Samrala Accident: ਡਰਾਈਵਰ ਦੀ ਅੱਖ ਲੱਗਣ ਨਾਲ ਨਹਿਰ `ਚ ਡਿੱਗੀ ਸਵਾਰੀਆਂ ਨਾਲ ਭਰੀ ਮਹਿੰਦਰਾ ਪਿਕਅੱਪ, 1 ਬੱਚੇ ਸਮੇਤ 5 ਦੀ ਮੌਤ
Samrala Accident : ਮੱਥਾ ਟੇਕ ਕੇ ਵਾਪਸ ਆ ਰਹੇ ਯਾਤਰੀਆਂ ਨਾਲ ਵਾਪਰਿਆ ਵੱਡਾ ਹਾਦਸਾ, ਨਹਿਰ ਵਿੱਚ ਡਿੱਗੀ ਮਹਿੰਦਰਾ ਪਿਕਅੱਪ, ਦੋ ਔਰਤਾਂ ਤੇ ਦੋ ਬੱਚੀਆਂ ਦੀ ਮੌਤ
Samrala Accident/ਵਰੁਣ ਕੌਸ਼ਲ: ਪੰਜਾਬ ਵਿੱਚ ਸੜਕ ਹਾਦਸੇ ਲਗਤਾਰ ਵੱਧ ਰਹੇ ਹਨ। ਅੱਜ ਤਾਜਾ ਮਾਮਲਾ ਪੰਜਾਬ ਦੇ ਸਮਰਾਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਨਹਿਰ ਵਿੱਚ ਜਾ ਮਹਿੰਦਰਾ ਪਿਕਅੱਪ ਡਿੱਗ ਗਈ। ਇਸ ਹਾਦਸੇ ਵਿੱਚ ਦੋ ਔਰਤਾਂ ਦੋ ਬੱਚੀਆਂ ਅਤੇ ਇੱਕ ਪੰਜ ਸਾਲ ਦਾ ਬੱਚਾ ਦੀ ਮੌਤ ਹੋ ਗਈ।
ਦਰਅਸਲ ਸਮਰਾਲਾ ਦੇ ਪਿੰਡ ਬਾਬਾ ਬਡਭਾਗ ਸਿੰਘ ਨੇੜੇ ਡੇਰੇ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਮੋਹਿੰਦਰਾ ਪਿੱਕ ਅਪ 16 ਯਾਤਰੀਆਂ ਨੂੰ ਲੈ ਕੇ ਜਾ ਰਹੀ ਸੀ। ਕਿਹਾ ਜਾ ਰਿਹਾ ਕਿ ਡਰਾਈਵਰ ਦੀ ਅੱਖ ਲੱਗਣ ਕਾਰਨ ਇਹ ਹਾਦਸਾ ਵਾਪਿਰਆ ਹੈ। ਇਸ ਦੌਰਾਨ ਮਹਿੰਦਰਾ ਪਿਕਅੱਪ ਨਹਿਰ ਵਿੱਚ ਜਾ ਡਿੱਗੀ। ਕਰੇਨ ਦੀ ਮਦਦ ਨਾਲ ਗੱਡੀ ਨੂੰ ਬਾਹਰ ਕੱਢਿਆ ਗਿਆ ਤੇ ਯਾਤਰੀਆਂ ਨੂੰ ਵੀ ਬਾਹਰ ਕੱਢਿਆ ਗਿਆ। ਪਾਣੀ ਵਿੱਚ ਡੁੱਬਣ ਕਾਰਨ ਦੋ ਔਰਤਾਂ ਦੋ ਬੱਚੀਆਂ ਅਤੇ ਇੱਕ ਪੰਜ ਸਾਲ ਦਾ ਬੱਚਾ ਦੀ ਮੌਤ ਹੋ ਗਈ। ਬਾਕੀ ਯਾਤਰੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ।
ਮਾਛੀਵਾੜਾ ਨੇੜੇ ਵਗਦੀ ਸਰਹਿੰਦ ਨਹਿਰ ਦੇ ਬਹਿਲੋਲਪੁਰ ਪੁਲ ਕੋਲ ਦਰਦਨਾਕ ਹਾਦਸਾ ਵਾਪਰਿਆ ਹੈ। ਜਿਸ ਵਿਚ ਇੱਕ ਧਾਰਮਿਕ ਅਸਥਾਨ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਸ਼ਰਧਾਲੂਆਂ ਦੀ ਜੀਪ ਨਹਿਰ ਕਿਨਾਰੇ ਪਲਟ ਗਈ। ਇਸ ਹਾਦਸੇ ਵਿੱਚ 1 ਬੱਚੇ ਸਮੇਤ 5 ਦੀ ਮੌਤ ਹੋ ਗਈ ਹੈ।
ਹਾਦਸੇ ਵਿਚ 2 ਔਰਤਾਂ ਜੋ ਆਪਸ ਵਿਚ ਮਾਂ-ਧੀ ਹਨ
ਇਸ ਹਾਦਸੇ ਵਿਚ 2 ਔਰਤਾਂ ਜੋ ਆਪਸ ਵਿਚ ਮਾਂ-ਧੀ ਹਨ, ਮਹਿੰਦਰ ਕੌਰ (65) ਅਤੇ ਕਰਮਜੀਤ ਕੌਰ (50) ਦੀ ਮੌਤ ਹੋ ਗਈ ਜਦਕਿ ਇਸ ਹਾਦਸੇ ਵਿਚ 2 ਬੱਚੇ ਗਗਨਜੋਤ ਕੌਰ (15) ਜਦਕਿ ਇੱਕ ਲੜਕੀ ਦਾ ਨਾਮ ਪਤਾ ਨਹੀਂ ਲੱਗਾ, ਉਹ ਵੀ ਦਮ ਤੋੜ ਗਈ। ਇਸ ਤੋਂ ਇਲਾਵਾ ਇੱਕ ਹੋਰ ਬੱਚਾ ਸੁਖਪ੍ਰੀਤ ਸਿੰਘ (7) ਨਹਿਰ ਵਿਚ ਰੁੜ ਗਿਆ ਜਿਸ ਦੀ ਤਲਾਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Ambala Accident: ਅੰਬਾਲਾ 'ਚ ਵਾਪਰਿਆ ਦਰਦਨਾਕ ਹਾਦਸਾ, ਵੈਸ਼ਨੋ ਦੇਵੀ ਜਾ ਰਹੇ 6 ਸ਼ਰਧਾਲੂਆਂ ਦੀ ਮੌਤ, 15 ਜ਼ਖਮੀ
ਗੱਡੀ ਵਿੱਚ 16 ਲੋਕ ਸਵਾਰ
ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਪਾਇਲ ਅਧੀਨ ਪੈਂਦੇ ਪਿੰਡ ਨਿਜ਼ਾਮਪੁਰ, ਡਾਂਗੋਵਾਲ ਅਤੇ ਛਿਬਡ਼ਾ ਦੇ ਕਰੀਬ 15 ਤੋਂ ਵੱਧ ਔਰਤਾਂ, ਬੱਚੇ ਤੇ ਪੁਰਸ਼ ਸ਼ਾਮਲ ਸਨ ਉਹ ਕੱਲ੍ਹ ਡੇਰਾ ਬਾਬਾ ਵਡਭਾਗ ਸਿੰਘ ਜੀ ਦੇ ਮੱਥਾ ਟੇਕਣ ਗਏ ਸਨ। ਇਹ ਸਾਰੇ ਪਰਿਵਾਰਕ ਮੈਂਬਰ ਨਵੀਂ ਮਹਿੰਦਰਾ ਪਿਕਅੱਪ ਜੀਪ ’ਤੇ ਸਵਾਰ ਹੋ ਕੇ ਮੱਥਾ ਟੇਕਣ ਉਪਰੰਤ ਅੱਜ ਜਦੋਂ ਸਵੇਰੇ ਬਾਬਾ ਵਡਭਾਗ ਤੋਂ ਵਾਪਸ ਆਪਣੇ ਪਿੰਡ ਜਾ ਰਹੇ ਸਨ ਤਾਂ ਰਸਤੇ ਵਿਚ ਪਿੰਡ ਬਹਿਲੋਲਪੁਰ ਕੋਲ ਸਰਹਿੰਦ ਨਹਿਰ ਕਿਨਾਰੇ ਗੱਡੀ ਦਾ ਸੰਤੁਲਨ ਵਿਗਡ਼ ਗਿਆ ਜੋ ਸੜਕ ਤੋਂ ਕਰੀਬ 30 ਫੁੱਟ ਥੱਲੇ ਨਹਿਰ ਕਿਨਾਰੇ ਜਾ ਡਿੱਗੀ। ਬੇਸ਼ੱਕ ਦਰੱਖਤਾਂ ਕਾਰਨ ਗੱਡੀ ਨਹਿਰ ਵਿਚ ਡਿੱਗਣ ਤੋਂ ਬਚਾਅ ਹੋ ਗਿਆ ਪਰ ਇੱਕ ਬੱਚਾ ਸੁਖਪ੍ਰੀਤ ਸਿੰਘ ਪਾਣੀ ਵਿਚ ਜਾ ਡਿੱਗਾ ਤੇ ਰੁੜ ਗਿਆ ਜਦਕਿ ਬਾਕੀ ਸਾਰੇ ਗੰਭੀਰ ਰੂਪ ਵਿਚ ਜਖ਼ਮੀ ਹੋ ਗਏ।
12 ਸ਼ਰਧਾਲੂਆਂ ਦਾ ਇਲਾਜ ਚੱਲ ਰਿਹਾ
ਇਸ ਹਾਦਸੇ ਵਿਚ 2 ਬੱਚਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਔਰਤ ਮਹਿੰਦਰ ਤੇ ਕਰਮਜੀਤ ਕੌਰ ਨੇ ਹਸਪਤਾਲ ਵਿਚ ਇਲਾਜ ਅਧੀਨ ਦਮ ਤੋੜ ਦਿੱਤਾ ਜੋ ਕਿ ਰਿਸ਼ਤੇ ’ਤੇ ਮਾਂ-ਧੀ ਦੱਸੇ ਜਾ ਰਹੇ ਹਨ। ਚਮਕੌਰ ਸਾਹਿਬ ਹਸਪਤਾਲ ਵਿਚ ਜਖ਼ਮੀ ਹੋਏ 12 ਸ਼ਰਧਾਲੂਆਂ ਦਾ ਇਲਾਜ ਚੱਲ ਰਿਹਾ ਹੈ ਜਿਨ੍ਹਾਂ ’ਚੋਂ ਕਾਫ਼ੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮੌਕੇ ’ਤੇ ਇਕੱਤਰ ਹੋਏ ਲੋਕਾਂ ਵਲੋਂ ਕਰੇਨ ਮੰਗਵਾ ਕੇ ਗੱਡੀ ਨੂੰ ਬਾਹਰ ਕੱਢਿਆ ਗਿਆ ਅਤੇ ਜਖ਼ਮੀਆਂ ਨੂੰ ਵੀ ਇਲਾਜ ਲਈ ਹਸਪਤਾਲ ਭੇਜਿਆ ਗਿਆ।