Punjab News: ਮਾਨ ਸਰਕਾਰ ਵੱਲੋਂ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਕੀਤੀ ਗਈ ਸੀ। ਇਸ ਦੌਰਾਨ ਕੈਬਨਿਟ ਮੀਟਿੰਗ ਵਿਚ ਸਿੱਖਿਆ ਪ੍ਰਣਾਲੀ ਅਤੇ ਹੋਰ ਕਈ ਵਿਭਾਗਾਂ ਨਾਲ ਸਬੰਧਤ ਮਾਮਲਿਆਂ ਬਾਰੇ ਚਰਚਾ ਕੀਤੀ ਗਈ।
Trending Photos
Punjab cabinet meeting news: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਚੰਡੀਗੜ੍ਹ ਵਿਖੇ ਕੈਬਨਿਟ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਮਾਨ ਸਰਕਾਰ ਨੇ ਕਈ ਅਹਿਮ ਫੈਸਲੇ ਲਏ ਜਿਸ ਨਾਲ ਹੁਣ ਜਨਤਾ ਨੂੰ ਫਾਇਦਾ ਹੋਵੇਗਾ। ਇਸ ਮੀਟਿੰਗ ਦੌਰਾਨ ਪੰਜਾਬ ਸਰਕਾਰ (Punjab Government) ਨੇ ਸਕੂਲਾਂ ਦੀ ਸਫਾਈ ਅਤੇ ਸੁਰੱਖਿਆ ਸਮੇਤ ਚਾਰ ਵੱਡੇ ਫੈਸਲੇ ਲਏ ਗਏ ਹਨ। ਇਸ ਬਾਰੇ ਜਾਣਕਾਰੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਹੈ।
ਖ਼ਾਲੀ ਅਸਾਮੀਆਂ ਭਰਨ ਬਾਰੇ ਕੀਤਾ ਵੱਡਾ ਐਲਾਨ (Punjab cabinet decisions)
ਇਸ ਵਾਰ ਪੰਜਾਬ ਵਿੱਚ ਪਹਿਲੀ ਵਾਰ (Punjab cabinet meeting)ਸਫ਼ਾਈ ਸੇਵਕ ਤੇ ਚੌਕੀਦਾਰ ਨਿਯੁਕਤ ਕੀਤੇ ਜਾਣਗੇ। ਇਸ ਦੇ ਲਈ ਸਕੂਲ ਪ੍ਰਬੰਧਨ ਪੱਧਰ 'ਤੇ ਹੀ ਨਿਯੁਕਤੀਆਂ ਕੀਤੀਆਂ ਜਾਣਗੀਆਂ। ਅਧਿਆਪਕਾਂ ਤੋਂ ਸਿਰਫ਼ ਪੜ੍ਹਾਉਣ ਦਾ ਕੰਮ ਲਿਆ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਭਰਤੀ ਪਿਛਲੇ ਦਰਵਾਜ਼ੇ ਰਾਹੀਂ ਨਹੀਂ ਕੀਤੀ ਜਾਵੇਗੀ, ਸਗੋਂ ਪਾਰਦਰਸ਼ਤਾ ਨਾਲ ਕੀਤੀ ਜਾਵੇਗੀ।
ਮਿਲਕਫ਼ੈਡ ਅਤੇ ਪੰਜਾਬ ਸਕੱਤਰੇਤ ਵਿੱਚ ਭਰਤੀ
ਇਸ ਤੋਂ ਇਲਾਵਾ ਵਿੱਤ ਮੰਤਰੀ ਹਰਪਾਲ ਚੀਮਾ ਨੇ ਇਹ ਵੀ ਕਿਹਾ ਕਿ ਮਿਲਕਫ਼ੈਡ ਵਿਚ 500 ਤੋਂ ਜਿਆਦਾ ਖ਼ਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ। ਇਸ ਦੇ ਨਾਲ ਹੀ ਕਰੀਬ 150 ਮੁਲਾਜ਼ਮਾਂ ਦੀ ਪੰਜਾਬ ਸਕੱਤਰੇਤ ਵਿੱਚ ਭਰਤੀ ਕੀਤੀ ਜਾਵੇਗੀ।
-ਇਸ ਤੋਂ ਇਲਾਵਾ ਪੰਜਾਬ ਡਾਇਰਟੋਰੇਟ ਹਾਇਰ ਐਜੂਕੇਸ਼ਨ ਦਾ ਨਾਮ ਬਦਲ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਚਮਤਕਾਰ ਜਾਂ ਕੁਝ ਹੋਰ... ਸ਼ਮਸ਼ਾਨਘਾਟ ਲਿਜਾਂਦੇ ਸਮੇਂ ਹੋਇਆ ਹੈਰਾਨੀਜਨਕ ਖੁਲਾਸਾ, ਲੋਕ ਹੋ ਗਏ ਬੇਹੋਸ਼
ਸਕਰੈਪ ਨੀਤੀ
ਇਸ ਦੇ ਨਾਲ ਹੀ ਹਰਪਾਲ ਚੀਮਾ ਨੇ ਕਿਹਾ ਕਿ ਸਕਰੈਪ ਨੀਤੀ ਪੰਜਾਬ ਟਰਾਂਸਪੋਰਟ ਵਿਭਾਗ ਅਧੀਨ ਲਾਗੂ ਕੀਤੀ ਜਾਵੇਗੀ। ਇਸ ਤਹਿਤ ਨਵੇਂ ਵਾਹਨਾਂ ਦੀ ਰਜਿਸਟ੍ਰੇਸ਼ਨ 'ਤੇ ਟੈਕਸ ਛੋਟ ਦਿੱਤੀ ਜਾਵੇਗੀ। ਸੂਬੇ ਵਿੱਚ ਪੁਰਾਣੇ ਵਾਹਨਾਂ ਕਾਰਨ ਕਈ ਸੜਕ ਹਾਦਸੇ ਵਾਪਰ ਰਹੇ ਹਨ। ਇਸ ਕਾਰਨ ਪੁਰਾਣੇ ਵਾਹਨਾਂ ਨੂੰ ਸਕ੍ਰੈਪ ਕਰਨ ਤੋਂ ਬਾਅਦ ਨਵੇਂ ਵਾਹਨ 'ਤੇ ਟੈਕਸ ਛੋਟ ਦਿੱਤੀ ਜਾਵੇਗੀ। ਇਸ ਨਾਲ ਲੋਕ 8 ਤੋਂ 15 ਸਾਲ ਤੱਕ ਇਸ ਸਕੀਮ ਦਾ ਲਾਭ ਲੈ ਸਕਣਗੇ