ਚੰਡੀਗੜ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਦੂਜਾ ਬਜਟ ਇਜਲਾਸ 24 ਜੂਨ ਤੋਂ ਸੱਦਣ ਦੀ ਪ੍ਰਵਾਨਗੀ ਦੇਣ ਦੇ ਨਾਲ-ਨਾਲ ਕਈ ਅਹਿਮ ਪ੍ਰਸਤਾਵਾਂ ਨੂੰ ਮਨਜ਼ੂਰੀ ਦਿੱਤੀ। ਮੰਤਰੀ ਮੰਡਲ ਨੇ ਪੰਜਾਬ ਰਾਜ ਵਿਧਾਨ ਸਭਾ ਮੈਂਬਰ (ਪੈਨਸ਼ਨ ਅਤੇ ਮੈਡੀਕਲ ਸੁਵਿਧਾ ਰੈਗੂਲੇਸ਼ਨ) ਐਕਟ ਵਿਚ ਸੋਧ ਕਰਨ ਲਈ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਪੰਜਾਬ ਵਿਧਾਨ ਸਭਾ ਦੇ ਵਿਧਾਇਕਾਂ ਨੂੰ ਇੱਕ ਪੈਨਸ਼ਨ ਮੁਹੱਈਆ ਕਰਵਾਈ ਜਾ ਸਕੇਗੀ।  ਇਹ ਸੋਧ ਮੌਜੂਦਾ ਪੈਨਸ਼ਨ ਪ੍ਰਣਾਲੀ ਨੂੰ ਬਦਲ ਦੇਵੇਗੀ, ਇਸ ਸੋਧ ਨਾਲ ਪੰਜਾਬ ਸਰਕਾਰ ਨੂੰ ਸਾਲਾਨਾ ਕਰੀਬ 19.53 ਕਰੋੜ ਰੁਪਏ ਦੀ ਬਚਤ ਹੋਵੇਗੀ।


COMMERCIAL BREAK
SCROLL TO CONTINUE READING

 


 


ਪੰਜਾਬ ਪੇਂਡੂ ਵਿਕਾਸ (ਸੋਧ) ਬਿੱਲ-2022 ਨੂੰ ਮਨਜ਼ੂਰੀ


 


ਸੂਬੇ ਵਿਚ ਪੇਂਡੂ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ​​ਕਰਨ ਲਈ ਮੰਤਰੀ ਮੰਡਲ ਨੇ ਵਿਧਾਨ ਸਭਾ ਦੇ ਆਗਾਮੀ ਸੈਸ਼ਨ ਵਿਚ ਪੰਜਾਬ ਪੇਂਡੂ ਵਿਕਾਸ (ਸੋਧ) ਬਿੱਲ-2022 ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਵਿਚ ਮੰਡੀਆਂ ਅਤੇ ਖਰੀਦ ਕੇਂਦਰਾਂ ਤੱਕ ਪਹੁੰਚਣ ਵਾਲੀਆਂ ਸੜਕਾਂ ਦੀ ਉਸਾਰੀ ਜਾਂ ਮੁਰੰਮਤ ਅਤੇ ਸਟਰੀਟ ਲਾਈਟਾਂ ਦੀ ਸਥਾਪਨਾ, ਨਵੀਆਂ ਮੰਡੀਆਂ ਅਤੇ ਖਰੀਦ ਕੇਂਦਰਾਂ ਦਾ ਨਿਰਮਾਣ ਅਤੇ ਵਿਕਾਸ ਅਤੇ ਪੁਰਾਣੀਆਂ ਮੰਡੀਆਂ, ਕੱਚੇ ਫੜ੍ਹਾਂ, ਖਰੀਦ ਕੇਂਦਰਾਂ ਦਾ ਵਿਕਾਸ, ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਮੰਡੀਆਂ ਪ੍ਰਬੰਧ ਸ਼ਾਮਲ ਹੋਵੇਗਾ।


 


ਕੋਰਲ ਦੀ ਖਰੀਦ ਲਈ ਮਾਰਕਫੈੱਡ ਨੂੰ ਗੈਪ ਫੰਡਿੰਗ


ਮੰਤਰੀ ਮੰਡਲ ਨੇ ਗਰਮੀਆਂ ਦੀ ਮੂੰਗੀ ਦੀ ਫ਼ਸਲ ਦੀ ਖਰੀਦ ਲਈ ਮਾਰਕਫੈੱਡ ਨੂੰ 66.56 ਕਰੋੜ ਰੁਪਏ ਦੇ ਫੰਡ ਮੁਹੱਈਆ ਕਰਵਾਉਣ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰ ਨੇ ਮਾਰਕਫੈੱਡ ਦੀ ਤਰਫੋਂ ਸਾਲ 2022-23 ਲਈ ਗਰਮੀਆਂ ਦੀ ਮੂੰਗੀ ਦੀ ਫਸਲ ਦੀ ਘੱਟੋ-ਘੱਟ ਸਮਰਥਨ ਮੁੱਲ 7275 ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖਰੀਦ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।


 


ਰਾਜ ਚੋਣ ਕਮਿਸ਼ਨ ਦੇ ਗਰੁੱਪ ਏ ਸੇਵਾ ਨਿਯਮਾਂ ਵਿਚ ਸੋਧ


ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ 2016 ਦੀ ਇਕ ਪਟੀਸ਼ਨ 'ਤੇ ਦਿੱਤੇ ਹੁਕਮਾਂ ਅਨੁਸਾਰ ਪੰਜਾਬ ਮੰਤਰੀ ਮੰਡਲ ਨੇ ਰਾਜ ਚੋਣ ਕਮਿਸ਼ਨ ਦੇ ਗਰੁੱਪ-ਏ 2014 ਦੇ ਸੇਵਾ ਨਿਯਮਾਂ ਵਿੱਚ ਸੋਧਾਂ ਅਤੇ ਗਰੁੱਪ ਬੀ ਦੇ ਸੇਵਾ ਨਿਯਮ ਬਣਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਸਟਾਫ਼ ਦੀਆਂ ਸੇਵਾਵਾਂ ਅਤੇ ਤਰੱਕੀਆਂ ਦੇ ਮਸਲੇ ਹੱਲ ਹੋ ਜਾਣਗੇ।


 


WATCH LIVE TV