Punjab Cabinet Meeting: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ 14 ਅਗਸਤ ਨੂੰ ਪੰਜਾਬ ਵਜ਼ਾਰਤ ਦੀ ਮੀਟਿੰਗ ਹੋਵੇਗੀ। ਇਸ ਮੀਟਿੰਗ ਵਿੱਚ ਕਈ ਅਹਿਮ ਫ਼ੈਸਲੇ ਲਏ ਜਾਣਗੇ। ਇਹ ਮੀਟਿੰਗ 10 ਵਜੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰੀ ਰਿਹਾਇਸ਼ ਵਿੱਚ ਹੋਵੇਗੀ, ਜਿਸ ਵਿੱਚ ਸਾਰੇ ਕੈਬਨਿਟ ਮੰਤਰੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹਾਜ਼ਰ ਹੋਣਗੇ। 


COMMERCIAL BREAK
SCROLL TO CONTINUE READING

ਇਹ ਵੀ ਪੜ੍ਹੋ : Chandigarh News: ਪੀਜੀਆਈ ਵਿਚ ਅੱਜ ਡਾਕਟਰ ਹੜਤਾਲ 'ਤੇ ਸਿਰਫ਼ ਐਮਰਜੈਂਸੀ ਸੇਵਾਵਾਂ ਰਹਿਣਗੀਆਂ ਜਾਰੀ


ਕਾਬਿਲੇਗੌਰ ਹੈ ਕਿ ਤਕਰੀਬਨ ਪੰਜ ਮਹੀਨਿਆਂ ਬਾਅਦ ਕੈਬਨਿਟ ਦੀ ਮੀਟਿੰਗ ਬੁਲਾਈ ਜਾ ਰਹੀ ਹੈ। ਪੰਜਾਬ ਪੰਚਾਇਤੀ ਐਕਟ ਸੋਧ ਬਿਲ ਅਤੇ ਨਵਾਂ ਸੈਸ਼ਨ ਬੁਲਾਉਣ ਨੂੰ ਲੈ ਕੇ ਮੋਹਰ ਲੱਗਣ ਦੀ ਸੰਭਾਵਨਾ ਹੈ।


ਤਿੰਨ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ ਜਾ ਸਕਦੀ


ਇਸ ਮੀਟਿੰਗ 'ਚ ਪੰਜਾਬ ਸਰਕਾਰ ਤਿੰਨ ਅਹਿਮ ਮੁੱਦਿਆਂ 'ਤੇ ਚਰਚਾ ਕਰ ਸਕਦੀ ਹੈ। ਦਰਅਸਲ, ਪੰਜਾਬ ਸਰਕਾਰ ਪੰਜਾਬ ਪੰਚਾਇਤੀ ਰਾਜ ਨਿਯਮ 1991 ਵਿੱਚ ਬਦਲਾਅ ਕਰਨਾ ਚਾਹੁੰਦੀ ਹੈ। ਇਸ ਤਹਿਤ ਕੋਈ ਵੀ ਉਮੀਦਵਾਰ ਬਿਨਾਂ ਪਾਰਟੀ ਚੋਣ ਨਿਸ਼ਾਨ ਜਾਂ ਸਮਰਥਨ ਦੇ ਪੰਚਾਇਤੀ ਚੋਣਾਂ ਲੜ ਸਕੇਗਾ।


ਇਸ ਦੇ ਨਾਲ ਹੀ ਚੰਡੀਗੜ੍ਹ ਦੀ ਸੁਖਨਾ ਝੀਲ ਨੇੜੇ ਈਕੋ-ਸੰਵੇਦਨਸ਼ੀਲ ਜ਼ੋਨ ਸਬੰਧੀ ਵੀ ਇਕ ਹੋਰ ਮੁੱਦਾ ਵਿਚਾਰਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਦੀ ਸੁਖਨਾ ਝੀਲ ਨੇੜੇ ਈਕੋ-ਸੰਵੇਦਨਸ਼ੀਲ ਜ਼ੋਨ ਸਬੰਧੀ ਵੀ ਇਕ ਹੋਰ ਮੁੱਦਾ ਵਿਚਾਰਿਆ ਜਾ ਸਕਦਾ ਹੈ। ਦਰਅਸਲ, ਇਹ ਮਾਮਲਾ ਸੁਪਰੀਮ ਕੋਰਟ ਵਿੱਚ ਪਹੁੰਚ ਗਿਆ ਹੈ ਅਤੇ ਸਤੰਬਰ ਮਹੀਨੇ ਵਿੱਚ ਇਸ ਬਾਰੇ ਸੁਣਵਾਈ ਹੋਣੀ ਹੈ। 


ਦਰਅਸਲ, ਇਹ ਮਾਮਲਾ ਸੁਪਰੀਮ ਕੋਰਟ ਵਿੱਚ ਪਹੁੰਚ ਗਿਆ ਹੈ ਅਤੇ ਸਤੰਬਰ ਮਹੀਨੇ ਵਿੱਚ ਇਸ ਬਾਰੇ ਸੁਣਵਾਈ ਹੋਣੀ ਹੈ। ਤੀਜਾ ਮਾਮਲਾ ਵੈਟਰਨਰੀ ਡਾਕਟਰਾਂ ਦਾ ਹੈ। ਕਾਂਗਰਸ ਸਰਕਾਰ ਵੇਲੇ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਕਟੌਤੀ ਕੀਤੀ ਗਈ ਸੀ, ਜਿਸ ਤੋਂ ਬਾਅਦ ਵੈਟਰਨਰੀ ਡਾਕਟਰ ਸੰਘਰਸ਼ ਕਰ ਰਹੇ ਹਨ। ਉਮੀਦ ਹੈ ਕਿ ਇਸ ਬੈਠਕ 'ਚ ਇਨ੍ਹਾਂ ਤਿੰਨਾਂ ਮੁੱਦਿਆਂ 'ਤੇ ਜ਼ਰੂਰ ਚਰਚਾ ਹੋਵੇਗੀ।


ਇਹ ਵੀ ਪੜ੍ਹੋ : Vikas Baga Murder Case: ਹਿੰਦੂ ਨੇਤਾ ਵਿਕਾਸ ਬੱਗਾ ਕਤਲ ਮਾਮਲੇ ਵਿੱਚ ਭਗੌੜਾ ਮੁਕੁਲ ਮਿਸ਼ਰਾ ਪੁਲਿਸ ਨੇ ਕੀਤਾ ਕਾਬੂ