Aman Arora News: ਪੰਜਾਬ ਕੈਬਨਿਟ ਮੰਤਰੀ ਅਮਨ ਅਰੋੜਾ (Aman Arora News)  26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਤਿਰੰਗਾ ਝੰਡਾ ਲਹਿਰਾ ਸਕਣਗੇ ਜਾਂ ਨਹੀਂ, ਇਸ ਬਾਰੇ ਅੱਜ ਸੰਗਰੂਰ ਜ਼ਿਲਾ ਅਦਾਲਤ ਵੱਲੋਂ ਫੈਸਲਾ ਸੁਣਾਇਆ ਜਾਵੇਗਾ। ਅਦਾਲਤ 'ਚ ਮਾਮਲੇ ਦੀ ਸੁਣਵਾਈ ਪੂਰੀ ਹੋ ਚੁੱਕੀ ਹੈ।ਅਦਾਲਤ ਨੇ ਬੀਤੇ ਦਿਨੀ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ਦੇ ਨਾਲ ਹੀ ਇਸ ਮਾਮਲੇ ਦੀ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਚੱਲ ਰਹੀ ਹੈ। 


COMMERCIAL BREAK
SCROLL TO CONTINUE READING

ਜਿੱਥੇ ਸੰਗਰੂਰ ਅਦਾਲਤ ਦਾ ਫੈਸਲਾ ਸਰਕਾਰ ਵੱਲੋਂ ਹਾਈਕੋਰਟ ਨੂੰ ਸੌਂਪਿਆ ਜਾਣਾ ਹੈ ਕਿਉਂਕਿ 22 ਜਨਵਰੀ ਨੂੰ ਹੋਈ ਸੁਣਵਾਈ ਦੌਰਾਨ ਸਰਕਾਰੀ ਵਕੀਲ ਨੇ ਹਾਈ ਕੋਰਟ ਵਿੱਚ ਦੱਸਿਆ ਸੀ ਕਿ ਇਸ ਕੇਸ ਦੀ ਸੁਣਵਾਈ ਸੰਗਰੂਰ ਜ਼ਿਲ੍ਹਾ ਅਦਾਲਤ ਵਿੱਚ ਚੱਲ ਰਹੀ ਹੈ। ਅਜਿਹੇ 'ਚ ਮਾਮਲੇ ਦੀ ਸੁਣਵਾਈ 25 ਤਰੀਕ ਤੱਕ ਵਧਾਈ ਜਾਵੇ।


ਇਹ ਵੀ ਪੜ੍ਹੋ: Aman Arora News: ਅਮਨ ਅਰੋੜਾ ਦੀ ਪਟੀਸ਼ਨ 'ਤੇ ਸੰਗੂਰਰ ਅਦਾਲਤ ਨੇ ਫੈਸਲਾ ਰੱਖਿਆ ਸੁਰੱਖਿਅਤ

ਮੰਤਰੀ ਅਮਨ ਅਰੋੜਾ (Aman Arora News) ਨਾਲ ਸਬੰਧਤ ਕੇਸ ਦੀ ਸੁਣਵਾਈ ਬੁੱਧਵਾਰ ਨੂੰ ਸੰਗਰੂਰ ਜ਼ਿਲ੍ਹਾ ਅਦਾਲਤ ਵਿੱਚ ਹੋਈ ਸੀ। ਅਦਾਲਤ ਵਿੱਚ ਸਵੇਰੇ ਦਸ ਵਜੇ ਤੋਂ ਸ਼ਾਮ ਸੱਤ ਵਜੇ ਤੱਕ ਸੁਣਵਾਈ ਚੱਲਦੀ ਰਹੀ। ਹਾਲਾਂਕਿ ਸ਼ਾਮ ਹੋਣ ਕਾਰਨਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ਦੇ ਨਾਲ ਹੀ ਕਿਹਾ ਕਿ ਫੈਸਲਾ ਵੀਰਵਾਰ ਨੂੰ ਸੁਣਾਇਆ ਜਾਵੇਗਾ। ਇਸ ਫੈਸਲੇ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਅੰਮ੍ਰਿਤਸਰ ਵਿੱਚ ਤਿਰੰਗਾ ਲਹਿਰਾਉਣ ਦੀ ਜ਼ਿੰਮੇਵਾਰੀ ਕੈਬਨਿਟ ਮੰਤਰੀ ਦੀ ਹੈ।


ਦੂਜੇ ਪਾਸੇ ਮਾਨਸਾ ਦੇ ਰਹਿਣ ਵਾਲੇ ਅਨਿਲ ਕੁਮਾਰ ਦੀ ਤਰਫੋਂ ਕੈਬਨਿਟ ਮੰਤਰੀ ਅਮਨ ਅਰੋੜਾ (Aman Arora News)  ਖਿਲਾਫ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਕੇਸ ਦਾਇਰ ਕੀਤਾ ਗਿਆ ਹੈ। ਉਹਨਾਂ ਦੀ ਦਲੀਲ ਹੈ ਕਿ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਉਹ ਮੰਤਰੀ ਦੇ ਅਹੁਦੇ ਲਈ ਯੋਗ ਹੈ। ਅਜਿਹੇ 'ਚ ਉਨ੍ਹਾਂ ਨੂੰ ਗਣਤੰਤਰ ਦਿਵਸ 'ਤੇ ਝੰਡਾ ਲਹਿਰਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ।


ਇਹ ਵੀ ਪੜ੍ਹੋ: Ram Mandir Donation: ਇੱਕ ਦਿਨ 'ਚ ਲੱਖਾਂ ਲੋਕ ਕਰ ਰਹੇ ਰਹੇ ਰਾਮਲਲਾ ਦੇ ਦਰਸ਼ਨ, ਪਹਿਲੇ ਦਿਨ ਆਇਆ ਕਰੋੜਾਂ ਦਾ ਦਾਨ 

ਜ਼ਿਕਰਯੋਗ ਹੈ ਕਿ 21 ਦਸੰਬਰ ਨੂੰ ਸੁਨਾਮ ਦੀ ਅਦਾਲਤ ਨੇ ਕੈਬਨਿਟ ਮੰਤਰੀ ਅਮਨ ਅਰੋੜਾ, ਉਸ ਦੀ ਮਾਤਾ ਪਰਮੇਸ਼ਵਰੀ ਦੇਵੀ ਸਮੇਤ ਨੌਂ ਵਿਅਕਤੀਆਂ ਨੂੰ ਘਰ ਵਿੱਚ ਦਾਖਲ ਹੋ ਕੇ ਰਜਿੰਦਰ ਦੀਪਾ ਦੀ ਕੁੱਟਮਾਰ ਕਰਨ ਦੇ ਦੋਸ਼ ਵਿੱਚ ਦੋ ਸਾਲ ਦੀ ਕੈਦ ਅਤੇ 5-5 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਸੀ। ਬਾਅਦ ਵਿੱਚ ਅਦਾਲਤ ਨੇ ਅਰੋੜਾ ਨੂੰ ਸੈਸ਼ਨ ਕੋਰਟ ਵਿੱਚ ਅਪੀਲ ਕਰਨ ਲਈ ਤੀਹ ਦਿਨ ਦਾ ਸਮਾਂ ਦਿੱਤਾ ਸੀ।