Trending Photos
Punjab Cabinet Meeting Decisions News: ਸ਼ੁਕਰਵਾਰ ਨੂੰ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਐਲਾਨ ਕੀਤਾ ਗਿਆ ਕਿ ਪੈਟਰੋਲ ਅਤੇ ਡੀਜ਼ਲ (Petrol and Diesel Prices in Punjab) 'ਤੇ 90 ਪੈਸੇ ਪ੍ਰਤੀ ਲੀਟਰ ਸੈੱਸ ਲੱਗੇਗਾ। ਦੱਸ ਦਈਏ ਕਿ ਅੱਜ ਯਾਨੀ ਸ਼ੁਕਰਵਾਰ ਨੂੰ ਪੰਜਾਬ ਕੈਬਨਿਟ ਦੀ ਇੱਕ ਅਹਿਮ ਮੀਟਿੰਗ ਹੋਈ ਅਤੇ ਇਸ ਤੋਂ ਬਾਅਦ ਕਈ ਵੱਡੇ ਫੈਸਲੇ ਲਏ ਗਏ।
ਦੱਸਣਯੋਗ ਹੈ ਕਿ ਇਸ ਮੀਟਿੰਗ ਵਿੱਚ ਨਵੀਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ ਅਤੇ ਇਸਦੇ ਨਾਲ ਹੀ ਪੰਜਾਬ ਇਲੈਕਟ੍ਰਿਕ ਵਹੀਕਲ ਪਾਲਿਸੀ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਗਈ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰਦਿਆਂ ਇਸ ਦੀ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੇ ਟਵੀਟ 'ਚ ਲਿਖਿਆ ਕਿ "ਅੱਜ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਨਵੀਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ ਨੂੰ ਮਨਜ਼ੂਰੀ ਦਿੱਤੀ... ਇਹ ਪਾਲਿਸੀ ਕਾਰੋਬਾਰੀਆਂ ਨਾਲ ਸਲਾਹ ਕਰਕੇ ਬਣਾਈ ਗਈ ਹੈ ਤੇ ਉਹਨਾਂ ਦੇ ਸੁਝਾਅ ਵੀ ਇਸ ਵਿੱਚ ਸ਼ਾਮਿਲ ਕੀਤੇ ਗਏ ਨੇ... ਨਾਲ ਹੀ ਹੋਰ ਫ਼ੈਸਲਿਆਂ ਤੋਂ ਇਲਾਵਾ ਪੰਜਾਬ ਇਲੈਕਟ੍ਰਿਕ ਵਹੀਕਲ ਪਾਲਿਸੀ ਨੂੰ ਵੀ ਕੈਬਨਿਟ ਨੇ ਮਨਜ਼ੂਰੀ ਦਿੱਤੀ..." ਇਸਦੇ ਨਾਲ ਹੀ ਹੋਰ ਕਈ ਫੈਸਲੇ ਲਏ ਗਏ ਹਨ।
ਕੈਬਨਿਟ ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਇੱਕ ਵੱਡਾ ਝਟਕਾ ਦਿੰਦਿਆਂ ਪੈਟਰੋਲ ਅਤੇ ਡੀਜ਼ਲ 'ਤੇ 90 ਪੈਸੇ ਪ੍ਰਤੀ ਲੀਟਰ ਸੈੱਸ ਲਗਾ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਇਹ ਫੈਸਲਾ ਆਮ ਲੋਕਾਂ ਦੀ ਜੇਬ 'ਤੇ ਭਾਰੀ ਬੋਝ ਸਾਬਿਤ ਹੋਵੇਗਾ।
ਪੰਜਾਬ ਸਰਕਾਰ ਵੱਲੋਂ ਇਲੈਕਟ੍ਰਿਕ ਵਹੀਕਲ ਪਾਲਿਸੀ ਨੂੰ ਪ੍ਰਵਾਨਗੀ ਦਿੱਤੀ ਗਿਆ ਹੈ ਜਿਸ ਦੇ ਮੁਤਾਬਕ ਪੁਰਾਣਾ ਵਹੀਕਲ ਬਦਲਣ ਤੇ ਨਵਾਂ ਇਲੈਕਟ੍ਰਿਕ ਵਹੀਕਲ ਲੈਣ 'ਤੇ ਰਜਿਸਟ੍ਰੇਸ਼ਨ ਵਿੱਚ 15 ਫੀਸਦੀ ਘੱਟ ਫੀਸ ਲੱਗੇਗੀ।
ਲੰਮੇ ਸਮੇਂ ਤੋਂ ਚੱਲ ਰਹੇ ਸ਼ਾਹਪੁਰ ਕੰਢੀ ਡੈਮ ਪ੍ਰੋਜੈਕਟ ਨੂੰ 75 ਕਰੋੜ ਰੁਪਏ ਵਿੱਚ ਹੱਲ ਕਰਨ ਦਾ ਫੈਸਲਾ ਲਿਆ ਗਿਆ।
ਪੰਜਾਬ ਸਰਕਾਰ ਵੱਲੋਂ ਰੇਤ ਮਾਫੀਆ ਨੂੰ ਖਤਮ ਕਰਨ ਲਈ ਇੱਕ ਅਹਿਮ ਫੈਸਲੇ ਲਿਆ ਗਿਆ ਹੈ ਅਤੇ ਇਸਦੇ ਤਹਿਤ ਸਰਕਾਰ ਵੱਲੋਂ 5 ਫਰਵਰੀ ਨੂੰ 7 ਜ਼ਿਲ੍ਹਿਆ ਵਿੱਚ 18 ਸਰਕਾਰੀ ਖੱਡੇ ਸ਼ੁਰੂ ਕੀਤੇ ਜਾਣਗੇ। ਇਨ੍ਹਾਂ ਖੱਡਿਆਂ ਵਿਚੋਂ ਆਮ ਲੋਕਾਂ ਨੂੰ ਸਾਢੇ 5 ਰੁਪਏ ਪ੍ਰਤੀ ਫੁੱਟ ਰੇਤਾ ਮੁਹਈਆ ਕਰਵਾਇਆ ਜਾਵੇਗਾ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ 31 ਮਾਰਚ ਤੱਕ 14 ਜ਼ਿਲਿਆ ਵਿੱਚ ਰੇਤੇ ਦੇ 50 ਖੱਡੇ ਸ਼ੁਰੂ ਕਰਨ ਦਾ ਦਾਅਵਾ ਕੀਤਾ ਹੈ।
ਇਹ ਵੀ ਪੜ੍ਹੋ: ਵੱਡੀ ਖ਼ਬਰ! ਕਾਂਗਰਸ ਵੱਲੋਂ ਪ੍ਰਨੀਤ ਕੌਰ ਨੂੰ ਦਿੱਤਾ ਗਿਆ ਨੋਟਿਸ, ਕਿਹਾ "ਪਾਰਟੀ 'ਚੋਂ ਕਿਉਂ ਨਾ ਕੱਢਿਆ ਜਾਵੇ"
ਪੰਜਾਬ ਸਰਕਾਰ ਵੱਲੋਂ ਕੈਬਨਿਟ ਮੀਟਿੰਗ ਦੌਰਾਨ ਫੈਸਲਾ ਲਿਆ ਗਿਆ ਕਿ ਬਾਸਮਤੀ ਬੀਜਣ ਵਾਲੇ ਕਿਸਾਨਾਂ ਨੂੰ ਮੰਡੀ ਫੀਸ ਤੋਂ ਛੋਟ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: ਜਾਣੋ ਮਹਾਰਾਸ਼ਟਰ ਦਾ ਰਾਜਪਾਲ ਬਣਾਏ ਜਾਣ ਦੀਆਂ ਖ਼ਬਰਾਂ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਕੀ ਕਿਹਾ