ਪੰਜਾਬ ਕੈਬਨਿਟ ਮੀਟਿੰਗ `ਚ ਲਏ ਗਏ ਅਹਿਮ ਫੈਸਲੇ; ਨਵੀਂ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ ਨੂੰ ਮਨਜ਼ੂਰੀ
Punjab Cabinet Meeting News: ਪੰਜਾਬ ਕੈਬਨਿਟ ਦੀ ਮੀਟਿੰਗ `ਚ ਕਈ ਅਹਿਮ ਫੈਸਲੇ ਲਏ ਗਏ ਹਨ। ਇਹ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਰਾਹੀਂ ਦਿੱਤੀ ਹੈ।
Punjab Cabinet Meeting News: ਪੰਜਾਬ ਕੈਬਨਿਟ ਦੀ ਮੀਟਿੰਗ 'ਚ ਅਹਿਮ ਫੈਸਲੇ ਲਏ ਗਏ ਹਨ। ਇਸ ਦੌਰਾਨ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਨਵੀਂ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਪਾਲਿਸੀ ਕਾਰੋਬਾਰੀਆਂ ਦੀ ਸਲਾਹ ਨਾਲ ਬਣਾਈ ਗਈ ਹੈ। ਇਸ ਦੌਰਾਨ ਉਹਨਾਂ ਦੇ ਸੁਝਾਅ ਵੀ ਇਸ ਵਿੱਚ ਸ਼ਾਮਿਲ ਕੀਤੇ ਗਏ ਹਨ। ਇਸ ਦੇ ਨਾਲ ਹੀ ਹੋਰ ਫ਼ੈਸਲਿਆਂ ਤੋਂ (Punjab Cabinet Meeting) ਇਲਾਵਾ ਪੰਜਾਬ ਇਲੈਕਟ੍ਰਿਕ ਵਹੀਕਲ ਪਾਲਿਸੀ ਨੂੰ ਵੀ ਕੈਬਨਿਟ ਨੇ ਮਨਜ਼ੂਰੀ ਦਿੱਤੀ ਹੈ।
ਇਹ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਰਾਹੀਂ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਲਿਖਿਆ ਹੈ; ""ਅੱਜ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਨਵੀਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ ਨੂੰ ਮਨਜ਼ੂਰੀ ਦਿੱਤੀ...ਇਹ ਪਾਲਿਸੀ ਕਾਰੋਬਾਰੀਆਂ ਨਾਲ ਸਲਾਹ ਕਰਕੇ ਬਣਾਈ ਗਈ ਹੈ ਤੇ ਉਹਨਾਂ ਦੇ ਸੁਝਾਅ ਵੀ ਇਸ ਵਿੱਚ ਸ਼ਾਮਿਲ ਕੀਤੇ ਗਏ ਨੇ...ਨਾਲ ਹੀ ਹੋਰ ਫ਼ੈਸਲਿਆਂ ਤੋਂ ਇਲਾਵਾ ਪੰਜਾਬ ਇਲੈਕਟ੍ਰਿਕ ਵਹੀਕਲ ਪਾਲਿਸੀ ਨੂੰ ਵੀ ਕੈਬਨਿਟ ਨੇ ਮਨਜ਼ੂਰੀ ਦਿੱਤੀ....।"
ਇਹ ਵੀ ਪੜ੍ਹੋ: ਵੱਡਾ ਹਾਦਸਾ ਟਲਿਆ! ਏਅਰ ਇੰਡੀਆ ਐਕਸਪ੍ਰੈਸ ਦੇ ਜਹਾਜ਼ ਨੂੰ ਲੱਗੀ ਅੱਗ, ਕਾਰਵਾਈ ਐਮਰਜੈਂਸੀ ਲੈਂਡਿੰਗ