Bus Employees Strike News: ਬੱਸ ਮੁਲਾਜ਼ਮਾਂ ਨੇ ਹੜਤਾਲ ਦਾ ਸੱਦਾ ਲਿਆ ਵਾਪਸ; ਟਰਾਂਸਪੋਰਟ ਮੰਤਰੀ ਨੇ ਦਿੱਤਾ ਭਰੋਸਾ
Advertisement
Article Detail0/zeephh/zeephh2103211

Bus Employees Strike News: ਬੱਸ ਮੁਲਾਜ਼ਮਾਂ ਨੇ ਹੜਤਾਲ ਦਾ ਸੱਦਾ ਲਿਆ ਵਾਪਸ; ਟਰਾਂਸਪੋਰਟ ਮੰਤਰੀ ਨੇ ਦਿੱਤਾ ਭਰੋਸਾ

Bus Employees Strike News: ਟਰਾਂਸਪੋਰਟ ਮੰਤਰੀ ਦੇ ਭਰੋਸੇ ਮਗਰੋਂ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਆਪਣਾ ਤਿੰਨ ਰੋਜ਼ਾ ਹੜਤਾਲ ਦਾ ਸੱਦਾ ਵਾਪਸ ਲੈ ਲਿਆ ਹੈ। 

Bus Employees Strike News: ਬੱਸ ਮੁਲਾਜ਼ਮਾਂ ਨੇ ਹੜਤਾਲ ਦਾ ਸੱਦਾ ਲਿਆ ਵਾਪਸ; ਟਰਾਂਸਪੋਰਟ ਮੰਤਰੀ ਨੇ ਦਿੱਤਾ ਭਰੋਸਾ

Bus Employees Strike News: ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਆਪਣਾ ਤਿੰਨ ਰੋਜ਼ਾ ਹੜਤਾਲ ਦਾ ਸੱਦਾ ਵਾਪਸ ਲੈ ਲਿਆ ਹੈ। ਯੂਨੀਅਨ ਦੇ ਪ੍ਰਧਾਨ ਹਰਕੇਸ਼ ਵਿੱਕੀ ਨੇ ਦੱਸਿਆ ਕਿ ਪਹਿਲਾਂ ਜਥੇਬੰਦੀ ਨੇ 13 ਫਰਵਰੀ ਤੋਂ ਤਿੰਨ ਦਿਨਾਂ ਲਈ ਹੜਤਾਲ ਉਤੇ ਜਾਣ ਦਾ ਫੈਸਲਾ ਕੀਤਾ ਸੀ ਪਰ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਸਕੱਤਰ ਟਰਾਂਸਪੋਰਟ ਤੇ ਹੋਰ ਅਧਿਕਾਰੀਆਂ ਨਾਲ ਜਥੇਬੰਦੀ ਦੀ ਪੈਨਲ ਮੀਟਿੰਗ ਹੋਈ ਸੀ। ਇਸ ਵਿੱਚ ਸਰਕਾਰ ਨੇ ਸਮੂਹ ਮੰਗਾਂ ਨੂੰ ਜਲਦੀ ਪੂਰਾ ਕਰਨ ਦਾ ਭਰੋਸਾ ਦਿੱਤਾ ਹੈ। ਇਸ ਤੋਂ ਬਾਅਦ ਜਥੇਬੰਦੀ ਨੇ 13 ਫਰਵਰੀ ਤੋਂ ਹੜਤਾਲ ਵਾਪਸ ਲੈ ਲਈ ਹੈ। ਹੁਣ ਆਮ ਦਿਨਾਂ ਵਾਂਗ ਇਹ ਤਿੰਨ ਦਿਨ ਬੱਸਾਂ ਚੱਲਣਗੀਆਂ।

ਉਨ੍ਹਾਂ ਕਿਹਾ ਕਿ ਜੱਥੇਬੰਦੀ ਦੀਆਂ ਮੁੱਖ ਮੰਗਾਂ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਅਤੇ ਤਨਖਾਹਾਂ ਵਿੱਚ ਵਾਧਾ ਕਰਨਾ ਸ਼ਾਮਲ ਹੈ। ਸਰਕਾਰ ਨੇ ਇਸ ਦਾ ਨੋਟਿਸ ਲੈਂਦਿਆਂ ਫੈਸਲਾ ਕੀਤਾ ਹੈ ਕਿ ਡਾਇਰੈਕਟਰ ਸਟੇਟ ਟਰਾਂਸਪੋਰਟ ਦੀ ਅਗਵਾਈ ਹੇਠ ਇੱਕ ਕਮੇਟੀ ਬਣਾਈ ਜਾਵੇਗੀ ਜਿਸ ਵਿੱਚ ਐਮਡੀ ਪੀਆਰਟੀਸੀ ਅਤੇ ਹੋਰ ਸ਼ਾਮਲ ਹੋਣਗੇ। ਇਹ ਕਮੇਟੀ ਸਾਰੇ ਪਹਿਲੂਆਂ ਦੀ ਜਾਂਚ ਕਰੇਗੀ। ਇਸ ਤੋਂ ਬਾਅਦ ਇੱਕ ਮਹੀਨੇ ਦੇ ਅੰਦਰ ਤਨਖ਼ਾਹ ਵਧਾ ਦਿੱਤੀ ਜਾਵੇਗੀ।

ਠੇਕਾ ਮੁਲਾਜ਼ਮਾਂ ਦੀ ਮੰਗ ਸੀ ਕਿ ਨੌਕਰੀ ਤੋਂ ਬਰਖਾਸਤ ਕਰਨ ਦੀਆਂ ਮਾੜੀਆਂ ਸ਼ਰਤਾਂ ਰੱਦ ਕਰਕੇ ਸੇਵਾ ਨਿਯਮ ਬਣਾਏ ਜਾਣ। ਪਨਬੱਸ ਅਤੇ ਪੀਆਰਟੀਸੀ ਦੇ ਬਲੈਕਲਿਸਟ ਕੀਤੇ ਮੁਲਾਜ਼ਮਾਂ ਨੂੰ ਇੱਕ ਹਫ਼ਤੇ ਦੇ ਅੰਦਰ ਅੰਦਰ ਬਹਾਲ ਕੀਤਾ ਜਾਵੇ। ਪਨਬੱਸ ਅਤੇ ਪੀਆਰਟੀਸੀ ਵਿੱਚ ਨਵੀਆਂ ਬੱਸਾਂ ਸ਼ਾਮਲ ਕੀਤੀਆਂ ਜਾਣ। ਇਸ ਤੋਂ ਇਲਾਵਾ ਛੋਟੀਆਂ-ਮੋਟੀਆਂ ਸ਼ਿਕਾਇਤਾਂ 'ਤੇ ਮੁਲਾਜ਼ਮਾਂ ਨੂੰ ਪ੍ਰੇਸ਼ਾਨ ਕਰਨ ਦੀ ਨੀਤੀ ਨੂੰ ਤਿਆਗਿਆ ਜਾਵੇ।

ਇਹ ਵੀ ਪੜ੍ਹੋ : Loksabha News: ਭ੍ਰਿਸ਼ਟਚਾਰ ਦੇ ਮੁੱਦੇ 'ਤੇ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ਨੂੰ ਘੇਰਿਆ

ਇਸ ਤੋਂ ਇਲਾਵਾ ਸਰਕਾਰ ਵੱਲੋਂ ਬੱਸਾਂ ਵਿੱਚ 52 ਤੋਂ ਜ਼ਿਆਦਾ ਸਵਾਰੀਆਂ ਬਿਠਾਉਣ ਦੇ ਫ਼ੈਸਲੇ ਨੂੰ ਵੀ ਵਾਪਸ ਲੈ ਲਿਆ ਹੈ। ਕਾਬਿਲੇਗੌਰ ਹੈ ਕਿ ਬੱਸ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 13, 14 ਅਤੇ 15 ਫਰਵਰੀ ਨੂੰ ਹੜਤਾਲ ਉਤੇ ਜਾਣ ਦਾ ਐਲਾਨ ਕੀਤਾ ਸੀ।

ਇਹ ਵੀ ਪੜ੍ਹੋ : AAP Khanna Rally: ਆਮ ਆਦਮੀ ਪਾਰਟੀ ਦੀ ਖੰਨਾ 'ਚ ਮਹਾਰੈਲੀ ਅੱਜ, ਘਰ-ਘਰ ਆਟਾ ਸਕੀਮ ਦੀ ਕਰਨਗੇ ਸ਼ੁਰੂਆਤ

Trending news