Punjab News:  "ਪਹਿਲਾ ਪੰਜਾਬ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ 2023" ਸੂਬੇ ਦੇ ਸੈਰ ਸਪਾਟੇ ਲਈ ਨਵੇਂ ਰਾਹ ਖੋਲ੍ਹ ਦੇਵੇਗਾਂ, ਉਕਤ ਪ੍ਰਗਟਾਵਾ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ (Anmol Gagan Maan) ਨੇ ਕੀਤਾ। ਉਹ ਅੱਜ ਇੱਥੇ 11 ਤੋਂ 13 ਸਤੰਬਰ, 2023 ਤੱਕ ਹੋਣ ਵਾਲੇ "ਪਹਿਲੇ ਪੰਜਾਬ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ 2023" ਸਬੰਧੀ ਪ੍ਰੈਸ ਕਾਨਫਰੰਸ ਨੂੰ ਸਬੋਧਨ ਕਰ ਰਹੇ ਸਨ।


COMMERCIAL BREAK
SCROLL TO CONTINUE READING

ਅੱਜ ਇੱਥੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਅਨਮੋਲ ਗਗਨ ਮਾਨ (Anmol Gagan Maan) ਨੇ ਕਿਹਾ ਕਿ ਸੂਬੇ ਵਿੱਚ ਸੈਰ ਸਪਾਟੇ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਰਵਰੀ ਮਹੀਨੇ ਵਿੱਚ ਆਈ.ਐਸ.ਬੀ. ਮੋਹਾਲੀ ਵਿਖੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੌਰਾਨ ਇਸ ਸਮਾਗਮ ਬਾਰੇ ਐਲਾਨ ਕੀਤਾ ਗਿਆ ਸੀ ਅਤੇ ਹੁਣ ਉਹਨਾਂ ਦੀ ਵਚਨਬੱਧਤਾ ਮੁਤਾਬਕ ਇਸ ਸੰਮੇਲਨ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।


ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਵਿੱਚ ਪੰਜਾਬ ਟੂਰਿਜ਼ਮ ਸਮਿਟ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਅਨਮੋਲ ਗਗਨ ਮਾਨ (Anmol Gagan Maan) ਨੇ ਕਿਹਾ ਕਿ ਪੰਜਾਬ ਟੂਰਿਜ਼ਮ ਸਮਿਟ ਸੂਬੇ ਦੀਆਂ ਆਰਥਿਕ ਸੰਭਾਵਨਾਵਾਂ ਨੂੰ ਉਜਾਗਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਹਨਾਂ ਕਿਹਾ ਕਿ ਵੱਡੇ ਪੱਧਰ ਤੇ ਸੈਰ ਸਪਾਟੇ ਨਾਲ ਸਬੰਧਤ ਕਾਰੋਬਾਰੀ ਪੰਜਾਬ ਰਾਜ ਵਿੱਚ ਨਿਵੇਸ਼ ਕਰਨ ਦੀ ਇੱਛਾ ਜਾਹਰ ਕਰਨ ਦੇ ਨਾਲ ਨਾਲ ਵਾਅਦਾ ਵੀ ਕਰ ਚੁੱਕੇ ਹਨ। ਅਨਮੋਲ ਗਗਨ ਮਾਨ ਨੇ ਕਿਹਾ ਕਿ ਸੈਰ-ਸਪਾਟਾ ਸਿਰਫ਼ ਇੱਕ ਉਦਯੋਗ ਨਹੀਂ ਹੈ; ਇਹ ਸਾਡੀ ਵਿਰਾਸਤ ਦਾ ਇੱਕ ਝਰੋਖਾ ਵੀ ਹੈ ਅਤੇ ਸਾਡੀ ਪ੍ਰਾਹੁਣਚਾਰੀ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਸੈਰ ਸਪਾਟਾ ਦੇ ਮਾਨਚਿੱਤਰ ਉਤੇ ਪੰਜਾਬ ਰਾਜ ਦੁਨੀਆਂ ਭਰ ਵਿਚ ਪਹਿਲਾਂ ਹੀ ਇਕ ਖਾਸ ਸਥਾਨ ਰੱਖਦਾ ਹੈ ਪਰ ਪੰਜਾਬ ਰਾਜ ਨੂੰ ਕੁਦਰਤ ਵਲੋਂ ਬਖਸ਼ੀ ਖੂਬਸੂਰਤੀ ਤੋਂ ਦੇਸ਼ ਦੁਨੀਆਂ ਦੇ ਲੋਕ ਬੇਖ਼ਬਰ ਹਨ ਹਨ।


ਹੁਣ ਇਸ ਪੰਜਾਬ ਟੂਰਿਜ਼ਮ ਸਮਿਟ ਜ਼ਰੀਏ, ਅਸੀਂ ਵਿਸ਼ਵ ਅੱਗੇ ਪੰਜਾਬ ਦੀਆਂ ਹੁਣ ਤੱਕ ਅਣਛੋਹੀਆਂ ਰਹੀਆਂ ਸੰਭਾਵਨਾਵਾਂ ਨੂੰ ਉਜਾਗਰ ਕਰਾਂਗੇ ਜੋ ਕਿ ਸਾਡੇ ਅਮੀਰ ਵਿਰਸੇ ਅਤੇ ਪ੍ਰਾਹੁਣਚਾਰੀ ਦੀ ਭਾਵਨਾ ਨੂੰ ਵੀ ਦਰਸਾਉਂਦਿਆਂ ਹਨ। ਸੈਰ-ਸਪਾਟਾ ਅਭਿਆਸਾਂ ਪ੍ਰਤੀ ਸਰਕਾਰ ਦੇ ਸਮਰਪਿਤ ਭਾਵਨਾ ਬਾਰੇ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਈਕੋ-ਟੂਰਿਜ਼ਮ ਪਹਿਲਕਦਮੀਆਂ ਨੂੰ ਵਿਕਸਤ ਕਰਨ ਲਈ ਵੱਖ-ਵੱਖ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਉਹਨਾਂ ਅੱਗੇ ਕਿਹਾ ਕਿ ਆਪਣੀ ਵਚਨਬੱਧਤਾ ਤਹਿਤ ਅਸੀਂ ਕੁਦਰਤੀ ਸੁੰਦਰਤਾ ਦੀ ਸੰਭਾਲ ਕਰਦਿਆਂ ਸੂਬੇ ਦੇ ਦਰਿਆਵਾਂ, ਡੈਮਾਂ, ਜੰਗਲਾਂ ਅਤੇ ਪਹਾੜਾਂ ਨੂੰ ਸੈਲਾਨੀਆਂ ਲਈ ਖੋਲ੍ਹ ਰਹੇ ਹਾਂ।


ਇਸ ਯਤਨ ਲਈ ਚੁੱਕੇ ਗਏ ਠੋਸ ਕਦਮਾਂ ਬਾਰੇ ਜਾਣਕਾਰੀ ਦਿੰਦਿਆਂ ਅਨਮੋਲ ਗਗਨ ਮਾਨ ਨੇ ਕਿਹਾ ਕਿ ਸੈਰ-ਸਪਾਟੇ ਦੀ ਸੰਭਾਵਨਾ ਵਾਲੀਆਂ ਵੱਖ-ਵੱਖ ਥਾਵਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਇਹਨਾਂ ਨੂੰ ਸੈਲਾਨੀਆਂ ਲਈ ਤਿਆਰ ਕੀਤੀਆਂ ਜਾ ਰਹੀਆਂ ਹਨ। ਉਹਨਾਂ ਅੱਗੇ ਕਿਹਾ ਕਿ ਅਸੀਂ ਇਹਨਾਂ ਥਾਵਾਂ 'ਤੇ ਢੁਕਵਾਂ ਬੁਨਿਆਦੀ ਢਾਂਚਾ ਅਤੇ ਹੋਰਨਾਂ ਸੇਵਾਵਾਂ ਮੁਹੱਈਆ ਕਰਵਾ ਕੇ ਸੈਲਾਨੀਆਂ ਦੇ ਅਨੁਭਵ ਨੂੰ ਹੋਰ ਬਿਹਤਰ ਬਣਾਉਣ ਲਈ ਵਚਨਬੱਧ ਹਾਂ।


ਇਹ ਵੀ ਪੜ੍ਹੋ: Punjab Politics: ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਵੱਡਾ ਬਿਆਨ; 'ਆਪ' ਪੰਜਾਬ 'ਚ ਕਾਂਗਰਸ ਨਾਲ ਨਹੀਂ ਕਰੇਗੀ ਸਮਝੌਤਾ

ਉਨ੍ਹਾਂ ਕਿਹਾ ਕਿ ਵੱਡੇ ਨਿਵੇਸ਼ਕ ਸੈਰ ਸਪਾਟਾ ਸੰਮੇਲਨ ਵਿੱਚ ਸਰਗਰਮੀ ਨਾਲ ਹਿੱਸਾ ਲੈਣਗੇ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਸਾਂਝੇਦਾਰੀਆਂ ਪੰਜਾਬ ਦੇ ਸੈਰ ਸਪਾਟਾ ਖੇਤਰ ਦੇ ਵਿਕਾਸ ਅਤੇ ਸੰਭਾਵਨਾਵਾਂ ਨੂੰ ਅੱਗੇ ਤੋਰਨਗੀਆਂ। ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ, ਜੋ ਕਿ 11 ਤੋਂ 13 ਸਤੰਬਰ, 2023 ਤੱਕ ਐਸ.ਏ.ਐਸ.ਨਗਰ ਮੁਹਾਲੀ ਦੇ ਐਮਿਟੀ ਕੈਂਪਸ ਵਿੱਚ ਹੋਣ ਜਾ ਰਿਹਾ ਹੈ, ਵਿੱਚ ਦੇਸ਼ ਭਰ ਦੇ ਸੈਰ ਸਪਾਟਾ ਭਾਈਵਾਲਾਂ ਅਤੇ ਨਿਵੇਸ਼ਕਾਂ ਦਾ ਇੱਕ ਮਹੱਤਵਪੂਰਨ ਇਕੱਠ ਹੋਣ ਜਾ ਰਿਹਾ ਹੈ। 


ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਅਸੀਂ ਇਸ ਸੰਮੇਲਨ ਵਿੱਚ ਹਿੱਸਾ ਲੈਣ ਲਈ ਭਾਰਤ ਦੇ ਕੋਨੇ-ਕੋਨੇ ਤੋਂ ਸੈਰ ਸਪਾਟਾ ਭਾਈਵਾਲਾਂ ਅਤੇ ਨਿਵੇਸ਼ਕਾਂ ਨੂੰ ਸੱਦਾ ਦਿੱਤਾ ਗਿਆ ਹੈ। ਇਹ ਪੰਜਾਬ ਵਿੱਚ ਸੈਰ-ਸਪਾਟੇ ਦੇ ਮੌਕਿਆਂ ਦਾ ਇੱਕ ਗਤੀਸ਼ੀਲ ਪ੍ਰਦਰਸ਼ਨ ਹੋਵੇਗਾ। ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨਿਵੇਸ਼ਕਾਂ ਅਤੇ ਟੂਰ ਆਪਰੇਟਰਾਂ ਵਿਚਕਾਰ ਨਿਰਵਿਘਨ ਸੰਚਾਰ ਦੀ ਸਹੂਲਤ ਦੇ ਉਦੇਸ਼ ਨਾਲ ਇੱਕ ਸਮਰਪਿਤ ਮੋਬਾਈਲ ਐਪਲੀਕੇਸ਼ਨ ਲਾਂਚ ਕਰਨ ਦੀ ਪ੍ਰਕਿਰਿਆ ਵਿੱਚ ਹੈ। ਉਹਨਾਂ ਕਿਹਾ ਕਿ ਇਹ ‘ਐਪ’ ਸਾਡੇ ਰਾਜ ਦੀ ਸੈਰ-ਸਪਾਟਾ ਸੰਭਾਵਨਾ ਵਿੱਚ ਨਿਵੇਸ਼ ਕਰਨ ਦੇ ਇੱਛੁਕ ਲੋਕਾਂ ਅਤੇ ਯਾਤਰੀਆਂ ਨੂੰ ਵਿਲੱਖਣ ਅਨੁਭਵ ਦੇਣ ਦੀ ਕੋਸ਼ਿਸ਼ ਕਰਨ ਵਾਲੇ ਟੂਰ ਆਪਰੇਟਰਾਂ ਲਈ ਇੱਕ ਵਨ-ਸਟਾਪ ਪਲੇਟਫਾਰਮ ਵਜੋਂ ਕੰਮ ਕਰੇਗੀ।


ਇਹ ਸੰਮੇਲਨ 11 ਸਤੰਬਰ ਨੂੰ ਸ਼ੁਰੂ ਹੋਵੇਗਾ, ਇਸ ਤੋਂ ਬਾਅਦ 11 ਤੋਂ 13 ਸਤੰਬਰ 2023 ਤੱਕ ਪੰਜਾਬ ਟਰੈਵਲ ਮਾਰਟ ਦਾ ਆਗਾਜ਼ ਹੋਵੇਗਾ। ਇਸ ਤੋਂ ਇਲਾਵਾ, 13 ਸਤੰਬਰ 2023 ਤੋਂ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਕਪੂਰਥਲਾ ਅਤੇ ਪਠਾਨਕੋਟਕ ਦੀ ਜਾਣ-ਪਛਾਣ ਕਰਾਉਣ ਲਈ ਫੈਮੀਲੀਅਰਾਈਜੇਸ਼ਨ ਟਰਿੱਪ(ਐਫ.ਏ.ਐਮ.) ਸ਼ੁਰੂ ਹੋਣਗੇ।


ਮੰਤਰੀ ਅਨਮੋਲ ਗਗਨ ਮਾਨ ਨੇ ‘ਸਵਦੇਸ਼ ਦਰਸ਼ਨ ਸਕੀਮ’ ਦੇ ਵਿਰਾਸਤੀ ਸਰਕਟ ਥੀਮ ਤਹਿਤ 91.55 ਕਰੋੜ ਰੁਪਏ ਦੇ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇਣ ਤੋਂ ਇਲਾਵਾ ਪੰਜਾਬ ਵਿੱਚ ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ ਸਰਕਾਰ ਵੱਲੋਂ ਕੀਤੀਆਂ ਸ਼ਾਨਦਾਰ ਪਹਿਲਕਦਮੀਆਂ ਦਾ ਵੀ ਜ਼ਿਕਰ ਕੀਤਾ। 


ਇਹ ਵੀ ਪੜ੍ਹੋ:. Punjab News: ਹਰਜੋਤ ਬੈਂਸ ਦਾ ਵੱਡਾ ਕਦਮ; ਹੁਣ ਪੰਜਾਬ 'ਚ ਹਰ ਹਫ਼ਤੇ  ‘ਟੀਚਰ ਆਫ਼ ਦਾ ਵੀਕ’ ਜਾਣਗੇ ਐਲਾਨੇ, ਪੋਸਟਰ ਜਾਰੀ