Punjab News Today: ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ 'ਤੇ ਕੀਤੀ ਗਈ।
Trending Photos
Punjab Cabinet Meeting Today News: ਪੰਜਾਬ ਤੋਂ ਇਸ ਸਮੇਂ ਦੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਯਾਨੀ ਵੀਰਵਾਰ ਨੂੰ ਇੱਕ ਐਮਰਜੈੰਸੀ ਕੈਬਨਿਟ ਮੀਟਿੰਗ ਸੱਦੀ ਗਈ। ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੀਤੀ ਗਈ।
ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਕਿ "ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ....ਜਿਸ ਵਿੱਚ ਨਵੇਂ AG ਨੂੰ ਕੈਬਨਿਟ ਵਲੋਂ ਪ੍ਰਵਾਨਗੀ ਦਿੱਤੀ ਗਈ...ਨਵੇਂ AG ਵਜੋਂ ਗੁਰਮਿੰਦਰ ਸਿੰਘ ਦੇ ਨਾਮ ਨੂੰ ਕੈਬਨਿਟ ਨੇ ਪ੍ਰਵਾਨਗੀ ਦਿੱਤੀ... ਨਾਲ ਹੀ SYL ਦੇ ਮਸਲੇ ਨੂੰ ਲੈਕੇ ਵੀ ਮੀਟਿੰਗ 'ਚ ਚਰਚਾ ਹੋਈ...ਕਿਸੇ ਵੀ ਕੀਮਤ 'ਤੇ ਇੱਕ ਬੂੰਦ ਵੀ ਵਾਧੂ ਪਾਣੀ ਕਿਸੇ ਹੋਰ ਸੂਬੇ ਨੂੰ ਨਹੀਂ ਦਿੱਤਾ ਜਾਵੇਗਾ..."
ਉਨ੍ਹਾਂ ਇਹ ਵੀ ਕਿਹਾ ਕਿ "ਜਲਦ ਮਾਨਸੂਨ ਇਜਲਾਸ ਸੱਦਣ 'ਤੇ ਵੀ ਵਿਚਾਰ ਹੋਇਆ... ਕਈ ਹੋਰ ਲੋਕ ਪੱਖੀ ਫੈਸਲਿਆਂ ਨੂੰ ਵੀ ਮਨਜ਼ੂਰੀ ਦਿੱਤੀ..."
ਦੱਸਿਆ ਜਾ ਰਿਹਾ ਹੈ ਕਿ SYL ਦੇ ਮੁੱਦੇ 'ਤੇ ਵਿਧਾਨ ਸਭਾ ਦਾ 2 ਦਿਨ ਦਾ ਵਿਸ਼ੇਸ਼ ਸੈਸ਼ਨ 9 ਅਤੇ 10 ਅਕਤੂਬਰ ਨੂੰ ਬੁਲਾਇਆ ਜਾ ਸਕਦਾ ਹੈ।
ਇਸ ਦੌਰਾਨ ਪੰਜਾਬ ਦੇ ਮੌਜੂਦਾ ਰਾਜਨੀਤਿਕ ਹਾਲਾਤਾਂ ਨੂੰ ਲੈ ਚਰਚਾ ਕੀਤੀ ਗਈ ਅਤੇ ਨਾਲ ਹੀ ਕਿਆਸ ਲਗਾਏ ਜਾ ਰਹੇ ਹਨ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣਾਂ ਨੂੰ ਲੈ ਕੇ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਬਾਰੇ ਵੀ ਚਰਚਾ ਕੀਤੀ ਗਈ ਹੈ।
ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੀਤੇ ਦਿਨੀਂ ਇੱਕ ਟਵੀਟ ਕੀਤਾ ਗਿਆ ਸੀ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ "ਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਦੀਆਂ ਲੰਬੇ ਸਮੇਂ ਤੋਂ ਉਡੀਕੀਆਂ ਜਾ ਰਹੀਆਂ ਚੋਣਾਂ ਦੇ ਸੰਬੰਧ ਵਿੱਚ ਅਹਿਮ ਜਾਣਕਾਰੀ.. 21 ਅਕਤੂਬਰ 2023 ਤੋਂ ਨਵੀਆਂ ਵੋਟਾਂ ਬਣਾਉਣ ਅਤੇ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ..ਬਾਕੀ ਵੇਰਵੇ ਜਲਦੀ.."
ਹੁਣ ਪੰਜਾਬ ਕੈਬਨਿਟ ਵੱਲੋਂ ਲਏ ਗਏ ਵਾਲੇ ਫੈਸਲਿਆਂ ਸਬੰਧੀ ਸੈਕਟਰ-39 ਸਥਿਤ ਆਮ ਆਦਮੀ ਪਾਰਟੀ ਦੇ ਦਫਤਰ ਵਿਖੇ ਦੁਪਹਿਰ 1 ਵਜੇ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ ਜਿੱਥੇ ਕੈਬਨਿਟ ਮੰਤਰੀ ਹਰਪਾਲ ਛਿਮਾ, ਅਮਨ ਅਰੋੜਾ ਅਤੇ ਚੇਤਨ ਸਿੰਘ ਚੌੜਾ ਮਾਜਰਾ ਮੀਟਿੰਗ ਦੇ ਵੇਰਵੇ ਦੇਣਗੇ।