Punjab Cabinet Meeting News: ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ; ਕਈ ਅਹਿਮ ਮੁੱਦਿਆਂ `ਤੇ ਹੋ ਸਕਦੀ ਚਰਚਾ
Punjab Cabinet Meeting News ਹੜ੍ਹ ਪ੍ਰਭਾਵਿਤ ਖੇਤਰਾਂ ਲਈ ਵਿਸ਼ੇਸ਼ ਤੌਰ `ਤੇ ਰਾਹਤ ਕਾਰਜਾਂ ਬਾਰੇ ਚਰਚਾ ਕੀਤੀ ਜਾਵੇਗੀ।
Punjab Cabinet Meeting News: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ (Punjab Cabinet Meeting) ਅੱਜ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਸਵੇਰੇ 11.30 ਵਜੇ ਹੋਣ ਵਾਲੀ ਇਸ ਮੀਟਿੰਗ ਵਿੱਚ ਸਾਰੇ ਕੈਬਨਿਟ ਮੰਤਰੀ ਹਾਜ਼ਰ ਰਹਿਣਗੇ। ਇਸ ਦੌਰਾਨ ਪੰਜਾਬ ਨਾਲ ਸਬੰਧਤ ਕਈ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ।
ਹੜ੍ਹ ਪ੍ਰਭਾਵਿਤ ਖੇਤਰਾਂ ਲਈ ਵਿਸ਼ੇਸ਼ ਤੌਰ 'ਤੇ ਰਾਹਤ ਕਾਰਜਾਂ ਬਾਰੇ ਚਰਚਾ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੈਬਨਿਟ ਦੀ ਮੀਟਿੰਗ 27 ਜੁਲਾਈ ਨੂੰ ਹੋਣੀ ਸੀ ਪਰ ਕੁਝ ਕਾਰਨਾਂ ਕਰਕੇ ਅੱਜ 29 ਜੁਲਾਈ ਨੂੰ ਮੀਟਿੰਗ ਕਰਨ ਦਾ ਫੈਸਲਾ ਕੀਤਾ ਗਿਆ ਸੀ।
ਇਹ ਵੀ ਪੜ੍ਹੋ: Chandigarh News: ਹੁਣ ਮਰੀਜ਼ਾਂ ਨੂੰ ਘਬਰਾਉਣ ਦੀ ਲੋੜ ਨਹੀਂ, ਮੁੜ ਤੋਂ ਚੰਡੀਗੜ੍ਹ ਦੇ ਸਾਰੇ ਹਸਪਤਾਲਾਂ 'ਚ ਉਪਲਬੱਧ ਹੋਈ ਆਈ ਫਲੂ ਦੀ ਦਵਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant mann) ਸਮੇਤ ਸਾਰੇ ਕੈਬਨਿਟ ਮੰਤਰੀਆਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਹੈ। ਲੋਕਾਂ ਦੇ ਠਹਿਰਨ ਦੇ ਨਾਲ-ਨਾਲ ਖਾਣ-ਪੀਣ ਅਤੇ ਦਵਾਈਆਂ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ। ਸੀ.ਐਮ ਮਾਨ ਖੁਦ ਵੀ ਕਈ ਥਾਵਾਂ 'ਤੇ ਜਾ ਕੇ ਹੜ੍ਹ ਪੀੜਤਾਂ ਨੂੰ ਮਿਲੇ ਹਨ ਪਰ ਕਈ ਪਿੰਡਾਂ 'ਚ ਪਾਣੀ ਭਰ ਜਾਣ ਕਾਰਨ ਸਥਿਤੀ ਅਜੇ ਵੀ ਚਿੰਤਾਜਨਕ ਬਣੀ ਹੋਈ ਹੈ। ਅਜਿਹੇ ਖੇਤਰਾਂ ਵਿੱਚ ਰਾਹਤ ਕਾਰਜਾਂ ਨੂੰ ਤੇਜ਼ ਰਫ਼ਤਾਰ ਨਾਲ ਚਲਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
ਪੰਜਾਬ ਸਰਕਾਰ ਨੇ ਵਿਧਾਨ ਸਭਾ 'ਚ ਪਾਸ ਕੀਤੇ ਬਿੱਲ ਨੂੰ ਪਾਸ ਕਰਵਾਉਣ ਲਈ ਰਾਜਪਾਲ ਪੁਰੋਹਿਤ ਨੂੰ ਭੇਜ ਦਿੱਤਾ ਹੈ ਪਰ ਕਾਫੀ ਸਮਾਂ ਬੀਤ ਜਾਣ 'ਤੇ ਵੀ ਰਾਜਪਾਲ ਨੇ ਬਿੱਲ ਪਾਸ ਕਰਨ ਦੀ ਬਜਾਏ ਵਿਧਾਨ ਸਭਾ ਸੈਸ਼ਨ ਅਤੇ ਇਸ 'ਚ ਕੀਤੀ ਗਈ ਕਾਰਵਾਈ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ। ਸੀਐਮ ਮਾਨ ਨੇ ਵੀ ਆਪਣੇ ਜਵਾਬ ਵਿੱਚ ਸਪੱਸ਼ਟ ਕੀਤਾ ਹੈ ਕਿ ਬਿਲ ਜ਼ਰੂਰ ਪਾਸ ਹੋ ਜਾਣਗੇ, ਬੱਸ ਥੋੜਾ ਇੰਤਜ਼ਾਰ ਕਰਨਾ ਪਵੇਗਾ। ਇਸ ਮੁੱਦੇ 'ਤੇ ਰਾਜਪਾਲ ਅਤੇ ਸੀਐਮ ਮਾਨ (CM Bhagwant mann) ਵਿਚਾਲੇ ਕਾਫੀ ਤਕਰਾਰ ਚੱਲ ਰਹੀ ਹੈ।
ਇਹ ਵੀ ਪੜ੍ਹੋ: Punjab News: ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਕਲਰਕ ਕਾਬੂ