Punjab Cabinet Meeting Today News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਅੱਜ ਯਾਨੀ ਸੋਮਵਾਰ ਨੂੰ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਈ ਅਤੇ ਇਸ ਦੌਰਾਨ ਕਈ ਅਹਿਮ ਫੈਸਲੇ ਵੀ ਲਏ ਗਏ। 


COMMERCIAL BREAK
SCROLL TO CONTINUE READING

ਇਸ ਦੌਰਾਨ ਸੀਨੀਅਰ ਸੈਕੰਡਰੀ ਸਕੂਲਾਂ 'ਚ ਵਿਜ਼ਿਟਿੰਗ ਫੈਕਲਟੀ ਨੂੰ ਮਨਜ਼ੂਰੀ ਦਿੱਤੀ ਗਈ ਅਤੇ ਇਸਦੇ ਲਈ 30 ਕਰੋੜ ਖਰਚੇ ਜਾਣ ਦਾ ਐਲਾਨ ਕੀਤਾ ਗਿਆ ਹੈ।  


Punjab Cabinet Meeting Today News: ਅੱਜ ਹੋਈ ਕੈਬਨਿਟ ਮੀਟਿੰਗ 'ਚ ਲਏ ਗਏ ਕਈ ਅਹਿਮ ਫੈਸਲੇ 


  • 2021-22 ਦੀ ਸਿੰਚਾਈ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ ਗਈ

  • 5 ਕੈਦੀਆਂ ਦੀ ਰਿਪੋਰਟ ਵੀ ਪੇਸ਼ ਕੀਤੀ ਗਈ ਸੀ, ਜਿਸ ਵਿਚੋਂ 4 ਕੈਦੀਆਂ ਦੀ ਅਗਾਊ ਰਿਹਾਈ ਦੀ ਅਰਜ਼ੀ ਨੂੰ ਮਨਜ਼ੂਰੀ ਦਿੱਤੀ ਗਈ ਹੈ ਜਦੋਂ ਕਿ ਇੱਕ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਗਿਆ ਹੈ।

  • ਪੰਜਾਬ ਸਟੇਟ ਭਲਾਈ ਵਿਭਾਗ ਦੀਆਂ 20 ਅਸਾਮੀਆਂ ਲਈ ਭਰਤੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। 

  • ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਰੀ ਸਾਇੰਸਜ਼, ਮੋਹਾਲੀ ਸਥਾਪਿਤ ਕੀਤਾ ਜਾ ਰਿਹਾ ਹੈ ਜਿਸਦੇ ਲਈ 60 ਕਰੋੜ ਦਾ ਨਿਵੇਸ਼ ਕੀਤਾ ਜਾਵੇਗਾ। ਇਸਦੇ ਨਾਲ ਹੀ ਇੱਥੇ 484 ਅਸਾਮੀਆਂ ਨੂੰ ਵੀ ਮੰਜੂਰੀ ਦਿੱਤੀ ਗਈ ਹੈ। 

  • ਪੰਜਾਬ FRVM ਐਕਟ 'ਚ ਸੋਧ ਨੂੰ ਦਿੱਤੀ ਮੰਜੂਰੀ 

  • ਸੀਨੀਅਰ ਸੈਕੰਡਰੀ ਸਕੂਲਾਂ 'ਚ ਵਿਜ਼ਿਟਿੰਗ ਫੈਕਲਟੀ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸਦੇ ਲਈ 30 ਕਰੋੜ ਖਰਚੇ ਜਾਣਗੇ। 

  • ਮੰਤਰੀਆਂ ਦੀ ਗ੍ਰਾਂਟ ਡੇਢ ਕਰੋੜ ਤੋਂ ਘਟਾ ਕੇ 1 ਕਰੋੜ ਕਰ ਦਿੱਤਾ ਗਿਆ 

  • ਮੁੱਖ ਮੰਤਰੀ ਭਗਵੰਤ ਮਾਨ ਦੀ ਅਖਤਿਆਰੀ ਗ੍ਰਾਂਟ 50 ਕਰੋੜ ਤੋਂ ਘਟਾ ਕੇ 37 ਕਰੋੜ ਕੀਤੀ ਗਈ 


ਇਸ ਤੋਂ ਪਹਿਲਾਂ 11 ਅਗਸਤ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਵਿੱਚ ਪੰਜਾਬ ਸਕੱਤਰੇਤ ਵਿਖੇ ਮੰਤਰੀ ਮੰਡਲ ਦੀ ਮੀਟਿੰਗ ਕੀਤੀ ਗਈ ਸੀ ਅਤੇ ਇਸ ਦੌਰਾਨ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ ਸਨ। ਇਸ ਦੌਰਾਨ ਮੀਟਿੰਗ ਵਿੱਚ ਕਈ ਅਹਿਮ ਅਤੇ ਕਈ ਇਤਿਹਾਸਿਕ ਫੈਸਲੇ ਲਏ ਗਏ ਸਨ। 


ਪਿਛਲੀ ਮੀਟਿੰਗ 'ਚ ਲਏ ਗਏ ਫੈਸਲੇ: 


- ਪੰਜਾਬ ਦੀਆਂ ਸੜਕਾਂ 'ਤੇ ਲੋਕਾਂ ਦੀ ਸੁਰੱਖਿਆ ਲਈ 'ਸੜਕ ਸੁਰੱਖਿਆ ਫੋਰਸ' ਨੂੰ ਮਨਜ਼ੂਰੀ 
- ਹਰ ਜ਼ਿਲ੍ਹੇ ਦੇ ਵੱਡੇ ਪਾਰਕ 'ਚ ਬਣਾਇਆ ਜਾਵੇਗਾ 'ਸ਼ਹੀਦ ਸਮਾਰਕ' 
- ਦਿੱਲੀ ਕੌਮਾਂਤਰੀ ਹਵਾਈ ਅੱਡੇ 'ਤੇ ਲੋਕਾਂ ਦੀ ਸੇਵਾ ਲਈ ਸੂਬਾ ਸਰਕਾਰ ਦੇ 'ਸਹਾਇਤਾ ਕੇਂਦਰ' ਨੂੰ ਮਨਜ਼ੂਰੀ 


ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹ ਦਾਅਵਾ ਕੀਤਾ ਗਿਆ ਸੀ ਕਿ ਇਹ ਸਾਰੇ ਫੈਸਲੇ ਲੈਣ ਵਾਲਾ ਪੰਜਾਬ ਪੂਰੇ ਦੇਸ਼ 'ਚ ਮੋਹਰੀ ਸੂਬਾ ਬਣਿਆ ਹੈ ਅਤੇ ਇਹ ਵੀ ਕਿਹਾ ਸੀ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਉਨ੍ਹਾਂ ਦੇ ਹਰ ਉਪਰਾਲੇ 'ਚ ਪੰਜਾਬ ਮੋਹਰੀ ਸੂਬਾ ਹੋਵੇ।


ਇਹ ਵੀ ਪੜ੍ਹੋ: Neeraj Chopra Gold: ਨੀਰਜ ਚੋਪੜਾ ਨੇ ਮੁੜ ਰੱਚਿਆ ਇਤਿਹਾਸ! ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗਾ ਜਿੱਤਣ ਵਾਲਾ ਬਣਿਆ ਪਹਿਲਾ ਭਾਰਤੀ


ਇਹ ਵੀ ਪੜ੍ਹੋ: Ladakh Accident News: ਸੀਐਮ ਭਗਵੰਤ ਮਾਨ ਨੇ ਸ਼ਹੀਦ ਤਰਨਦੀਪ ਸਿੰਘ ਦੇ ਪਰਿਵਾਰ ਨੂੰ 1 ਕਰੋੜ ਦਾ ਚੈੱਕ ਸੌਂਪਿਆ


(For more news apart from Punjab Cabinet Meeting Today News, stay tuned to Zee PHH)