Punjab By Election(ਨਿਤਿਨ ਲੁਥਰਾ): ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਲਈ ਅੱਜ ਕਾਂਗਰਸ ਪਾਰਟੀ ਵਲ਼ੋਂ ਉਮੀਦਵਾਰੀ ਜਤਿੰਦਰ ਕੌਰ ਰੰਧਾਵਾ ਵਲ਼ੋਂ ਨਾਮਜ਼ਦਗੀ ਪੱਤਰ ਦਾਖਿਲ ਕਰਵਾਏ ਗਏ ਇਸ ਮੌਕੇ ਉਨ੍ਹਾਂ ਦੇ ਨਾਲ ਪੂਰਾ ਪਰਿਵਾਰ ਪਤੀ ਸੁਖਜਿੰਦਰ ਸਿੰਘ ਰੰਧਾਵਾ ਬੇਟਾ ਉਦੇਵੀਰ ਸਿੰਘ ਅਤੇ ਹੋਰਨਾਂ ਕਾਂਗਰਸੀ ਨੇਤਾ ਵੀ ਮੌਜੂਦ ਰਹੇ।


COMMERCIAL BREAK
SCROLL TO CONTINUE READING

ਇਸ ਮੌਕੇ ਕਾਂਗਰਸ ਪਾਰਟੀ ਦੀ ਉਮੀਦਵਾਰ ਜਤਿੰਦਰ ਕੌਰ ਰੰਧਾਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕੀ ਭਾਵੇਂ ਉਮੀਦਵਾਰ ਵੱਜੋ ਉਹ ਪਹਿਲੀ ਵਾਰ ਚੋਣ ਮੈਦਾਨ ਚ ਹਨ ਲੇਕਿਨ ਆਪਣੇ ਪਤੀ ਸੁਖਜਿੰਦਰ ਸਿੰਘ ਰੰਧਾਵਾ ਦੀ ਪਹਿਲੀ ਚੋਣ ਤੋਂ ਹੀ ਉਹ ਹਮੇਸ਼ਾ ਚੋਣ ਪ੍ਰਚਾਰ ਕਰਦੇ ਰਹੇ ਅਤੇ ਹਲਕੇ ਦੇ ਲੋਕਾਂ ਨਾਲ ਰਾਜਨੀਤੀ ਤੋਂ ਹੱਟ ਕੇ ਪਰਿਵਾਰ ਵਾਲਾ ਰਿਸ਼ਤਾ ਹੈ। ਇਸ ਦੇ ਨਾਲ ਹੀ ਜਤਿੰਦਰ ਕੌਰ ਰੰਧਾਵਾ ਦਾ ਕਹਿਣਾ ਸੀ ਕਿ ਅਸੀਂ ਮੈਦਾਨ ਵਿਚ ਹਾਂ ਹੁਣ ਕੋਈ ਵੀ ਮੁਕਾਬਲੇ ਲਈ ਆ ਜਾਵੇ।


ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਚੋ ਕਾਂਗਰਸ ਦਾ ਜਿੱਤ ਦਾ ਝੰਡਾ ਬੁਲੰਦ ਕਰਨ ਦਾ ਦਾਅਵਾ ਕਰਦੇ ਆਪਣੀ ਵਿਰੋਧੀ ਆਮ ਆਦਮੀ ਪਾਰਟੀ ਤੇ ਤਿੱਖੇ ਸ਼ਬਦੀ ਵਾਰ ਕਿਤੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਪੰਜਾਬ ਦੀਆ ਔਰਤਾਂ ਨਾਲ 1000 ਰੁਪਏ ਮਹੀਨੇ ਦਾ ਝੂਠਾ ਵਾਅਦਾ ਕਰ ਧੋਖਾ ਕੀਤਾ ਹੈ।


ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਵਲ਼ੋਂ ਚੋਣ ਮੈਦਾਨ ਵਿੱਚ ਪਿੱਛੇ ਹਟ ਜਾਣ ਤੋਂ ਸੁਖਬੀਰ ਸਿੰਘ ਬਾਦਲ ਨੂੰ ਸਿੱਧੇ ਤੌਰ ਉੱਤੇ ਜ਼ਿੰਮੇਵਾਰ ਆਖਦੇ ਹੋਏ ਕਿਹਾ ਕੀ ਸੁਖਬੀਰ ਬਾਦਲ ਨੇ ਆਪਣੇ ਨਿੱਜੀ ਹਿਤਾਂ ਅਤੇ ਪਰਿਵਾਰ ਬਚਾਉਣ ਲਈ 100 ਸਾਲ ਪੁਰਾਣੀ ਪਾਰਟੀ ਦੀ ਕੁਰਬਾਨੀ ਦੇ ਦਿੱਤੀ ਹੈ ਅਤੇ ਪੰਥ ਅਤੇ ਸਿੱਖ ਕਦੇ ਵੀ ਸੁਖਬੀਰ ਬਦਲ ਨੂੰ ਮਾਫ਼ ਨਹੀਂ ਕਰੇਂਗਾ ਅਤੇ ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਦੇ ਮੁੱਦੇ ਤੇ ਗੱਲ ਕਰਦੇ ਕਿਹਾ ਕੀ ਅੱਜ ਕਿਸਾਨ ਝੋਨੇ ਦੀ ਫ਼ਸਲ ਲੈ ਮੰਡੀ ਚ ਰੂਲ ਰਿਹਾ ਹੈ ਅਤੇ ਲੁੱਟ ਦਾ ਸ਼ਿਕਾਰ ਹੋ ਰਿਹਾ ਹੈ ਜਿਸ ਲਈ ਮੁੱਖ ਮੰਤਰੀ ਪੰਜਾਬ ਜ਼ਿੰਮੇਵਾਰ ਹਨ ।