Punjab Cabinet Meeting Decisions News: ਸ਼ੁਕਰਵਾਰ ਨੂੰ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਐਲਾਨ ਕੀਤਾ ਗਿਆ ਕਿ ਪੈਟਰੋਲ ਅਤੇ ਡੀਜ਼ਲ (Petrol and Diesel Prices in Punjab) 'ਤੇ 90 ਪੈਸੇ ਪ੍ਰਤੀ ਲੀਟਰ ਸੈੱਸ ਲੱਗੇਗਾ। ਦੱਸ ਦਈਏ ਕਿ ਅੱਜ ਯਾਨੀ ਸ਼ੁਕਰਵਾਰ ਨੂੰ ਪੰਜਾਬ ਕੈਬਨਿਟ ਦੀ ਇੱਕ ਅਹਿਮ ਮੀਟਿੰਗ ਹੋਈ ਅਤੇ ਇਸ ਤੋਂ ਬਾਅਦ ਕਈ ਵੱਡੇ ਫੈਸਲੇ ਲਏ ਗਏ। 


COMMERCIAL BREAK
SCROLL TO CONTINUE READING

ਦੱਸਣਯੋਗ ਹੈ ਕਿ ਇਸ ਮੀਟਿੰਗ ਵਿੱਚ ਨਵੀਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ ਅਤੇ ਇਸਦੇ ਨਾਲ ਹੀ ਪੰਜਾਬ ਇਲੈਕਟ੍ਰਿਕ ਵਹੀਕਲ ਪਾਲਿਸੀ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਗਈ ਹੈ। 


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰਦਿਆਂ ਇਸ ਦੀ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੇ ਟਵੀਟ 'ਚ ਲਿਖਿਆ ਕਿ "ਅੱਜ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਨਵੀਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ ਨੂੰ ਮਨਜ਼ੂਰੀ ਦਿੱਤੀ... ਇਹ ਪਾਲਿਸੀ ਕਾਰੋਬਾਰੀਆਂ ਨਾਲ ਸਲਾਹ ਕਰਕੇ ਬਣਾਈ ਗਈ ਹੈ ਤੇ ਉਹਨਾਂ ਦੇ ਸੁਝਾਅ ਵੀ ਇਸ ਵਿੱਚ ਸ਼ਾਮਿਲ ਕੀਤੇ ਗਏ ਨੇ... ਨਾਲ ਹੀ ਹੋਰ ਫ਼ੈਸਲਿਆਂ ਤੋਂ ਇਲਾਵਾ ਪੰਜਾਬ ਇਲੈਕਟ੍ਰਿਕ ਵਹੀਕਲ ਪਾਲਿਸੀ ਨੂੰ ਵੀ ਕੈਬਨਿਟ ਨੇ ਮਨਜ਼ੂਰੀ ਦਿੱਤੀ..." ਇਸਦੇ ਨਾਲ ਹੀ ਹੋਰ ਕਈ ਫੈਸਲੇ ਲਏ ਗਏ ਹਨ।  


Petrol and Diesel prices in Punjab: ਪੈਟਰੋਲ-ਡੀਜ਼ਲ 'ਤੇ ਲਗਾਇਆ ਸੈੱਸ


ਕੈਬਨਿਟ ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਇੱਕ ਵੱਡਾ ਝਟਕਾ ਦਿੰਦਿਆਂ ਪੈਟਰੋਲ ਅਤੇ ਡੀਜ਼ਲ 'ਤੇ 90 ਪੈਸੇ ਪ੍ਰਤੀ ਲੀਟਰ ਸੈੱਸ ਲਗਾ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਇਹ ਫੈਸਲਾ ਆਮ ਲੋਕਾਂ ਦੀ ਜੇਬ 'ਤੇ ਭਾਰੀ ਬੋਝ ਸਾਬਿਤ ਹੋਵੇਗਾ।  


Punjab Cabinet Meeting Decisions News: ਪੰਜਾਬ ਇਲੈਕਟ੍ਰਿਕ ਵਹੀਕਲ ਪਾਲਿਸੀ ਨੂੰ ਮਿਲੀ ਪ੍ਰਵਾਨਗੀ


ਪੰਜਾਬ ਸਰਕਾਰ ਵੱਲੋਂ ਇਲੈਕਟ੍ਰਿਕ ਵਹੀਕਲ ਪਾਲਿਸੀ ਨੂੰ ਪ੍ਰਵਾਨਗੀ ਦਿੱਤੀ ਗਿਆ ਹੈ ਜਿਸ ਦੇ ਮੁਤਾਬਕ ਪੁਰਾਣਾ ਵਹੀਕਲ ਬਦਲਣ ਤੇ ਨਵਾਂ ਇਲੈਕਟ੍ਰਿਕ ਵਹੀਕਲ ਲੈਣ 'ਤੇ ਰਜਿਸਟ੍ਰੇਸ਼ਨ ਵਿੱਚ 15 ਫੀਸਦੀ ਘੱਟ ਫੀਸ ਲੱਗੇਗੀ।


Punjab Cabinet Meeting Decisions News: ਜੰਮੂ-ਕਸ਼ਮੀਰ ਨਾਲ ਸ਼ਾਹਪੁਰ ਕੰਢੀ ਡੈਮ ਪ੍ਰੋਜੈਕਟ ਦੇ ਮਾਮਲੇ ਨੂੰ 75 ਕਰੋੜ ਰੁਪਏ 'ਚ ਕੀਤਾ ਹੱਲ


ਲੰਮੇ ਸਮੇਂ ਤੋਂ ਚੱਲ ਰਹੇ ਸ਼ਾਹਪੁਰ ਕੰਢੀ ਡੈਮ ਪ੍ਰੋਜੈਕਟ ਨੂੰ 75 ਕਰੋੜ ਰੁਪਏ ਵਿੱਚ ਹੱਲ ਕਰਨ ਦਾ ਫੈਸਲਾ ਲਿਆ ਗਿਆ।


Punjab Cabinet Meeting Decisions News: ਰੇਤ ਮਾਫੀਆ ਦੇ ਖਿਲਾਫ ਅਹਿਮ ਫ਼ੈਸਲਾ 


ਪੰਜਾਬ ਸਰਕਾਰ ਵੱਲੋਂ ਰੇਤ ਮਾਫੀਆ ਨੂੰ ਖਤਮ ਕਰਨ ਲਈ ਇੱਕ ਅਹਿਮ ਫੈਸਲੇ ਲਿਆ ਗਿਆ ਹੈ ਅਤੇ ਇਸਦੇ ਤਹਿਤ ਸਰਕਾਰ ਵੱਲੋਂ 5 ਫਰਵਰੀ ਨੂੰ 7 ਜ਼ਿਲ੍ਹਿਆ ਵਿੱਚ 18 ਸਰਕਾਰੀ ਖੱਡੇ ਸ਼ੁਰੂ ਕੀਤੇ ਜਾਣਗੇ। ਇਨ੍ਹਾਂ ਖੱਡਿਆਂ ਵਿਚੋਂ ਆਮ ਲੋਕਾਂ ਨੂੰ ਸਾਢੇ 5 ਰੁਪਏ ਪ੍ਰਤੀ ਫੁੱਟ ਰੇਤਾ ਮੁਹਈਆ ਕਰਵਾਇਆ ਜਾਵੇਗਾ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ 31 ਮਾਰਚ ਤੱਕ 14 ਜ਼ਿਲਿਆ ਵਿੱਚ ਰੇਤੇ ਦੇ 50 ਖੱਡੇ ਸ਼ੁਰੂ ਕਰਨ ਦਾ ਦਾਅਵਾ ਕੀਤਾ ਹੈ।


ਇਹ ਵੀ ਪੜ੍ਹੋ: ਵੱਡੀ ਖ਼ਬਰ! ਕਾਂਗਰਸ ਵੱਲੋਂ ਪ੍ਰਨੀਤ ਕੌਰ ਨੂੰ ਦਿੱਤਾ ਗਿਆ ਨੋਟਿਸ, ਕਿਹਾ "ਪਾਰਟੀ 'ਚੋਂ ਕਿਉਂ ਨਾ ਕੱਢਿਆ ਜਾਵੇ"


Punjab Cabinet Meeting Decisions News: ਕਿਸਾਨਾਂ ਲਈ ਅਨੋਖੀ ਪਹਿਲ ਕਦਮੀ


ਪੰਜਾਬ ਸਰਕਾਰ ਵੱਲੋਂ ਕੈਬਨਿਟ ਮੀਟਿੰਗ ਦੌਰਾਨ ਫੈਸਲਾ ਲਿਆ ਗਿਆ ਕਿ ਬਾਸਮਤੀ ਬੀਜਣ ਵਾਲੇ ਕਿਸਾਨਾਂ ਨੂੰ ਮੰਡੀ ਫੀਸ ਤੋਂ ਛੋਟ ਦਿੱਤੀ ਜਾਵੇਗੀ।


ਇਹ ਵੀ ਪੜ੍ਹੋ: ਜਾਣੋ ਮਹਾਰਾਸ਼ਟਰ ਦਾ ਰਾਜਪਾਲ ਬਣਾਏ ਜਾਣ ਦੀਆਂ ਖ਼ਬਰਾਂ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਕੀ ਕਿਹਾ