ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਬਜਟ ਦੀ ਤਾਰੀਕ ਦਾ ਐਲਾਨ ਕਰ ਦਿੱਤਾ ਹੈ। ਖਾਸ ਗੱਲ ਇਹ ਹੈ ਕਿ ਭਗਵੰਤ ਮਾਨ ਸਰਕਾਰ ਦਾ ਇਹ ਪਹਿਲਾ ਬਜਟ ਹੈ।
Trending Photos
ਚੰਡੀਗੜ੍ਹ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਬਜਟ ਦੀ ਤਾਰੀਕ ਦਾ ਐਲਾਨ ਕਰ ਦਿੱਤਾ ਹੈ। ਖਾਸ ਗੱਲ ਇਹ ਹੈ ਕਿ ਭਗਵੰਤ ਮਾਨ ਸਰਕਾਰ ਦਾ ਇਹ ਪਹਿਲਾ ਬਜਟ ਹੈ। ਬਜਟ ਸੈਸ਼ਨ 24 ਤੋਂ 30 ਜੂਨ ਤੱਕ ਚੱਲੇਗਾ ਅਤੇ 27 ਜੂਨ ਨੂੰ ਬਜਟ ਪੇਸ਼ ਕੀਤਾ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਪਹਿਲੀ ਵਾਰ ਸਰਕਾਰ ਨੇ ਨਵੀਂ ਪਹਿਲ ਕਰਦੇ ਹੋਏ ਜਨਤਾ ਦੀ ਰਾਏ ਨਾਲ ਬਜਟ ਤਿਆਰ ਕੀਤਾ ਹੈ। ਜਿਸ ਕਾਰਨ ਆਮ ਆਦਮੀ ਨੂੰ ਭਗਵੰਤ ਸਰਕਾਰ ਦੇ ਬਜਟ ਤੋਂ ਕਈ ਤੋਹਫੇ ਮਿਲਣ ਦੀ ਉਮੀਦ ਹੈ।
ਸੀਐਮ ਮਾਨ ਨੇ ਟਵੀਟ ਕਰਕੇ ਬਜਟ ਪੇਸ਼ ਕਰਨ ਦੀ ਤਰੀਕ ਦਾ ਕੀਤਾ ਐਲਾਨ
ਸਾਰੇ ਪੰਜਾਬੀਆਂ ਨੂੰ ਵਧਾਈਆਂ!
ਪੰਜਾਬ ਦੇ ਇਤਿਹਾਸ 'ਚ ਪਹਿਲੀ ਵਾਰ..ਆਮ ਲੋਕਾਂ ਦੀ ਰਾਏ ਨਾਲ ਬਣਿਆ ਆਮ ਲੋਕਾਂ ਦਾ ਬਜਟ ਪੇਸ਼ ਹੋਵੇਗਾ..ਅੱਜ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਕਿ ਬਜਟ ਸੈਸ਼ਨ 24 ਜੂਨ ਤੋਂ 30 ਜੂਨ ਤੱਕ ਚੱਲੇਗਾ ਅਤੇ 27 ਜੂਨ ਨੂੰ ਆਮ ਲੋਕਾਂ ਦਾ ਬਜਟ ਪੇਸ਼ ਕੀਤਾ ਜਾਵੇਗਾ pic.twitter.com/3Ywc69FhAb
— Bhagwant Mann (@BhagwantMann) June 7, 2022
ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪੰਜਾਬ ਦੇ ਬਜਟ ਪੇਸ਼ ਕੀਤੇ ਜਾਣ ਬਾਰੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਸਾਰੇ ਪੰਜਾਬੀਆਂ ਨੂੰ ਵਧਾਈਆਂ! ਪੰਜਾਬ ਦੇ ਇਤਿਹਾਸ 'ਚ ਪਹਿਲੀ ਵਾਰ..ਆਮ ਲੋਕਾਂ ਦੀ ਰਾਏ ਨਾਲ ਬਣਿਆ ਆਮ ਲੋਕਾਂ ਦਾ ਬਜਟ ਪੇਸ਼ ਹੋਵੇਗਾ..ਅੱਜ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਕਿ ਬਜਟ ਸੈਸ਼ਨ 24 ਜੂਨ ਤੋਂ 30 ਜੂਨ ਤੱਕ ਚੱਲੇਗਾ ਅਤੇ 27 ਜੂਨ ਨੂੰ ਆਮ ਲੋਕਾਂ ਦਾ ਬਜਟ ਪੇਸ਼ ਕੀਤਾ ਜਾਵੇਗਾ
ਇਸ ਤੋਂ ਪਹਿਲਾਂ 'ਆਪ' ਦੀ ਅਗਵਾਈ ਵਾਲੀ ਮਾਨ ਸਰਕਾਰ ਨੇ ਸਾਲ 2022-23 ਦੇ ਰਾਜ ਦੇ ਬਜਟ ਨੂੰ 'ਜਨਤਾ ਬਜਟ' ਕਰਾਰ ਦਿੰਦਿਆਂ ਆਮ ਲੋਕਾਂ ਤੋਂ ਸੁਝਾਅ ਮੰਗੇ ਸਨ। ਤੁਹਾਨੂੰ ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮਾਰਚ ਵਿੱਚ ਸੂਬੇ ਦੀਆਂ ਵਿਧਾਨ ਸਭਾ ਚੋਣਾਂ ਵਿੱਚ 117 ਵਿੱਚੋਂ 92 ਸੀਟਾਂ ਜਿੱਤ ਕੇ ਸੱਤਾ ਵਿੱਚ ਆਈ ਸੀ।