ ਐਮ.ਐਲ.ਏ
ਤਾਰਾ ਸਿੰਘ, ਸੁਤੰਤਰਤਾ ਸੈਨਾਨੀ
ਸਵਰਨ ਸਿੰਘ, ਸੁਤੰਤਰਤਾ ਸੈਨਾਨੀ
ਕਰੋੜਾ ਸਿੰਘ, ਆਜ਼ਾਦੀ ਘੁਲਾਟੀਏ
ਸੁਖਰਾਜ ਸਿੰਘ, ਸੁਤੰਤਰਤਾ ਸੈਨਾਨੀ
ਗੁਰਚਰਨ ਭੰਗੂ, ਪਰਬਤਾਰੋਹੀ
ਹਰੀ ਚੰਦ, ਐਥਲੀਟ


ਪੰਜਾਬ ਸਰਕਾਰ 27 ਜੂਨ ਨੂੰ ਬਜਟ ਪੇਸ਼ ਕਰੇਗੀ


27 ਜੂਨ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਆਪਣਾ ਪਹਿਲਾ ਬਜਟ ਪੇਸ਼ ਕਰੇਗੀ। ਇਹ ਬਜਟ ਪੇਪਰ ਰਹਿਤ ਹੋਵੇਗਾ। ਵਿਧਾਇਕਾਂ ਨੂੰ ਮੋਬਾਈਲ ਐਪ ਰਾਹੀਂ ਬਜਟ ਉਪਲਬਧ ਕਰਵਾਇਆ ਜਾਵੇਗਾ। ਇਸ ਸੈਸ਼ਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਇੱਕ ਵਿਧਾਇਕ-ਇੱਕ ਪੈਨਸ਼ਨ ਅਤੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਪ੍ਰਸਤਾਵ ਲਿਆਵੇਗੀ।